April 24, 2020
ਝੂਠੇ ਪੁਲਿਸ ਮੁਕਾਬਲਿਆਂ ਅਤੇ ਸਾਕਾ ਬਹਿਬਲ ਕਲਾਂ 2015 ਨਾਲ ਸੰਬੰਧਤ ਮਾਮਲਿਆਂ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਵਾਦਿਤ ਤੇ ਮੁਅੱਲਤ ਪੁਲਿਸ ਅਫਸਰ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਨਮਾਨਿਤ ਕਰਨ ਦੇ ਮਾਮਲੇ ਵਿਚ ਸਿੱਖ ਜਥੇਬੰਦੀਆਂ ਤੇ ਮਨੁੱਖਾਂ ਹੱਕਾਂ ਦੀਆਂ ਸੰਸਥਾਵਾਂ ਵੱਲੋਂ ਕਰੜੀ ਨਿਖੇਧੀ ਦਾ ਸਾਹਮਣਾ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਨੇ ਇਸ ਮਾਮਲੇ ਉੱਤੇ ਇਕ ਜਾਂਚ ਕਮੇਟੀ ਬਣਾ ਦਿੱਤੀ ਹੈ।
ਅਦਾਲਤ ਵਿੱਚ ਉਮਰਾਨੰਗਲ ਦੇ ਖਿਲਾਫ ਬਹਿਬਲ ਕਲਾਂ ਗੋਲੀ ਕਾਂਡ ਤੋਂ ਇਲਾਵਾ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸ ਵੀ ਚੱਲ ਰਹੇ ਹਨ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲਾਂ ਦੇ ਹੱਥਾਂ ਵਿੱਚ ਕਾਬਜ਼ ਹੈ ਜੋ ਕਿ ਪੰਜਾਬ ਦੇ ਉਜਾੜੇ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪੰਜਾਬ ਦੀ ਜੁਆਨੀ ਨੂੰ ਪੁਲਿਸ ਮੁਕਾਬਲਿਆਂ, ਅਤੇ ਨਸ਼ਿਆਂ ਰਾਹੀਂ ਖਤਮ ਕਰਵਾਉਣ ਦੀ ਦੋਸ਼ੀ ਹਨ। ਸ਼੍ਰੋਮਣੀ ਕਮੇਟੀ ਨੇ ਉਮਰਾਨੰਗਲ ਨੂੰ ਸਨਮਾਨਿਤ ਕਰਕੇ ਜੋ ਕੌਮ ਦੀ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ ਉਸ ਦੀ ਪੰਥ ਕੋਲੋਂ ਮੁਆਫੀ ਮੰਗਣ।
ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੀ ਸਰਕਾਰ ਪੁਲਿਸ ਨੂੰ ਕਾਨੂੰਨ ਦੀਆਂ ਹੱਦਾਂ ਵਿੱਚ ਰੱਖਣ ਦੀ ਬਜਾਏ ਲੋਕਾਂ ਉਪਰ ਜੁਲਮ ਢਾਹੁਣ ਲਈ ਉਤਸ਼ਾਹਤ ਕਰ ਰਹੀ ਹੈ।
ਮੁਸਲਿਮ ਆਗੂਆਂ ਨੇ ਭਾਰਤ ਸਰਕਾਰ ਦੇ ਰੱਖਿਆ ਵਜ਼ੀਰ ਰਾਜਨਾਥ ਸਿੰਘ ਤੋਂ ਮੰਗ ਕੀਤੀ ਕਿ ਉਹ ਅਫਗਾਨਿਸਤਾਨ ਸਮੇਤ ਹਰ ਦੇਸ਼ ਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ
ਅੱਜ ਦੇ ਸਮੇਂ ਜਦੋਂ ਕਰੋਨੇ ਦੀ ਬਿਮਾਰੀ ਕਾਰਨ ਦੁਨੀਆਂ ਭਰ ਵਿੱਚੋਂ ਖਬਰਾਂ ਆ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਬਜੁਰਗਾਂ ਉੱਪਰ ਇਹ ਬਿਮਾਰੀ ਵੱਧ ਅਸਰ ਕਰਦੀ ਹੈ ਤਾਂ ਅਜਿਹੇ ਮਾਹੌਲ ਵਿੱਚ ਹੀ ਇਰਾਨ ਤੋਂ ਅਜਿਹੀ ਖਬਰ ਆਈ ਹੈ ਜੋ ਕਿ ਇਹ ਦਰਸਾਉਂਦੀ ਹੈ ਕਿ ਚੜ੍ਹਦੀਕਲਾ ਵਾਲਾ ਜੀਵਨ ਜਿਉਣ ਵਾਲਾ ਕਿਸੇ ਵੀ ਉਮਰ ਦਾ ਮਨੁੱਖ ਇਸ ਬੀਮਾਰੀ ਨੂੰ ਮਾਤ ਪਾ ਸਕਦਾ ਹੈ। ਦੱਸ ਦੇਈਏ ਕਿ ਇਸ ਵੇਲੇ ਇਰਾਨ ਕਰੋਨੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਖਿਤਿਆਂ ਵਿੱਚੋਂ ਇੱਕ ਹੈ।
ਪੰਜਾਬ ਸਰਕਾਰ ਵੱਲੋਂ ਐਤਵਾਰ (ਮਾਰਚ 22) ਨੂੰ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਿਕ ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦੇ 8 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਰੰਜਨ ਗੋਗੋਈ ਉੱਪਰ ਸਰੀਰਕ ਸ਼ੋਸ਼ਣ ਦੇ ਗੰਭੀਰ ਦੋਸ਼ ਲੱਗੇ ਸਨ ਪਰ ਇਸ ਜੱਜ ਵੱਲੋਂ ਆਪਣੇ ਮਾਮਲੇ ਦੀ ਆਪੇ ਹੀ ਸੁਣਵਾਈ ਕਰਦਿਆਂ ਇਹ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਕੋਈ ਵੀ ਜਾਂਚ ਕਰਨ ਦੀ ਲੋੜ ਨਹੀਂ ਹੈ।
ਐਨਐਸਯੂਆਈ ਨੇ ਇਕ ਦੇਸ਼ ਇਕ ਭਾਸ਼ਾ ਦੇ ਸਮਰਥਕ ਗੁਰਦਾਸ ਮਾਨ ਦਾ ਅਖਾੜਾ ਲਵਾ ਕੇ ਇਕ ਵਾਰ ਫੇਰ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਵੀ ਮਾਂ-ਬੋਲੀਆਂ ਨੂੰ ਖਤਮ ਕਰਨ ਦੀ ਨੀਤੀ ਵਿਚ ਬਰਾਬਰ ਦੀ ਭਾਈਵਾਲ ਹੈ। ਉਹਨਾਂ ਕਿਹਾ ਕਿ ਮਾਂ-ਬੋਲੀ ਪੰਜਾਬੀ ਦੀ ਤੌਹੀਨ ਕਰਨ ਵਾਲੇ ਲੋਕਾਂ ਨੂੰ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰ ਸਕਦੇ।
ਜਸਟਿਨ ਟਰੂਡੋ ਦੀ ਫੇਰੀ ਮੌਕੇ ਅਮਰਿੰਦਰ ਸਿੰਘ ਨੇ ਭਾਵੇਂ ਉਸ ਨੂੰ ਮਿਲਣ ਤੋਂ ਇਨਕਾਰ ਤਾਂ ਨਹੀਂ ਕੀਤਾ ਪਰ ਲਗਾਤਾਰ ਖਾਲਿਸਤਾਨ ਵਾਲੇ ਮਾਮਲੇ ਉੱਤੇ ਬਿਆਨਬਾਜੀ ਕੀਤੀ ਅਤੇ ਕੈਨੇਡਾ ਰਹਿੰਦੇ ਸਿੱਖਾਂ ਵਿਰੁੱਧ ਟਰੂਡੋ ਕੋਲ ਸ਼ਿਕਾਇਤਾਂ ਲਾਈਆਂ।
ਅੱਜ ਦਾ ਖਬਰਸਾਰ | 6 ਫਰਵਰੀ 2020 (ਦਿਨ ਵੀਰਵਾਰ) ਖਬਰਾਂ ਭਾਰਤੀ ਉਪਮਹਾਂਦੀਪ ਦੀਆਂ: ਨਰਿੰਦਰ ਮੋਦੀ ਵਲੋਂ ਰਾਮ ਮੰਦਿਰ ਦੀ ਉਸਾਰੀ ਲਈ ਟਰੱਸਟ ਦਾ ...
« Previous Page — Next Page »