ਖਾਸ ਖਬਰਾਂ » ਸਿੱਖ ਖਬਰਾਂ

ਸਾਕਾ ਪੰਜਾ ਸਾਹਿਬ ਦੀ ੧੦੦ ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

December 2, 2022 | By

ਚੰਡੀਗੜ੍ਹ – ਸਾਕਾ ਪੰਜਾ ਸਾਹਿਬ ਦੀ ੧੦੦ਸਾਲਾ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ ਕੱਲ 3 ਦਸੰਬਰ 2022, ਸ਼ਾਮ 6 ਵਜੇ ਤੋਂ ਲੈ ਕੇ 8.30 ਵਜੇ ਤੱਕ ਗੁਰਦੁਆਰਾ ਬਾਬਾ ਜੀਵਨ ਸਿੰਘ (ਪੁਲ ਵਾਲਾ ਗੁਰਦੁਆਰਾ) ਪਿੰਡ ਚੀਮਾਂ ਬਾਠ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਅਕਾਲ ਸਹਾਇ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਕੰਵਲਜੀਤ ਸਿੰਘ ਸਾਕਾ ਪੰਜਾ ਸਾਹਿਬ ਦੀ ੧੦੦ਸਾਲਾ ਸ਼ਤਾਬਦੀ ਨੂੰ ਸਮਰਪਿਤ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ।

ਇਸ ਮੌਕੇ ਵਿਸ਼ੇਸ਼ ਤੌਰ ਤੇ ‘ਤਵਾਰੀਖ ਸਾਕਾ ਸ੍ਰੀ ਪੰਜਾ ਸਾਹਿਬ’ (ਲੇਖਕ – ਡਾ. ਗੁਰਪ੍ਰੀਤ ਸਿੰਘ, ਡਾ. ਹਰਪ੍ਰੀਤ ਕੌਰ) ਅਤੇ ਕਿਤਾਬ ‘ਤਵਾਰੀਖ ਗੁਰੂ ਕਾ ਬਾਗ’ (ਲੇਖਕ ਗਿਆਨੀ ਬਿਸ਼ਨ ਸਿੰਘ) ਨਾਮੀ ਦੋ ਕਿਤਾਬਾਂ ਜਾਰੀ ਕੀਤੀਆਂ ਜਾਣਗੀਆਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,