ਸਿਆਸੀ ਖਬਰਾਂ

ਮੋਦੀ ਨੂੰ ਮਿਲ ਕੇ ਕੈਪਟਨ ਨੇ ਗੋਇੰਦਵਾਲ ਪਲਾਂਟ ਤੋਂ ਬਿਜਲੀ ਪਾਕਿਸਤਾਨ ਨੂੰ ਵੇਚਣ ਦੀ ਮਨਜ਼ੂਰੀ ਮੰਗੀ

April 21, 2017 | By

ਨਵੀਂ ਦਿੱਲੀ: ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਵਾਧੂ ਬਿਜਲੀ ਪਾਕਿਸਤਾਨ ਤੇ ਨੇਪਾਲ ਨੂੰ ਵੇਚਣ ਦੀ ਮਨਜ਼ੂਰੀ ਮੰਗੀ।

ਕੈਪਟਨ ਅਮਰਿੰਦਰ ਅਤੇ ਨਰਿੰਦਰ ਮੋਦੀ ਵਿਚਾਲੇ ਇਕ ਘੰਟੇ ਤੱਕ ਹੋਈ ਮੁਲਾਕਾਤ ਬਾਰੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਪੰਜਾਬ ਵਿੱਚ 1000 ਮੈਗਾਵਾਟ ਬਿਜਲੀ ਵਾਧੂ ਹੈ ਅਤੇ ਇਸ ਨੂੰ ਪਾਕਿਸਤਾਨ ਜਾਂ ਨੇਪਾਲ ਨੂੰ ਵੇਚਣ ਨਾਲ ਪੰਜਾਬ ਨੂੰ ਆਰਥਿਕ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਗੋਇੰਦਵਾਲ ਪਲਾਂਟ ਪਾਕਿਸਤਾਨੀ ਸਰਹੱਦ ਨੇੜੇ ਹੋਣ ਕਰ ਕੇ ਗੁਆਂਢੀ ਮੁਲਕ ਨੂੰ ਬਿਜਲੀ ਦੇਣੀ ਸੌਖੀ ਹੋਵੇਗੀ ਅਤੇ ਜੇ ਕੇਂਦਰ ਸਰਕਾਰ ਆਗਿਆ ਦੇਵੇ ਤਾਂ ਪੰਜਾਬ ਨੇਪਾਲ ਨੂੰ ਵੀ ਬਿਜਲੀ ਵੇਚਣ ਲਈ ਤਿਆਰ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਊਰਜਾ ਮੰਤਰਾਲੇ ਨੂੰ ਸਲਾਹ ਦੇਣ ਕਿ ਉਹ ਪਾਕਿਸਤਾਨ ਜਾਂ ਨੇਪਾਲ ਨੂੰ ਬਿਜਲੀ ਵੇਚਣ ਬਾਰੇ ਸੂਬਾ ਸਰਕਾਰ ਦੇ ਪ੍ਰਸਤਾਵ ‘ਤੇ ਵਿਚਾਰ ਕਰੇ। ਮੁੱਖ ਮੰਤਰੀ ਨੇ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਭਾਅ ਉੱਤੇ ਮੱਕੀ ਵੇਚਣ ਲਈ ਮਜਬੂਰ ਕਿਸਾਨਾਂ ਲਈ ਕੇਂਦਰ ਤੋਂ ਵਿੱਤੀ ਸਹਾਇਤਾ ਮੰਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,