ਮੁੱਲਾਂਪੁਰ ਦਾਖਾ: ਵਿਚਾਰ ਮੰਚ ਸੰਵਾਦ ਵਲੋਂ ਸਿੱਖ ਇਤਿਹਾਸ ਦੇ ਤੀਜੇ ਘੱਲੂਘਾਰੇ ਦੀ 35ਵੀਂ ਯਾਦ ਵਿਚ ਇਕ ਪੰਥਕ ਦੀਵਾਨ 2 ਜੂਨ, 2019 (ਦਿਨ ਐਤਵਾਰ) ਨੂੰ ਮੁੱਲਾਂਪੁਰ ਦਾਖਾ (ਨੇੜੇ ਲੁਧਿਆਣਾ) ਵਿਖੇ ਕਰਵਾਇਆ ਜਾ ਰਿਹਾ ਹੈ।
ਗੁਰਦੁਆਰਾ ਗੁਰੂ ਹਰਗੋਬਿੰਦ ਜੀ, ਰਾਏਕੋਟ ਸੜਕ, ਮੁੱਲਾਂਪੁਰ ਦਾਖਾ ਵਿਖੇ ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਇਸ ਸਮਾਗਮ ਵਿਚ “ਪੰਥਕ ਸੰਘਰਸ਼ ਦੇ ਪਾਸਾਰ” ਵਿਸ਼ੇ ਉੱਤੇ ਵਿਚਾਰ ਕੀਤੀ ਜਾਵੇਗੀ।
ਇਸ ਮੌਕੇ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਸ. ਅਜਮੇਰ ਸਿੰਘ, ਡਾ. ਸੇਵਕ ਸਿੰਘ, ਡਾ. ਕੰਵਲਜੀਤ ਸਿੰਘ (ਕਾਰਜਕਾਰੀ ਮੁਖੀ, ਸ਼੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਅਤੇ ਡਾ. ਸਿਕੰਦਰ ਸਿੰਘ (ਮੁਖੀ, ਪੰਜਾਬੀ ਵਿਭਾਗ, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ) ਆਪਣੇ ਵਿਚਾਰ ਸਾਂਝੇ ਕਰਨਗੇ।
ਸੰਵਾਦ ਵਲੋਂ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿਚ ਸ਼ਮੂਲੀਅਤ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।