ਗਿਆਨੀ ਗੁਰਬਚਨ ਸਿੰਘ

ਸਿੱਖ ਖਬਰਾਂ

ਸਿੱਖ ਆਗੂਆਂ ਦੀ ਗ੍ਰਿਫਤਾਰੀ ਦੀ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕੀਤੀ ਨਿਖੇਧੀ

By ਸਿੱਖ ਸਿਆਸਤ ਬਿਊਰੋ

August 08, 2015

ਅੰਮਿ੍ਤਸਰ (7 ਅਗਸਤ, 2015 ): ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਜੂਝ ਰਹੇ ਪੰਥਕ ਆਗੂਆਂ ਅਤੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਭੁੱਖ ਹੜਤਾਲ ਨਾਲ ਜੁੜੀਆਂ ਸਿੱਖ ਸੰਸਥਾਵਾਂ ਦੇ ਆਗੂਆਂ ਦੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦੀ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਪਿਛਲੇ ਕੁੱਝ ਦਿਨਾਂ ਤੋਂ ਪੁਲਿਸ ਵੱਲੋਂ ਸਿੱਖ ਆਗੂਆਂ ਦੀ ਜਾਰੀ ਫੜ੍ਹੋ ਫੜ੍ਹੀ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਿੱਖਾਂ ਦੇ ਘਰਾਂ ‘ਚ ਛਾਪੇਮਾਰੀ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਪੰਜਾਬ ਦਾ ਸ਼ਾਂਤ ਮਾਹੌਲ ਮੁੜ ਖ਼ਰਾਬ ਕਰਨ ਦੀ ਕੋਸ਼ਿਸ਼ ਦੇ ਤੁੱਲ ਹੈ।

ਉਨ੍ਹਾਂ ਤਾਕੀਦ ਕੀਤੀ ਕੇ ਪੁਲਿਸ ਵੱਲੋਂ ਫੜ੍ਹੇ ਗਏ ਸਿੱਖ ਆਗੂਆਂ ਨੂੰ ਤੁਰੰਤ ਰਿਹਾਅ ਕਰਦਿਆਂ ਮਾਹੌਲ ਨੂੰ ਸ਼ਾਂਤ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: