Site icon Sikh Siyasat News

ਪਿੰਡ ਮੱਲ੍ਹਣ ‘ਚ ਹੋਏ ਕਤਲਾਂ ਤੋਂ ਬਾਅਦ ਗੁਰਦੁਆਰਾ ਲੱਖੀ ਜੰਗਲ ਸਾਹਿਬ ਵਿਖੇ ਪੰਜਾਬ ਪੁਲਿਸ ਤੈਨਾਤ

ਮੁਕਤਸਰ ਸਾਹਿਬ: ਪਿੰਡ ਮੱਲਣ, ਸ੍ਰੀ ਮੁਕਤਸਰ ਸਾਹਿਬ ਵਿੱਚ ਬੁੱਢਾ ਦਲ ਦੇ ਧੜਿਆਂ ਵਿੱਚ ਗੁਰਦੁਆਰੇ ‘ਤੇ ਕਬਜ਼ੇ ਨੂੰ ਲੈ ਕੇ ਹੋਈ ਝੜਪ ਵਿੱਚ ਤਿੰਨ ਬੰਦਿਆਂ ਦੀ ਮੌਤ ਤੋਂ ਬਾਅਦ 96 ਕਰੋੜੀ ਬੁੱਢਾ ਦਲ ਬਲਵੀਰ ਸਿੰਘ ਗਰੁੱਪ ਅਤੇ ਰਕਬਾ ਗਰੁੱਪ ਦੇ ਬਾਬਾ ਪ੍ਰੇਮ ਸਿੰਘ ਆਹਮੋਂ-ਸਾਹਮਣੇ ਆ ਗਏ ਹਨ। ਇਸ ਘਟਨਾ ਤੋਂ ਬਾਅਦ ਗੁਰਦੁਆਰਾ ਲੱਖੀ ਜੰਗਲ ਸਾਹਿਬ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਗੁਰਦੁਆਰਾ ਲੱਖੀ ਜੰਗਲ ਸਾਹਿਬ

ਇਸ ਦੀ ਪੁਸ਼ਟੀ ਕਰਦਿਆਂ ਥਾਣਾ ਨੇਹੀਆ ਵਾਲਾ ਦੇ ਐਡੀਸ਼ਨਲ ਐਸਆਈ ਕੰਵਲਜੀਤ ਸਿੰਘ ਨੇ ਦੱਸਿਆ ਕਿ 20 ਪੀਏਪੀ ਮੁਲਾਜ਼ਮਾਂ ਦੀ ਸਪੈਸ਼ਲ ਗਾਰਦ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਮੱਲ੍ਹਣ ਘਟਨਾ ਤੋਂ ਬਾਅਦ ਡੀਐਸਪੀ ਭੁੱਚੋ ਦੀ ਅਗਵਾਈ ਹੇਠ ਗੁਰਦੁਆਰੇ ਦੇ ਸੇਵਾਦਾਰ ਅਤੇ ਪੁਲਿਸ ਨੂੰ ਚੌਕਸ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਗੁਰਦੁਆਰੇ ’ਤੇ ਬਾਬਾ ਪ੍ਰੇਮ ਸਿੰਘ ਧੜੇ ਦੇ ਬਾਬਾ ਕੁਲਵੰਤ ਸਿੰਘ ਚਾਣਕੀਆ ਕੋਲ ਕਬਜ਼ਾ ਸੀ ਪਰ ਪਟਿਆਲਾ ਵਿੱਚ ਨਿਹੰਗ ਸਿੰਘ ਦੀ ਹੋਈ ਲੜਾਈ ਵਿੱਚ ਸ਼ਾਮਲ ਹੋਣ ਕਾਰਨ ਗੁਰਦੁਆਰਾ ਲੱਖੀ ਜੰਗਲ ਸਾਹਿਬ ਦੇ ਮੁੱਖ ਸੇਵਾਦਾਰ ਨੂੰ ਅਦਾਲਤ ਵੱਲੋਂ ਸਜ਼ਾ ਸੁਣਾ ਦਿੱਤੀ ਗਈ ਸੀ। ਇਸ ਕਾਰਨ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ। ਬਾਬਾ ਕਲਵੰਤ ਸਿੰਘ ਦੇ ਜੇਲ੍ਹ ਜਾਣ ਤੋਂ ਬਾਅਦ ਦੂਜੇ ਧੜੇ ਦੇ ਬਾਬਾ ਬਲਵੀਰ ਸਿੰਘ ਵੱਲੋਂ ਵੱਡੀ ਗਿਣਤੀ ਨਿਹੰਗ ਸਿੰਘਾਂ ਨੂੰ ਨਾਲ ਲੈ ਕੇ 11 ਜੁਲਾਈ ਦੀ ਸ਼ਾਮ ਨੂੰ ਕਬਜ਼ਾ ਕਰ ਲਿਆ ਸੀ। ਇਸ ਦੇ ਵਿਰੋਧ ਵਜੋਂ ਬਾਬਾ ਪ੍ਰੇਮ ਸਿੰਘ ਧੜੇ ਦੇ ਮੁਖੀ ਨੇ ਕੋਟਕਪੂਰਾ ਵਿੱਚ ਪ੍ਰੈਸ ਕਾਨਫ਼ਰੰਸ ਕਰਕੇ ਚਿਤਾਵਨੀ ਜਾਰੀ ਕੀਤੀ ਸੀ ਕਿ ਗੁਰਦੁਆਰਾ ਲੱਖੀ ਜੰਗਲ ਸਾਹਿਬ ’ਤੇ ਮੁੜ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਆਪਣਾ ਹੱਕ ਲੈ ਕੇ ਰਹਿਣਗੇ। ਇਸ ਦੌਰਾਨ ਪਿੰਡ ਵਿੱਚ ਸ਼ਰਧਾਲੂਆਂ ਨੇ ਦੱਸਿਆ ਕਿ ਗੁਰਦੁਆਰੇ ਵਿੱਚ ਨਿਹੰਗ ਸਿੰਘਾਂ ਨੇ ਮੋਰਚਾ ਲਾਇਆ ਹੋਇਆ ਹੈ।

ਸੰਬੰਧਤ ਖ਼ਬਰ:

ਪਿੰਡ ਮੱਲਣ, ਗਿੱਦੜਬਾਹਾ ਵਿੱਚ ਗੁਰਦੁਆਰੇ ’ਤੇ ਕਬਜ਼ੇ ਲਈ ਲੜਾਈ; ਤਿੰਨ ਮੌਤਾਂ, ਕਈ ਜ਼ਖਮੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version