May 12, 2023 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਬੀਤੇ ਦਿਨੀਂ ਮਿਸਲ ਪੰਜ-ਆਬ ਕਮੇਟੀ ਵੱਲੋਂ ਚਲਾਈ ਗਈ ਨਹਿਰੀ ਪਾਣੀ ਦੀ ਮੰਗ ਦੇ ਸਬੰਧ ਵਿੱਚ ਦਸੂਹਾ ਬਲਾਕ ਦੇ ਪਿੰਡ ਦੁੱਗਲ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ।
ਇਸ ਮੌਕੇ ਮਿਸਲ ਪੰਜ-ਆਬ ਕਮੇਟੀ ਵਲੋਂ ਪਿੰਡ ਵਾਸੀਆਂ ਨੂੰ ਨਹਿਰੀ ਪਾਣੀ ਦੇ ਆਪਣੇ ਇਲਾਕੇ ਨੂੰ ਹੋਣ ਵਾਲੇ ਲਾਭ ਅਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਪਾਏ ਜਾ ਰਹੇ ਮਤਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਪਿੰਡ ਦੁੱਗਲ ਨਿਵਾਸੀ ਸਰਪੰਚ ਵਿਨੋਦ ਕੁਮਾਰ ਜੀ ਨੇ ਦੱਸਿਆ ਕਿ ਸਾਡੇ ਇਲਾਕੇ ਵਿੱਚ ਚ ਸ਼ਰਾਬ ਫੈਕਟਰੀ ਕਾਰਨ ਪਿੰਡ ਦਾ ਜ਼ਮੀਨੀ ਪਾਣੀ ਜ਼ਹਿਰੀਲਾ ਹੋ ਚੁੱਕਾ ਹੈ ਇਸ ਪਾਣੀ ਦੀ ਲਗਾਤਾਰ ਖੇਤੀ ਸਿੰਚਾਈ ਲਈ ਅਤੇ ਆਪਣੇ ਪੀਣ ਲਈ ਵਰਤੋਂ ਕਰਨ ਨਾਲ ਨਾਮੁਰਾਦ ਬਿਮਾਰੀਆਂ ਲੱਗ ਰਹੀਆਂ ਹਨ ਇਸ ਲਈ ਸਾਡੇ ਇਲਾਕੇ ਨੂੰ ਨਹਿਰੀ ਪਾਣੀ ਦੀ ਸਖ਼ਤ ਲੋੜ ਹੈ।
ਪਿੰਡ ਦੁੱਗਲ ਦੀ ਪੰਚਾਇਤ ਨੇ ਮਿਸਲ ਪੰਜ-ਆਬ ਕਮੇਟੀ ਵੱਲੋਂ ਚਲਾਈ ਗਈ ਨਹਿਰੀ ਪਾਣੀ ਦੀ ਮੰਗ ਦੀ ਮੁਹਿੰਮ ਦਾ ਸਾਥ ਦਿੰਦਿਆਂ ਸਰਪੰਚ ਵਿਨੋਦ ਕੁਮਾਰ ਜੀ ਦੀ ਪ੍ਰਧਾਨਗੀ ਹੇਠ ਮਤੇ ਦੀ ਕਾਪੀ ਕਮੇਟੀ ਨੂੰ ਸੋਂਪੀ ਅਤੇ ਗੁਰਪ੍ਰੀਤ ਸਿੰਘ ਖੁੱਡਾ ਨੇ ਪਿੰਡ ਦੀ ਪੰਚਾਇਤ ਦਾ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਹਰ ਪਿੰਡ ਵਿੱਚ ਨਹਿਰੀ ਪਾਣੀ ਦਾ ਮਿਲਣਾ ਇਸ ਸਮੇਂ ਦੀ ਮੁੱਢਲੀ ਲੋੜ ਹੈ।
Related Topics: Canal water, Misal Panj-Aab, Punjab Water Crisis