ਭਾਈ ਜਗਤਾਰ ਸਿੰਘ ਤਾਰਾ ਦੀ ਇੱਕ ਪੁਰਾਣੀ ਤਸਵੀਰ

ਸਿੱਖ ਖਬਰਾਂ

ਭਾਈ ਤਾਰਾ ਖਤਰਨਾਕ ਮੁਜ਼ਰਿਮ ਹੈ, ਬਹਾਰ ਨਹੀ ਲਿਆਂਦਾ ਜਾ ਸਕਦਾ: ਪ੍ਰਸ਼ਾਸ਼ਨ

By ਸਿੱਖ ਸਿਆਸਤ ਬਿਊਰੋ

April 07, 2016

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ‘ਚ ਬੁੜੈਲ ਜੇਲ੍ਹ ‘ਚ ਨਜ਼ਰਬੰਦ ਜਗਤਾਰ ਸਿੰਘ ਤਾਰਾ ਦੀ ਅਰਜ਼ੀ ‘ਤੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਜਵਾਬ ਦਾਇਰ ਕੀਤਾ । ਭਾਈ ਤਾਰਾ ਨੇ ਦਾਇਰ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਆਪਣੇ ਕੇਸ ਦੀ ਪੈਰਵੀ ਖੁਦ ਕਰਨੀ ਚਾਹੁੰਦੇ ਹਨ ਅਤੇ ਇਸਦੀ ਇਜ਼ਾਜਤ ਦਿੱਤੀ ਜਾਵੇ।

ਪ੍ਰਸ਼ਾਸਨ ਨੇ ਆਪਣੇ ਜੁਆਬ ‘ਚ ਕਿਹਾ ਹੈ ਕਿ ਭਾਈ ਜਗਤਾਰ ਸਿੰਘ ਤਾਰਾ ਖ਼ਤਰਨਾਕ ਮੁਜਰਮ ਹੈ, ਉਸ ਨੂੰ ਜੇਲ੍ਹ ‘ਚੋਂ ਬਾਹਰ ਨਹੀਂ ਲਿਆਂਦਾ ਜਾ ਸਕਦਾ ।

ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਜਿਹੜੀਆਂ ਧਾਰਾਵਾਂ ਤਹਿਤ ਤਾਰਾ ਿਖ਼ਲਾਫ਼ ਮਾਮਲੇ ਦਰਜ ਹਨ, ਉਨ੍ਹਾਂ ਦੇ ਨਿਯਮਾਂ ਮੁਤਾਬਿਕ ਉਸ ਨੂੰ ਜੇਲ੍ਹ ‘ਚੋਂ ਬਾਹਰ ਨਹੀਂ ਲਿਆਂਦਾ ਜਾ ਸਕਦਾ । ਪ੍ਰਸ਼ਾਸਨ ਦੇ ਇਸ ਜਵਾਬ ‘ਤੇ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਅਣਮਿਥੇ ਸਮੇਂ ਲਈ ਅੱਗੇ ਪਾ ਦਿੱਤੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: