ਖਾਸ ਖਬਰਾਂ

ਦਿਲਪ੍ਰੀਤ ਸਿੰਘ ਬਾਬਾ ਚੰਡੀਗੜ੍ਹ ਵਿਚ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ; ਪੱਟ ਵਿਚ ਵੱਜੀ ਗੋਲੀ

By ਸਿੱਖ ਸਿਆਸਤ ਬਿਊਰੋ

July 09, 2018

ਚੰਡੀਗੜ੍ਹ: ਚੰਡੀਗੜ੍ਹ ਵਿਚ ਅੱਜ ਹੋਏ ਇਕ ਮੁਕਾਬਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਦਿਲਪ੍ਰੀਤ ਸਿੰਘ ਉਰਫ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਕਾਬਲੇ ਵਿਚ ਦਿਲਪ੍ਰੀਤ ਸਿੰਘ ਦੇ ਪੱਟ ਵਿਚ ਗੋਲੀ ਵੱਜੀ ਹੈ ਤੇ ਉਸਨੂੰ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ ਹੈ।

ਪੀਜੀਆਈ ਤੋਂ ਸੂਤਰਾਂ ਰਾਹੀਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿਲਪ੍ਰੀਤ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ ਹੈ ਤੇ ਉਸਦਾ ਇਲਾਜ ਚੱਲ ਰਿਹਾ ਹੈ।

ਇਸ ਦੌਰਾਨ ਪੀਜੀਆਈ ਵਿਚ ਚੱੰਡੀਗੜ੍ਹ ਪੁਲਿਸ ਦੇ ਉੱਚ ਅਫਸਰ ਵੀ ਮੋਜੂਦ ਹਨ ਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।

ਗੌਰਤਲਬ ਹੈ ਕਿ ਬੀਤੇ ਦਿਨੀਂ ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਗੋਲੀ ਚਲਾਉਣ ਤੋਂ ਬਾਅਦ ਦਿਲਪ੍ਰੀਤ ਸਿੰਘ ਸੁਰਖੀਆਂ ਵਿਚ ਆਇਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: