ਬਰੀ ਹੋਏ ਸਿੱਖ

ਸਿੱਖ ਖਬਰਾਂ

ਡੇਰਾ ਸਿਰਸਾ ਹਮਾਇਤੀਆਂ ਅਤੇ ਸਿੱਖਾਂ ਵਿਚਾਲੇ ਚਲ ਰਹੇ 2007 ਦੇ ਇਕ ਕੇਸ ‘ਚ 56 ਸਿੱਖ ਬਰੀ

By ਸਿੱਖ ਸਿਆਸਤ ਬਿਊਰੋ

September 23, 2017

ਸੰਗਰੂਰ: ਵਧੀਕ ਸੈਸ਼ਨ ਜੱਜ ਸੰਜੀਵ ਜੋਸ਼ੀ ਦੀ ਅਦਾਲਤ ਨੇ ਡੇਰਾ ਸਿਰਸਾ ਨਾਲ ਸਬੰਧਿਤ ਸੁਨਾਮ ਸਥਿਤ ਸ਼ਾਖਾ ‘ਤੇ ਹਮਲਾ ਕਰਕੇ ਭੰਨ੍ਹ-ਤੋੜ ਕਰਨ ਅਤੇ ਦੋ ਡੇਰਾ ਪ੍ਰੇਮੀਆਂ ‘ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਵਿਚ 56 ਸਿੱਖ ਸ਼ਰਧਾਲੂਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਬਚਾਅ ਪੱਖ ਦੇ ਵਕੀਲ ਨਰਪਾਲ ਸਿੰਘ ਧਾਲੀਵਾਲ, ਅਜਾਇਬ ਸਿੰਘ ਸਰਾਓ ਅਤੇ ਕੁਲਬੀਰ ਸਿੰਘ ਸੁਨਾਮ ਨੇ ਦੱਸਿਆ ਕਿ 2007 ਵਿਚ ਡੇਰਾ ਸਿਰਸਾ ਮੁਖੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਤੋਂ ਦੁਖੀ ਸਿੱਖ ਸੰਗਤਾਂ ਨੇ ਦਮਦਮਾ ਸਾਹਿਬ ਤਲਵੰਡੀ ਸਾਬੋ ਮੀਟਿੰਗ ਕੀਤੀ ਸੀ ਅਤੇ ਉਸ ਮੀਟਿੰਗ ਪਿੱਛੋਂ ਵਾਪਸ ਪਰਤ ਰਹੇ ਸਿੱਖ ਸ਼ਰਧਾਲੂਆਂ ਨਾਲ ਡੇਰਾ ਪ੍ਰੇਮੀਆਂ ਦਾ ਸੁਨਾਮ ਦੀ ਡੇਰਾ ਸਿਰਸਾ ਦੀ ਸ਼ਾਖਾ ਕੋਲ ਟਕਰਾਅ ਹੋ ਗਿਆ।

ਸੁਨਾਮ ਡੇਰੇ ਵਿਚੋਂ ਚਲਾਈ ਗੋਲੀ ਨਾਲ ਇਕ ਸਿੱਖ ਭਾਈ ਕਮਲਜੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਕੇਸ ਵਿਚ ਦੋ ਡੇਰਾ ਹਮਾਇਤੀਆਂ ਸਾਧਾ ਸਿੰਘ ਅਤੇ ਅਜਾਇਬ ਸਿੰਘ ਨੇ ਅਦਾਲਤ ਵਿਚ ਅਰਜ਼ੀ ਪਾ ਕੇ ਸਿੱਖਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਸੁਨਾਮ ਤੋਂ ਬਾਅਦ ਸੰਗਰੂਰ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿਚ ਚੱਲੇ ਕੇਸ ਵਿਚ ਸੁਣਵਾਈ ਮੁਕੰਮਲ ਹੋਣ ‘ਤੇ ਅਦਾਲਤ ਨੇ 56 ਸਿੱਖਾਂ ਨੂੰ ਬਰੀ ਕਰ ਦਿੱਤਾ ਹੈ।

ਕੁਲਬੀਰ ਸਿੰਘ ਐਡਵੋਕੇਟ ਮੁਤਾਬਕ ਬਰੀ ਹੋਏ ਬੰਦਿਆਂ ਵਿਚ ਕੁਲਦੀਪ ਸਿੰਘ, ਅਮਨਦੀਪ ਸਿੰਘ, ਤਰਸੇਮ ਘੁੱਗਾ, ਦੀਪ ਸਿੰਘ, ਗੁਰਦੀਪ ਸਿੰਘ, ਯਾਦਵਿੰਦਰ ਸਿੰਘ, ਲਖਵਿੰਦਰ ਸਿੰਘ, ਕਾਲਾ ਵੇਟ ਲਿਫਟਰ, ਜਤਿੰਦਰ ਸਿੰਘ, ਰੇਸ਼ਮ ਸਿੰਘ, ਲਾਡੀ ਸਿੰਘ, ਲਾਭ ਸਿੰਘ, ਗੁਰਮੀਤ ਸਿੰਘ, ਦੀਪ ਸਿੰਘ, ਪਰਮਜੀਤ ਸਿੰਘ, ਰਾਜਿੰਦਰ ਸਿੰਘ, ਪ੍ਰੇਮ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ, ਅਮਨਦੀਪ ਸਿੰਘ, ਦੀਪ ਸਿੰਘ, ਰਾਜਿੰਦਰ ਸਿੰਘ, ਮਨੋਹਰ ਸਿੰਘ, ਬਿੰਦਰ ਸਿੰਘ, ਲਾਲੀ ਸਿੰਘ, ਗੁਰਮੀਤ ਸਿੰਘ, ਰਿੰਕੂ ਸਿੰਘ, ਨਿਰਮਲ ਸਿੰਘ, ਰਮੀ ਸਿੰਘ, ਗੁਰਮੀਤ ਸਿੰਘ ਕਾਕਾ, ਹਰਿੰਦਰ ਸਿੰਘ, ਸੋਨੂੰ ਸਿੰਘ, ਹਰਪਾਲ ਸਿੰਘ, ਹਰਿੰਦਰ ਸਿੰਘ, ਬਲਦੇਵ ਸਿੰਘ, ਰਾਜਿੰਦਰ ਸਿੰਘ ਰਾਜਾ, ਭੋਲਾ ਸਿੰਘ, ਅਮਨ ਸਿੰਘ, ਕਾਕਾ ਸਿੰਘ, ਠੋਲੀ ਸਿੰਘ, ਚਰਨਜੀਤ ਸਿੰਘ, ਪਿਆਰਾ ਸਿੰਘ, ਦਵਿੰਦਰ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਦੇਵ ਸਿੰਘ, ਵਰਿੰਦਰ ਸਿੰਘ, ਲਾਲ ਸਿੰਘ, ਬਲਦੇਵ ਸਿੰਘ, ਸ਼ਮਸ਼ੇਰ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ, ਵਿਕਰਮ ਸਿੰਘ, ਸੋਹਣ ਸਿੰਘ ਅਤੇ ਜਸਵਿੰਦਰ ਸਿੰਘ ਦੇ ਨਾਂਅ ਸ਼ਾਮਿਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: