ਸਿਆਸੀ ਖਬਰਾਂ » ਸਿੱਖ ਖਬਰਾਂ

ਬਾਦਲ ਦਲ ਵਲੋਂ ਡੇਰਾ ਸਿਰਸਾ ਦੀ ਹਮਾਇਤ ਲੈਣ ਦੀ “ਜਾਂਚ” ਦਿੱਲੀ ਗੁਰਦੁਆਰਾ ਚੋਣਾਂ ਤੋਂ ਬਾਅਦ

February 18, 2017 | By

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸ਼ੁੱਕਰਵਾਰ 17 ਫਰਵਰੀ ਨੂੰ ਇਤਿਹਾਸਕ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਇਕੱਤਰਤਾ ਹੋਈ। ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਵੋਟਾਂ ਖ਼ਾਤਰ ਡੇਰਾ ਸਿਰਸਾ ਜਾਣ ਵਾਲੇ ਸਿੱਖ ਆਗੂਆਂ ਖ਼ਿਲਾਫ਼ “ਪੜਤਾਲ” ਲਈ ਬਣੀ ਕਮੇਟੀ ਨੂੰ ਰਿਪੋਰਟ ਸੌਂਪਣ ਲਈ 7 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਬਡੂੰਗਰ ਨੇ ਇਹ ਵੀ ਦੱਸਿਆ ਕਿ ਕਮੇਟੀ ਦੀਆਂ ਵੱਖ-ਵੱਖ ਤਿੰਨ ਪ੍ਰਿੰਟਿੰਗ ਪ੍ਰੈੱਸਾਂ ਨੂੰ ਇਕੱਠਾ ਕਰਨ ਲਈ ਸਬ-ਕਮੇਟੀ ਰਾਹੀਂ ਮੁਕੰਮਲ ਰਿਪੋਰਟ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ

ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਦੋ ਸਿੱਖਾਂ ਤੇ ਦੋ ਸਿੱਖ ਬੁੱਧੀਜੀਵੀਆਂ ਦਾ ਹਰ ਸਾਲ ਸਨਮਾਨ ਕੀਤਾ ਜਾਵੇਗਾ, ਜਿਸ ਲਈ ਇਕ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅਗਲੇ ਮਹੀਨੇ ਕਰਾਏ ਜਾ ਰਹੇ ਬਜਟ ਇਜਲਾਸ ਬਾਰੇ ਬਜਟ ਕਮੇਟੀ ਦੀਆਂ ਸਿਫ਼ਾਰਸ਼ਾਂ ਵਿਚਾਰਨ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਜਨਰਲ ਹਾਊਸ ਨੂੰ ਭੇਜ ਦਿੱਤੀਆਂ ਗਈਆਂ ਹਨ। ਪ੍ਰੋ: ਬਡੂੰਗਰ ਨੇ ਦੱਸਿਆ ਕਿ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸਹਾਇਤਾ ਸਬੰਧੀ ਪੁੱਜੀਆਂ ਦਰਖਾਸਤਾਂ ਨੂੰ ਵਿਚਾਰਨ ਉਪਰੰਤ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ।

ਸਬੰਧਤ ਖ਼ਬਰ:

ਡੇਰਾ ਸਿਰਸਾ ਮੁੱਦਾ: ਦਿੱਲੀ ਕਮੇਟੀ ਚੋਣਾਂ ਕਾਰਨ ਬਾਦਲ ਦਲ ਦੇ ਆਗੂਆਂ ਖਿਲਾਫ ‘ਜਾਂਚ’ ‘ਚ ਹੋ ਰਹੀ ਦੇਰੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,