ਸਿਆਸੀ ਖਬਰਾਂ

ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਪੰਜਾਬ ਵਿਧਾਨ ਸਭਾ ‘ਚ ‘ਆਪ’ ਦੇ ਆਗੂ ਹੋਣਗੇ

March 15, 2017 | By

ਚੰਡੀਗੜ੍ਹ: ਮਿਲੀਆਂ ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਦਾਖਾ ਹਲਕੇ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੂੰ ਆਮ ਆਦਮੀ ਪਾਰਟੀ ਦਾ ਵਿਧਾਨ ਦਲ ਦਾ ਆਗੂ ਚੁਣਿਆ ਗਿਆ ਹੈ। ਆਮ ਆਦਮੀ ਪਾਰਟੀ 117 ਸੀਟਾਂ ਵਾਲੀ ਪੰਜਾਬ ਵਿਧਾਨ ਸਭਾ ‘ਚ 20 ਸੀਟਾਂ ਹਾਸਲ ਕਰਕੇ ਦੂਜੀ ਵੱਡੀ ਪਾਰਟੀ ਬਣੀ ਹੈ।

ਹਿੰਦੁਸਤਾਨ ਟਾਈਮਸ ਦੀ ਰਿਪੋਰਟ ਮੁਤਾਬਕ 15ਵੀਂ ਵਿਧਾਨ ਸਭਾ ‘ਚ ਫੂਲਕਾ ਨੂੰ ਵਿਰੋਧੀ ਧਿਰ ਦਾ ਆਗੂ ਚੁਣਿਆ ਗਿਆ ਹੈ ਜਦਕਿ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਦਾ ਵ੍ਹਿਪ ਆਗੂ ਚੁਣਿਆ ਗਿਆ ਹੈ।

ਸੁਖਪਾਲ ਸਿੰਘ ਖਹਿਰਾ

ਸੁਖਪਾਲ ਸਿੰਘ ਖਹਿਰਾ

ਇਹ ਫੈਸਲਾ ਪਾਰਟੀ ਦੀ ਦਿੱਲੀ ਵਿਖੇ ਹੋਈ ਮੀਟਿੰਗ ਵਿਚ ਲਿਆ ਹੈ।

ਜਾਣਕਾਰੀ ਮੁਤਾਬਕ ਮੀਟਿੰਗ ਵਿਚ ਹਰਵਿੰਦਰ ਸਿੰਘ ਫੂਲਕਾ ਦਾ ਨਾਂ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਪੇਸ਼ ਕੀਤਾ।

ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਚੋਣਾਂ ਕਿਉਂ ਨਹੀਂ ਜਿੱਤ ਸਕੀ, ਇਸਦੀ ਸਮੀਖਿਆ ਬਾਅਦ ‘ਚ ਕੀਤੀ ਜਾਏਗੀ। ਉਨ੍ਹਾਂ ਕਿਹਾ, “ਹਾਲਾਂਕਿ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਕਿਹਾ ਗਿਆ ਹੈ ਕਿ ਉਹ ਜਿੱਤਣ ਅਤੇ ਹਾਰਨ ਵਾਲੇ ਸਾਰੇ ਉਮੀਦਵਾਰਾਂ ਤੋਂ ਰਾਏ ਮੰਗਣ ਕਿ ਪਾਰਟੀ ਕਿਉਂ ਨਹੀਂ ਜਿੱਤ ਸਕੀ, ਕੀ ਕਾਰਨ ਸਨ।”

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

HS Phoolka is Leader of AAP in Punjab Assembly; Sukhpal Khaira appointed as Chief Whip …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,