ਸਿਆਸੀ ਖਬਰਾਂ

54 ਕੇਂਦਰਾਂ ‘ਤੇ ਵੋਟਾਂ ਦੀ ਗਿਣਤੀ ਭਲਕੇ;ਨਤੀਜੇ ਦਿਖਾਉਣ ਲਈ ਜਨਤਕ ਥਾਵਾਂ ‘ਤੇ ਟੀ.ਵੀ. ਸਕਰੀਨਾਂ ਲੱਗਣਗੀਆਂ

March 10, 2017 | By

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ (11 ਮਾਰਚ ਨੂੰ) ਹੋਏਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਦੇ 117 ਹਲਕਿਆਂ ਲਈ ਵੋਟਾਂ ਦੀ ਗਿਣਤੀ ਨੇਪਰੇ ਚਾੜ੍ਹਨ ਲਈ 14 ਹਜ਼ਾਰ ਮੁਲਾਜ਼ਮ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 11 ਮਾਰਚ ਨੂੰ ਸਵੇਰੇ 27 ਸਥਾਨਾਂ ‘ਤੇ ਸਥਾਪਤ ਕੀਤੇ ਗਏ 54 ਕੇਂਦਰਾਂ ‘ਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਵੇਗਾ।

ਪ੍ਰਤੀਕਾਤਮਕ ਤਸਵੀਰ

ਪ੍ਰਤੀਕਾਤਮਕ ਤਸਵੀਰ

ਵੀ.ਕੇ. ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਜ਼ਿਲ੍ਹਾ ਚੋਣ ਦਫ਼ਤਰਾਂ ਸਮੇਤ ਅਹਿਮ ਜਨਤਕ ਥਾਵਾਂ ‘ਤੇ ਜਿਨ੍ਹਾਂ ਵਿਚ ਕਈ ਸ਼ਾਪਿੰਗ ਮਾਲ ਵੀ ਸ਼ਾਮਿਲ ਹਨ, ਚੋਣ ਨਤੀਜੇ ਨਾਲੋਂ ਨਾਲ ਲਾਈਵ ਦਿਖਾਉਣ ਲਈ ਵੀ ਟੀ.ਵੀ. ਸਕਰੀਨਾਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਵੈਬਸਾਈਟ ‘ਤੇ ਵੀ ਨਾਲੋ ਨਾਲ ਨਤੀਜੇ ਅਪਡੇਟ ਕੀਤੇ ਜਾਂਦੇ ਰਹਿਣਗੇ।

ਸਬੰਧਤ ਖ਼ਬਰ:

ਪੰਜਾਬ ਵਿਧਾਨ ਸਭਾ ਚੋਣ ਸਰਵੇਖਣ: ਸੀ-ਵੋਟਰ ਮੁਤਾਬਕ ‘ਆਪ’, ਇੰਡੀਆ ਟੂਡੇ-ਐਕਸਿਸ ਮੁਤਾਬਕ ਕਾਂਗਰਸ ਅੱਗੇ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,