Site icon Sikh Siyasat News

ਅਜੋਕੇ ਇਤਿਹਾਸ ਨੂੰ ਲਿਖਤੀ ਅਤੇ ਮੌਖਿਕ ਰੂਪ ‘ਚ ਸਾਂਭਣ ਦੀ ਲੋੜ : ਗਿਆਨੀ ਹਰਪ੍ਰੀਤ ਸਿੰਘ

ਮਹਿਤਾ ਚੌਕ – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰੀ ਸ਼ਰਧਾ ਭਾਵਨਾ, ਉਤਸ਼ਾਹ ਅਤੇ ਚੜ੍ਹਦੀਕਲਾ ਨਾਲ ਮਨਾਇਆ ਗਿਆ।

ਕੋਰੋਨਾ ਮਹਾਂਮਾਰੀ ਦੇ ਬਾਵਜੂਦ ਸਿੱਖ ਸੰਗਤਾਂ ਵੱਲੋਂ ਪੂਰੀ ਜ਼ਾਬਤੇ ਵਿਚ ਰਹਿੰਦਿਆਂ ਸ਼ਹੀਦੀ ਸਪਤਾਹ ਦੇ ਸਮਾਗਮਾਂ ਉਪਰੰਤ ਅੱਜ ਵੀ ਸ਼ਹੀਦੀ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਆਪ ਮੁਹਾਰੇ ਸ਼ਮੂਲੀਅਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ’84 ਦੌਰਾਨ ਭਾਰਤ ਦੀ ਅਖੌਤੀ ਲੋਕਤੰਤਰ ਦੀਆਂ ਵਧੀਕੀਆਂ ਅਤੇ ਹੱਡੀਂ ਹੰਢਾਈ ਜ਼ੁਲਮਾਂ ਦੀ ਦਾਸਤਾਨ ਪ੍ਰਤੀ ਆਉਣ ਵਾਲੀਆਂ ਨਸਲਾਂ ਨੂੰ ਬੋਧ ਕਰਾਉਣ ਲਈ ਇਤਿਹਾਸ ਨੂੰ ਕਲਮਬੰਦ ਕਰਨ ਅਤੇ ਮੌਖਿਕ ਰਿਕਾਰਡਿੰਗ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਕੌਮ ਦੀ ਚੜ੍ਹਦੀਕਲਾ ਲਈ ਮੋਹਰੀ ਰੋਲ ਅਦਾ ਕਰਦੀ ਆਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version