ਸਾਹਿਤਕ ਕੋਨਾ

ਦਿੱਲੀਏ ਦਿਆਲਾ ਦੇਖ . . .

April 9, 2010 | By

ਦਿੱਲੀਏ ਦਿਆਲਾ ਦੇਖ ਦੇਗ਼ ’ਚ ਉਬਲਦਾ ਨੀ
ਅਜੇ ਤੇਰਾ ਦਿਲ ਨਾ ਠਰੇ।
ਮਤੀਦਾਸ ਤਾਈਂ ਚੀਰ ਆਰੇ ਵਾਂਗ ਜੀਭ ਤੇਰੀ,
ਅਜੇ ਮਨ ਮੱਤੀਆਂ ਕਰੇ।

ਲੋਕਾਂ ਦੀਆਂ ਭੁੱਖਾਂ ਉੱਤੇ ਫਤਿਹ ਸਾਡੀ ਦੇਗ਼ ਦੀ।
ਅਸੀਂ ਤਾਂ ਆ ਮੌਤ ਦੇ ਚਬੂਤਰੇ ’ਤੇ ਆਣ ਖੜ੍ਹੇ।
ਇਹ ਤਾਂ ਭਾਵੇਂ ਖੜ੍ਹੇ ਨਾ ਖੜ੍ਹੇ।

ਤੇਰੇ ਤਾਂ ਪਿਆਦੇ ਨਿਰੇ ਖੇਤਾਂ ਦੇ ਪ੍ਰੇਤ ਨੀ।
ਤਿਲਾਂ ਦੀ ਤਾਂ ਪੂਲੀ ਵਾਂਗੂੰ ਝਾੜ ਲੈਂਦੇ ਖੇਤ ਨੀ।
ਸੌਂਦੇ ਨੇ ਘਰੋੜ ਤੇ ਰੜੇ।

ਲਾਲ ਕਿਲੇ ਵਿੱਚ ਲਹੂਲੋਕਾਂ ਦਾ ਜੋ ਕੈਦ ਹੈ।
ਬੜੀ ਛੇਤੀ ਇਹਦੇ ਬਰੀ ਹੋਣ ਦੀ ਉਮੈਦ ਹੈ।
ਪਿੰਡਾਂ ਵਿੱਚੋਂ ਤੁਰੇ ਹੋਏ ਪੁੱਤ ਨੀ ਬਹਾਦਰਾਂ ਦੇ,
ਤੇਰੇ ਮਹਿਲੀਂ ਵੜੇ ਕਿ ਵੜੇ।

ਸਿਰਾਂ ਵਾਲੇ ਲੋਕੀਂ ਬੀਜ ਚੱਲੇ ਆਂ ਬੇਓੜ ਨੀ।
ਇਕ ਦਾ ਤੂੰ ਮੁੱਲ ਭਾਵੇਂ ਰੱਖਦੀਂ ਕਰੋੜ ਨੀ।
ਲੋਕ ਐਨੇ ਸੰਘਣੇ ਨੇ ਲੱਖੀ ਦੇ ਜੰਗਲ ਵਾਗੂੰ,
ਸਿੰਘ ਤੈਥੋਂ ਜਾਣੇ ਨਾ ਫੜੇ।

ਸੱਚ ਮੂਹਰੇ ਸਾਹ ਤੇਰੇ ਜਾਣਗੇ ਉਤਾਹਾਂ ਨੂੰ।
ਗੱਲ ਨਹੀਂ ਆਉਣੀ ਤੇਰੇ ਝੂਠਿਆਂ ਗਵਾਹਾਂ ਨੂੰ।
ਸੰਗਤਾਂ ਦੀ ਸੱਥ ਵਿਚ ਜਦੋਂ ਤੈਨੂੰ ਖ਼ੂਨਣੇ ਨੀ,
ਲੈ ਕੇ ਫ਼ੌਜੀ ਖ਼ਾਲਸੇ ਖੜ੍ਹੇ

ਦਿੱਲੀਏ ਦਿਆਲਾ ਦੇਖ ਦੇਗ਼ ’ਚ ਉਬਲਦਾ ਨੀ
ਅਜੇ ਤੇਰਾ ਦਿਲ ਨਾ ਠਰੇ।
ਮਤੀਦਾਸ ਤਾਈਂ ਚੀਰ ਆਰੇ ਵਾਂਗ ਜੀਭ ਤੇਰੀ,
ਅਜੇ ਮਨ ਮ¤ਤੀਆਂ ਕਰੇ।

ਕਵੀ: ਸੰਤ ਰਾਮ ਉਦਾਸੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: