August 2014 Archive

ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਕਮੇਟੀ ਤੋਂ ਅਸਤੀਫਾ ਦਿੱਤਾ; ਪੁਲਿਸ ਰਿਮਾਂਡ ਮੁੱਕਣ ਉੱਤੇ ਮੁੜ ਫਰੀਦਕੋਟ ਜੇਲ੍ਹ ਭੇਜਿਆ

ਮਾਨਸਾ/ ਫਰੀਦਕੋਟ, ਪੰਜਾਬ (31 ਅਗਸਤ, 2014): ਬੀਤੇ ਦਿਨ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਮਾਨਸਾ ਪੁਲਿਸ ਦਾ ਰਿਮਾਂਡ ਖਤਮ ਹੋਣ ਉੱਤੇ ਮੁੜ ਫਰੀਦਕੋਟ ਜੇਲ੍ਹ ਭੇਜ ਦਿੱਤਾ ਗਿਆ। ਕੱਲ ਤੋਂ ਹੀ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਮੁਸਲਿਮ ਵਿਰੋਧੀ ਦੰਗਿਆਂ ਦੇ ਦੋਸ਼ੀ ਵਿਧਾਇਕ ਨੂੰ ਕੇਂਦਰ ਨੇ ਦਿੱਤੀ ਜ਼ੈੱਡ ਪਲੱਸ ਸੁਰੱਖਿਆ

ਯੂਪੀ ਦੇ ਮੁਜੱਫਰਨਗਰ ਵਿੱਚ ਮੁਸਲਮਾਨਾਂ ਵਿਰੁੱਧ ਹੋਏ ਦੰਗਿਆਂ ਦੇ ਦੋਸ਼ੀ ਭਾਜਪਾ ਦੇ ਵਿਧਾਇਕ ਸੋਮ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ।

ਬਾਦਲ ਦਲ ਦੇ ਕੌਸਲਰ ਦੇ ਇਸ਼ਾਰੇ ‘ਤੇ ਹੋਲਦਾਰ ‘ਤੇ ਪੁਲਿਸ ਹਿਰਾਸਤ ‘ਚ ਤਸ਼ੱਦਦ, ਦੋਸ਼ੀ ਇੰਸਪੈਕਟਰ ਅਤੇ ਕੌਸਲਰ ਗ੍ਰਿਫਤਾਰ

ਬਾਦਲ ਦਲ ਦੇ ਕੌਸਲਰ ਦੇ ਇਸ਼ਾਰੇ ‘ਤੇ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਇੰਸਪੈਕਟਰ ਵੱਲੋਂ ਪੰਜਾਬ ਪੁਲਿਸ ਦੇ ਹੀ ਇੱਕ ਹੌਲਦਾਰ ਤੇ ਪੁਲਿਸ ਹਿਰਾਸਤ ਵਿੱਚ ਲੈ ਕੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪੁਲਸ ਕੈਟ ਪਿੰਕੀ ਰਿਹਾਈ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ, ਅਗਲੀ ਸੁਣਵਾਈ 4 ਨਵੰਬਰ ‘ਤੇ ਪਾਈ

ਬਦਨਾਮ ਪੁਲਸ ਕੈਟ ਗੁਰਮੀਤ ਪਿੰਕੀ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਛੋਟ ਦੇ ਕੇ ਰਿਹਾਅ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ।

ਹਰਿਆਣਾ ਗੁਰਦੁਆਰਾ ਕਮੇਟੀ ਮਾਮਲਾ: ਭਾਰਤੀ ਸੁਪਰੀਮ ਕੋਰਟ ਨੇ ਹਰਿਆਣਾ ਕਮੇਟੀ ਨੂੰ ਜਬਾਬ ਦੇਣ ਲਈ ਨੋਟਿਸ ਭੇਜਿਆ, ਅਗਲੀ ਸੁਣਵਾਈ 25 ਅਕਤੂਬਰ ਨੂੰ

ਭਾਰਤੀ ਸੁਪਰੀਮ ਕੋਰਟ ਨੇ ਕੱਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਖਕ ਕਮੇਟੀ ਵੱਲੋਂ ਕੇਸ ਵਿੱਚ ਧਿਰ ਬਨਾਉਣ ਦੀ ਅਰਜ਼ੀ ਨੂੰ ਪ੍ਰਵਾਨ ਕਰ ਲਿਆ ਹੈ।

ਤਲਵੰਡੀ ਸਾਬੋ ਜ਼ਿਮਨੀ ਚੋਣ ‘ਚ ਬਲਕਾਰ ਸਿੱਧੂ 6,305 ਵੋਟਾਂ ਨਾਲ ਚੌਥੇ ਸਥਾਨ ‘ਤੇ ਰਹੇ

ਪੰਜਾਬੀ ਗਾਇਕ ਬਲਕਾਰ ਸਿੱਧੂ ਤਲਵੰਡੀ ਸਾਬੋ ਹਲਕੇ ਵਿੱਚ ਹੋਈ ਜ਼ਿਮਨੀ ਚੋਣ ਵਿੱਚ 6,305 ਵੋਟਾਂ ਲੈਕੇ ਚੌਥੇ ਸਥਾਨ ‘ਤੇ ਰਿਹਾ। ਬਲਕਾਰ ਸਿੱਧੂ ਪਹਿਲਾਂ ਤਲਵੰਡੀ ਸਾਬੋ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ।ਪਰ ਬਾਅਦ ਵਿੱਚ ਉਨ੍ਹਾਂ ਤੋਂ ਆਮ ਆਦਮੀ ਪਾਰਟੀ ਨੇ ਟਿਕਟ ਵਾਪਸ ਲੈ ਲਈ ਸੀ, ਅਤੇ ਉਨ੍ਹਾਂ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ।

ਭਾਗਵਤ ਸਿੱਖਾਂ ਖਿਲਾਫ ਦਿੱਤੇ ਬਿਆਨ ਤੁਰੰਤ ਵਾਪਸ ਲਵੇ: ਸਰਨਾ

ਆਰ. ਐੱਸ ਐੱਸ ਮੁਖੀ ਮੋਹਨ ਭਾਗਵਤ ਵੱਲੋਂ ਸਿੱਖਾਂ ਸਮੇਤ ਭਾਰਤ ਵਿੱਚ ਵੱਸਦੀਆਂ ਹੋਰ ਘੱਟ ਗਿਣਤੀਆਂ ਨੂੰ ਹਿੰਦੂ ਧਰਮ ਵਿੱਚ ਜਜਬ ਕਰਨ ਅਤੇ ਸਿੱਖ ਹਿੰਦੂ ਹਨ, ਦੇ ਬਿਆਨਾਂ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਦਿੱਲੀ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਭਾਗਵਤ ਨੂੰ ਬਿਆਨਾਂ ਨੂੰ ਤੁਰੰਤ ਵਾਪਸ ਲੈਣ ਲਈ ਕਹਿੰਦਿਆਂ ਮੁਜ਼ਾਹਰਾ ਕਰਨ ਦੀ ਚਿਤਾਵਨੀ ਦਿੱਤੀ ਹੈ।

Akal Takht Sahib Ji

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਕਾਰਜਸ਼ੈਲੀ ਨੂੰ ਆਜ਼ਾਦ ਬਣਾਉਣ ਲਈ ਪੰਥਕ ਤਾਲਮੇਲ ਸੰਗਠਨ ਦੇ ਬੈਨਰ ਹੇਠ ਸਿੱਖ ਜੱਥੇਬੰਦੀਆਂ ਹੋਈਆਂ ਇਕੱਠੀਆਂ

ਪੰਥਕ ਤਾਲਮੇਲ ਸੰਗਠਨ ਚੰਡੀਗੜ੍ਹ ਦੇ ਬੈਨਰ ਹੇਠ ਇਕੱਠੀਆਂ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਰੂਪ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਜ ਵਿਧੀ ਨੂੰ ਮੁੜ ਵਿਚਾਰਨ ਲਈ ਇੱਕ ਸਮਾਗਮ ਕੀਤਾ ਗਿਆ। [......]

ਤਲਵੰਡੀ ਸਾਬੋ ਤੋਂ ਬਾਦਲ ਦਲ ਦੇ ਜੀਤਮਹਿੰਦਰ ਸਿੰਘ ਨੇ ਚੋਣ ਜਿੱਤੀ

ਪੰਜਾਬ ਵਿੱਚ ਹੋਈਆਂ ਦੋ ਵਿਧਾਨ ਸਭਾਂ ਹਲਕਿਾਂ ਦੀਆਂ ਚੋਣਾਂ ਦੇ ਨਤੀਜ਼ੇ ਆ ਚੁੱਕੇ ਹਨ। ਦੋਹਾਂ ਸੀਟਾਂ ਵਿੱਚੋਂ ਇੱਕ ਇੱਕ ‘ਤੇ ਬਾਦਲ ਦਲ ਅਤੇ ਕਾਂਗਰਸ ਜਿੱਤ ਪ੍ਰਾਪਤ ਕਰਕੇ ਬਰਾਬਰ ਰਹੀਆਂ ਹਨ, ਜਦੋਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚੋਂ ਚਾਰ ਸੀਟਾਂ ਜਿੱਤਣ ਵਾਲੀ ਆਮ ਆਦਮੀ ਪਾਰਟੀ ਲਈ ਇਸ ਚੋਣਾਂ ਦੇ ਨਤੀਜ਼ੇ ਨਿਰਾਸ਼ਾਜਨਕ ਰਹੇ।

ਭਾਜਪਾ ਵੱਲੋਂ ਆਰਐਸਐਸ ਦੇ ਬੰਦਿਆਂ ਨੂੰ ਸੰਵਿਧਾਨਕ ਅਹੁਦੇ ਬਖ਼ਸ਼ਣ ਨਾਲ ਹਾਲਾਤ ਖਰਾਬ ਹੋ ਸਕਦੇ ਹਨ: ਮਾਇਆਵਤੀ

ਮੋਦੀ ਦੀ ਅਗਵਾਈ ‘ਚ ਭਾਜਪਾ ਸਰਕਾਰ ਦੇ ਕੇਂਦਰ ਵਿੱਚ ਸੱਤਾ ਵਿੱਚ ਆ ਜਾਣ ਕਰਕੇ ਆਰ. ਐੱਸ. ਐੱਸ ਦਾ ਫਿਰਕੂ ਰੂਪ ਪਹਿਲਾਂ ਨਾਲੋਂ ਵੀ ਡਰਾਉਣਾ ਹੋ ਗਿਆ ਹੈ ਅਤੇ ਆਰਐਸਐਸ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਅਤੇ ਅਸੰਵਿਧਾਨਕ ਸੰਸਥਾ ਵਜੋਂ ਉਭਰ ਰਹੀ ਹੈ ਅਤੇ ਇਸ ਦੇ ਮੁਖੀ ਦਾ ਹਿੰਦੂਤਵਾ ਬਾਰੇ ਤਾਜ਼ਾ ਬਿਆਨ ਦੇਸ਼ ਵਿਚ ਫ਼ਿਰਕੂ ਫ਼ਸਾਦ ਖੜਾ ਕਰ ਸਕਦਾ ਹੈ।

Next Page »