ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਕਾਂਗਰਸ ਨੇ ਚੋਣਾਂ ਦਾ ਬਿਗਲ ਵਜਾਇਆ: ਭਤੀਜੇ ਨੂੰ ਤਾਏ ਖਿਲਾਫ ਲੰਬੀ ਤੋਂ ਉਮੀਦਵਾਰ ਐਲਾਨਿਆ

April 7, 2016 | By

ਸੰਗਰੂਰ: ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਲਈ ਟਿਕਟਾਂ ਦੀ ਸ਼ੁਰੂਆਤ ਕਾਂਗਰਸ ਨੇ ਲੰਬੀ ਹਲਕੇ ਤੋਂ ਮਨਪ੍ਰੀਤ ਬਾਦਲ ਨੂੰ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ।

ਪ੍ਰਕਾਸ਼ ਸਿੰਘ ਬਾਦਲ ਅਤੇ ਮਨਪ੍ਰੀਤ ਬਾਦਲ (ਫਾਈਲ ਫੋਟੋ)

ਪ੍ਰਕਾਸ਼ ਸਿੰਘ ਬਾਦਲ ਅਤੇ ਮਨਪ੍ਰੀਤ ਬਾਦਲ (ਫਾਈਲ ਫੋਟੋ)

ਮਨਪ੍ਰੀਤ ਬਾਦਲ ਨੇ ਆਪਣੇ ਤਾਏ ਖ਼ਿਲਾਫ਼ ਚੋਣ ਦੀ ਇੱਛਾ ਪ੍ਰਗਟਾ ਕੇ ਸੂਬੇ ਦਾ ਸਿਆਸੀ ਪਾਰਾ ਵਧਾ ਦਿੱਤੀ ਸੀ। ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਸਿੰਘ ਬਾਦਲ ਨੂੰ ਆਪਣੇ ਤਾਏ ਖ਼ਿਲਾਫ਼ ਚੋਣ ਲੜਨ ਦੀ ਕਾਂਗਰਸ ਨੇ ਹਾਮੀ ਭਰ ਦਿੱਤੀ ਹੈ। ਸੰਗਰੂਰ ਵਿਖੇ ਪਾਰਟੀ ਪ੍ਰੋਗਰਾਮ ਵਿਚ ਆਏ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਆਖਿਆ ਕਿ ਉਹ ਮਨਪ੍ਰੀਤ ਬਾਦਲ ਦੀ ਨਾ ਸਿਰਫ਼ ਇੱਛਾ ਪੂਰੀ ਕਰਨਗੇ ਸਗੋਂ ਉਨ੍ਹਾਂ ਨੂੰ ਜਿਤਾਉਣ ਲਈ ਵੀ ਜ਼ੋਰ ਲਾਉਣਗੇ।

ਇਸ ਮੌਕੇ ਉਨ੍ਹਾਂ ਦੇ ਨਾਲ ਮਨਪ੍ਰੀਤ ਸਿੰਘ ਬਾਦਲ ਵੀ ਸਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਵਿਧਾਇਕ ਹਨ ਤੇ ਇਸੇ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ ਨੇ 2017 ਦੀ ਵਿਧਾਨ ਚੋਣ ਲੜਨ ਦੀ ਇੱਛਾ ਪ੍ਰਗਟਾਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,