September 2016 Archive

ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿਖੇ ਸੁਖਬੀਰ ਬਾਦਲ ਦਾ ਜ਼ਰਬਦਸਤ ਵਿਰੋਧ

"ਸਮਾਰਟ ਪਿੰਡ" ਦੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਗਏ ਸੁਖਬੀਰ ਬਾਦਲ ਦਾ ਅੱਜ ਮੋਗਾ ਦੇ ਪਿੰਡ ਰੋਡੇ ਵਿਖੇ ਜ਼ਬਰਦਸਤ ਵਿਰੋਧ ਹੋਇਆ। ਜਿਵੇਂ ਹੀ ਸੁਖਬੀਰ ਬਾਦਲ ਪਿੰਡ 'ਚ ਸਥਿਤ ਸਟੈਡੀਅਮ 'ਚੋਂ ਆਪਣਾ ਭਾਸ਼ਣ ਖਤਮ ਕਰਕੇ ਬਾਹਰ ਨਿਕਲੇ ਤਾਂ ਉਥੇ ਖੜ੍ਹੇ ਸਿੱਖਾਂ ਨੇ ਸੁਖਬੀਰ ਨੂੰ ਕਾਲੀਆਂ ਝੰਡੀਆਂ ਤੇ ਬਾਦਲ ਖਿਲਾਫ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ।

ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਸਰਹੱਦੀ ਪਿੰਡਾਂ ਤੋਂ ਲੋਕਾਂ ਦਾ ਨਿਕਲਣਾ ਜਾਰੀ

ਪੰਜਾਬ 'ਚ ਪਾਕਿਸਤਾਨੀ ਸਰਹੱਦ ਤੋਂ 10 ਕਿਲੋਮੀਟਰ ਦੇ ਦਾਇਰੇ 'ਚ ਆਉਣ ਵਾਲੇ ਕਈ ਪਿੰਡਾਂ ਤੋਂ ਲੋਕ 'ਸੁਰੱਖਿਅਤ' ਥਾਵਾਂ 'ਤੇ ਜਾਣ ਲੱਗੇ ਹਨ। ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧ ਰਹੇ ਫੌਜੀ ਤਣਾਅ ਦੇ ਵਿਚ ਉਨ੍ਹਾਂ ਨੂੰ ਡਰ ਹੈ ਕਿ ਕਿਸੇ ਵੇਲੇ ਵੀ ਦੋਹਾਂ ਪਾਸਿਆਂ ਤੋਂ ਗੋਲੀਬਾਰੀ ਨਾ ਸ਼ੁਰੂ ਹੋ ਜਾਵੇ।

ਰਾਜਨਾਥ ਮੁਤਾਬਕ ‘ਗਲਤੀ’ ਨਾਲ ਪਾਰ ਗਏ ਫੌਜੀ ਨੂੰ ਛੁਡਾਉਣ ਲਈ ਅਧਿਕਾਰਕ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ

ਭਾਰਤ ਆਪਣੇ ਫੌਜੀ ਨੂੰ ਰਿਹਾਅ ਕਰਾਉਣ ਦਾ ਮੁੱਦਾ ਅਧਿਕਾਰਕ ਤੌਰ 'ਤੇ ਪਾਕਿਸਤਾਨ ਅੱਗੇ ਚੁੱਕੇਗਾ। ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੁਤਾਬਕ ਫੌਜ ਨੇ ਦੱਸਿਆ ਹੈ ਕਿ ਇਹ ਫੌਜੀ ਗ਼ਲਤੀ ਨਾਲ ਐਲ.ਓ.ਸੀ. ਦੇ ਪਾਰ ਚਲਾ ਗਿਆ ਸੀ ਤੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਵਾਧੇ ਸਣੇ ਕਈ ਹੋਰ ਫ਼ੈਸਲੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਇਤਿਹਾਸਕ ਅਸਥਾਨ ਗੁਰਦੁਆਰਾ ਦੇਗਸਰ ਸਾਹਿਬ (ਕਟਾਣਾ ਸਾਹਿਬ) ਵਿਖੇ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਅਮਲਾ ਵਿਭਾਗ, ਟਰੱਸਟ ਵਿਭਾਗ, ਵਿੱਦਿਅਕ ਅਦਾਰੇ ਤੇ ਸੈਕਸ਼ਨ 85 ਅਤੇ 87 ਦੇ ਗੁਰਦੁਆਰਿਆਂ ਦੇ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਸੋਗ ਮਤੇ ਪਾਏ ਗਏ।

ਸਰਹੱਦੀ ਪਿੰਡ ਖਾਲੀ ਕਰਨ ਦੇ ਐਲਾਨ ਦੇ ਬਾਵਜੂਦ ਸਮਝੌਤਾ ਰੇਲ ਅਤੇ ਪਾਕਿ-ਭਾਰਤ ਕਾਰੋਬਾਰ ਆਮ ਵਾਂਗ ਚੱਲਿਆ

ਭਾਰਤੀ ਫੌਜ ਵਲੋਂ ਕੀਤੇ ਗਏ ਇਸ ਦਾਅਵੇ ਤੋਂ ਬਾਅਦ ਕਿ ਉਸਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਇਲਾਕੇ ਵਿਚ ਜਾ ਕੇ "ਸਰਜੀਕਲ ਸਟ੍ਰਾਇਕ" ਕੀਤੀ, ਅਤੇ ਸਰਹੱਦੀ ਪ੍ਰਸ਼ਾਸਨ ਵਲੋਂ 10 ਕਿਲੋਮੀਟਰ ਦਾ ਇਲਾਕਾ ਖਾਲੀ ਕਰਨ ਦੇ ਹੁਕਮਾਂ ਤੋਂ ਬਾਅਦ ਲੋਕ ਦਹਿਸ਼ਤ ਵਿਚ ਹਨ। ਪੰਜਾਬ ਨਾਲ ਲੱਗਦੀ ਕਰੀਬ 550 ਕਿਲੋਮੀਟਰ ਲੰਮੀ ਕੌਮਾਂਤਰੀ ਸਰਹੱਦ 'ਤੇ ਵਸੇ 10 ਕਿਲੋਮੀਟਰ ਦੇ ਘੇਰੇ ਅੰਦਰਲੇ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਸਿਹਤ ਸੇਵਾਵਾਂ ਅਤੇ ਸੁਰੱਖਿਆ ਪੱਖ ਤੋਂ ਸਾਰੇ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ।

ਸੁਖਬੀਰ ਬਾਦਲ ਨੇ ਕਿਹਾ, “ਪਾਕਿਸਤਾਨ ਨੂੰ ਉਸ ਦੀ ਭਾਸ਼ਾ ‘ਚ ਹੀ ਜਵਾਬ ਦੇਣਾ ਚਾਹੀਦਾ ਹੈ”

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਉਸ ਦੀ ਭਾਸ਼ਾ ਵਿੱਚ ਮੂੰਹ ਤੋੜਵਾਂ ਜਵਾਬ ਦਿੱਤਾ ਹੈ, ਜੋ ਦਲੇਰੀ ਵਾਲਾ ਫ਼ੈਸਲਾ ਹੈ। ਭਾਰਤੀ ਫ਼ੌਜ ਵੱਲੋਂ ਕੀਤੇ ਗਏ "ਅਪਰੇਸ਼ਨ" ਤੋਂ ਬਾਅਦ ਸਭ ਨੂੰ ਸਪਸ਼ਟ ਸੁਨੇਹਾ ਮਿਲ ਗਿਆ ਕਿ ਭਾਰਤ ਨਾਲ ਜਿਹੜਾ ਦੇਸ਼ ਜਿਸ ਤਰ੍ਹਾਂ ਦਾ ਵਿਵਹਾਰ ਕਰੇਗਾ, ਉਸ ਨੂੰ ਉਸੇ ਤਰ੍ਹਾਂ ਦਾ ਹੀ ਜਵਾਬ ਦਿੱਤਾ ਜਾਵੇਗਾ। ਉਹ ਕੱਲ੍ਹ ਅੰਮ੍ਰਿਤਸਰ ਵਿਖੇ ਮਦਰ ਟੈਰੇਸਾ ਨੂੰ ਸੰਤ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ’ਤੇ ਮਸੀਹੀ ਭਾਈਚਾਰੇ ਨੂੰ ਵਧਾਈ ਦੇਣ ਲਈ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ।

ਯੂ.ਐਨ. ਸਕਿਊਰਟੀ ਕੌਂਸਲ, ਕੌਮਾਂਤਰੀ ਮਨੁੱਖੀ ਸੰਗਠਨ ਹੋਣ ਵਾਲੀ ਜੰਗ ਨੂੰ ਰੋਕਣ : ਸਿਮਰਨਜੀਤ ਸਿੰਘ ਮਾਨ

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ-ਪਾਕਿ ਵਿਚ ਜੰਗ ਲੱਗਣ ਦੇ ਆਸਾਰਾਂ ਉਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ, ਯੂ.ਐਨ. ਦੀ ਸਕਿਊਰਟੀ ਕੌਂਸਲ, ਅਮਨੈਸਟੀ ਇੰਟਰਨੈਸ਼ਨਲ, ਏਸੀਆ ਵਾਚ ਹਿਊਮਨ ਰਾਈਟਸ ਅਤੇ ਅਮਰੀਕਾ ਵਰਗੇ ਵੱਡੇ ਮੁਲਕਾਂ ਨੂੰ ਜੰਗ ਨੂੰ ਰੋਕਣ ਲਈ ਅਪੀਲ ਕੀਤੀ ਹੈ। ਸ. ਮਾਨ ਨੇ ਕਿਹਾ ਕਿ ਜੇਕਰ ਅੱਜ ਭਾਰਤ-ਪਾਕਿ ਨਾਲ ਜੰਗ ਖਤਰਨਾਕ ਅਮਲ ਕਰ ਰਿਹਾ ਹੈ, ਇਹ ਅਮਰੀਕਾ ਵੱਲੋਂ ਭਾਰਤ ਨਾਲ ਕੀਤੇ ਗਏ ਫ਼ੌਜੀ ਸਮਝੋਤੇ ਦੀ ਸ਼ਹਿ ਦੀ ਬਦੌਲਤ ਹੈ। ਅਮਰੀਕਾ ਦੇ ਸਹਿਯੋਗ ਮਿਲਣ 'ਤੇ ਹੁਣ ਭਾਰਤ ਗੁਆਂਢੀ ਮੁਲਕ ਪਾਕਿਸਤਾਨ ਨੂੰ ਲਲਕਾਰੇ ਮਾਰਨ ਦੀ ਬੱਜਰ ਗੁਸਤਾਖੀ ਕਰ ਰਿਹਾ ਹੈ। ਕਿਉਂਕਿ ਸਾਡਾ ਨਿਸ਼ਾਨਾ ਗੁਰੂ ਨਾਨਕ ਸਾਹਿਬ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਾ ਅਸੀਂ ਹਿੰਦੂ ਹਾਂ ਅਤੇ ਨਾ ਹੀ ਅਸੀਂ ਮੁਸਲਿਮ।

ਭਾਰਤ ਸਰਕਾਰ ਵਲੋਂ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ 10 ਕਿਲੋਮੀਟਰ ਦਾ ਇਲਾਕਾ ਖਾਲੀ ਕਰਨ ਦੇ ਹੁਕਮ

ਮੀਡੀਆ ਦੀਆਂ ਪੁਖਤਾ ਰਿਪੋਰਟਾਂ ਅਨੁਸਾਰ ਭਾਰਤ ਸਰਕਾਰ ਨੇ ਸਰਹੱਦੀ ਇਲਾਕਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਪਾਕਿਸਤਾਨ ਨਾਲ ਲਗਦੀ ਕੌਮਾਂਤਰੀ ਸਰਹੱਦ 'ਤੇ 10 ਕਿਲੋਮੀਟਰ ਦਾ ਇਲਾਕਾ ਖਾਲੀ ਕਰਵਾ ਲਿਆ ਜਾਵੇ।

ਰਾਜਵਿੰਦਰ ਸਿੰਘ ਰਾਹੀ ਦੀ ਕਿਤਾਬ “ਕਾਮਾਗਾਟਾ ਮਾਰੂ ਦਾ ਅਸਲੀ ਸੱਚ” ਚੰਡੀਗੜ੍ਹ ਵਿਖੇ ਜਾਰੀ ਕੀਤੀ ਗਈ

ਕੱਲ੍ਹ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜਵਿੰਦਰ ਸਿੰਘ ਰਾਹੀ ਵਲੋਂ ਲਿਖੀ ਗਈ ਪੁਸਤਕ ‘ਕਾਮਾਗਾਟਾ ਮਾਰੂ’ ਦਾ ਅਸਲੀ ਸੱਚ ਲੋਕ ਅਰਪਣ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸਿੱਖ ਰਾਜਨੀਤੀ ਦੇ ਵਿਸ਼ਲੇਸ਼ਕ ਸ. ਅਜਮੇਰ ਸਿੰਘ, ਬਜੁਰਗ ਪੱਤਰਕਾਰ ਸ. ਸੁਖਦੇਵ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਤੇ ਪੰਜਾਬੀ ਟ੍ਰਿਬਿਊਨ ਦੇ ਸਹਾਇਕ ਸੰਪਾਦਕ ਸ. ਹਮੀਰ ਸਿੰਘ ਵਲੋਂ ਅਦਾ ਕੀਤੀ ਗਈ।

ਨਵਜੋਤ ਸਿੱਧੂ ਗਿਰਗਿਟ ਵਾਂਗ ਰੰਗ ਬਦਲਦਾ ਹੈ, ਆਵਾਜ਼-ਏ-ਪੰਜਾਬ ਦਾ ਕੋਈ ਭਵਿੱਖ ਨਹੀਂ: ਸੁਖਬੀਰ ਬਾਦਲ

ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ‘ਅਵਾਜ਼-ਏ-ਪੰਜਾਬ’ ਫਰੰਟ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਗਿਰਗਿਟ ਵਾਂਗ ਰੰਗ ਬਦਲ ਰਿਹਾ ਹੈ ਅਤੇ ਸੌਦੇਬਾਜ਼ੀ ’ਤੇ ਉਤਰ ਆਇਆ ਹੈ। ਬਾਦਲ ਨੇ ਕਿਹਾ ਕਿ ਆਵਾਜ਼-ਏ-ਪੰਜਾਬ ਦਾ ਕੋਈ ਭਵਿੱਖ ਨਹੀਂ ਹੈ। ਉਪ ਮੁੱਖ ਮੰਤਰੀ ਨੇ ਕੱਲ੍ਹ ਬਠਿੰਡਾ ਵਿਖੇ ਗਰੋਥ ਸੈਂਟਰ ਵਿੱਚ ਕਾਰਗਿਲ ਇੰਡੀਆ ਕੰਪਨੀ ਦੇ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ।

Next Page »