ਸਿੱਖ ਖਬਰਾਂ

ਸੰਤ ਭਿੰਡਰਾਂਵਾਲਿਆਂ ਦੇ ਵਡੇ ਭਰਾ ਭਾਈ ਵੀਰ ਸਿੰਘ ਚਲਾਣਾ ਕਰ ਗਏ; ਅੰਤਿਮ ਅਰਦਾਸ 8 ਨੂੰ

November 30, 2019 | By

ਮੋਗਾ, ਪੰਜਾਬ: ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਭਾਈ ਵੀਰ ਸਿੰਘ ਬੀਤੇ ਦਿਨ ਚਲਾਣਾ ਕਰ ਗਏ। ਕੱਲ ਸ਼ਾਮ ਹੀ ਭਾਈ ਵੀਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਰੋਡੇ ਵਿਖੇ ਕਰ ਦਿੱਤਾ ਗਿਆ।

ਭਾਈ ਵੀਰ ਸਿੰਘ ਦੀ ਇਕ ਪੁਰਾਣੀ ਤਸਵੀਰ

ਭਾਈ ਵੀਰ ਸਿੰਘ ਦੇ ਚਲਾਣੇ ਉੱਤੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਵਲੋਂ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਹੈ।

⊕ ਇਹ ਖਬਰ ਅੰਗਰੇਜ਼ੀ ਵਿਚ ਪੜ੍ਹੋ – SANT JARNAIL SINGH BHINDRANWALE’S BROTHER BHAI VEER SINGH PASSED AWAY

ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ‘ਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਭਾਈ ਵੀਰ ਸਿੰਘ ਨੇ ਗੁਰਬਚਨ ਸਿੰਘ ਜੀ ਖ਼ਾਲਸਾ ਮੁਖੀ ਦਮਦਮੀ ਟਕਸਾਲ ਤੋਂ ਅੰਮ੍ਰਿਤਪਾਨ ਕਰਨ ਵਾਲੇ ਭਾਈ ਵੀਰ ਸਿੰਘ ਨੇ ਧਰਮ ਯੁੱਧ ਮੋਰਚੇ ‘ਚ ਸ਼ਾਮਿਲ ਹੁੰਦਿਆਂ ਗ੍ਰਿਫ਼ਤਾਰੀਆਂ ਦੇਣੀਆਂ ਅਤੇ ਔਖੇ ਸਮੇਂ ਸਿੱਖ ਪੰਥ ਦੀ ਜੋ ਸੇਵਾ ਕੀਤੀ ਉਹ ਭੁਲਾਇਆ ਨਹੀਂ ਜਾ ਸਕਦਾ ਸਗੋਂ ਹਮੇਸ਼ਾਂ ਯਾਦ ਰਹੇਗਾ।

ਉਹਨਾਂ ਕਿਹਾ ਕਿ ਭਾਈ ਵੀਰ ਸਿੰਘ ਜੀ ਨੇ ਦਰਬਾਰ ਸਾਹਿਬ ਹਮਲੇ ਉਪਰੰਤ ਦ੍ਰਿੜਤਾ ‘ਚ ਪਰਪੱਕ ਰਹਿੰਦਿਆਂ ਕਈ ਵਾਰ ਪੁਲੀਸ ਜਬਰ ਅਤੇ ਤਸ਼ੱਦਦ ਦਾ ਸਾਹਮਣਾ ਕੀਤਾ। ਬਾਬਾ ਜੋਗਿੰਦਰ ਸਿੰਘ ਜੀ ਖ਼ਾਲਸਾ ਵੱਲੋਂ ਵਿੱਢੀ ਗਈ ਅੰਮ੍ਰਿਤ ਸੰਚਾਰ ਦੀ ਮੁਹਿੰਮ ਨੂੰ ਸਰ ਕਰਨ ਲਈ ਅਗੇ ਹੋਕੇ ਸੇਵਾ ਕੀਤੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,