ਪ੍ਰਤੀਕਾਤਮਕ ਤਸਵੀਰ

ਸਿਆਸੀ ਖਬਰਾਂ

10 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੀ ਸਮੱਸਿਆ ਵਿਸ਼ੇ ‘ਤੇ ਸੈਮੀਨਾਰ

By ਸਿੱਖ ਸਿਆਸਤ ਬਿਊਰੋ

December 09, 2016

ਚੰਡੀਗੜ੍ਹ: ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ 10 ਦਸੰਬਰ ਨੂੰ 68ਵੇਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ‘ਤੇ ਚੰਡੀਗੜ੍ਹ ਦੇ ਪੀਪਲ ਕਨਵੈਨਸ਼ਨ ਸੈਂਟਰ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੀ ਸਮੱਸਿਆ ਅਤੇ ਇਸਦੇ ਹੱਲ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ, ਸਿੱਖਸ ਫਾਰ ਹਿਊਮਨ ਰਾਈਟਸ ਅਤੇ ਲਾਇਰਸ ਫੌਰ ਹਿਊਮਨ ਰਾਈਟਸ ਇੰਟਰਨੈਸ਼ਨਲ ਵੱਲੋਂ ਸਾਂਝੇ ਤੌਰ ‘ਤੇ ਇਸ ਸੈਮੀਨਾਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਇਸ ਸੈਮੀਨਾਰ ਵਿੱਚ ਪਟਿਆਲਾ ਤੋਂ ਐਮਪੀ ਧਰਮਵੀਰ ਗਾਂਧੀ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਸੀਨੀਅਰ ਪੱਤਰਕਾਰ ਜਗਤਾਰ ਸਿੰਘ ਅਤੇ ਕਿਸਾਨ ਆਗੂ ਪਿਸ਼ੌਰਾ ਸਿੰਘ ਸਿੱਧੂਪੁਰ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਕਈ ਸਮਾਜਕ ਅਤੇ ਰਾਜਨੀਤਕ ਆਗੂ ਇਸ ਸੈਮੀਨਾਰ ਵਿੱਚ ਹਿੱਸਾ ਲੈਣਗੇ।

ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਅਾਂ ਵਕੀਲ ਅਮਰ ਸਿੰਘ ਚਾਹਲ ਨੇ ਕਿਹਾ ਕਿ ਰਾਏਪੇਰੀਅਨ ਕਾਨੂੰਨ ਨੂੰ ਛਿੱਕੇ ਟੰਗਕੇ ਕੲੀ ਦਹਾਕਿਅਾਂ ਤੋਂ ਪੰਜਾਬ ਦੇ ਪਾਣੀਆਂ ਨੂੰ ਲੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੈਮੀਨਾਰ ਵਿੱਚ ਉਪਰੋਕਤ ਮਸਲੇ ਨਾਲ ਸੰਬੰਧਤ ਸਾਰੇ ਪਹਿਲੂਅਾਂ ‘ਤੇ ਵਿਚਾਰ ਕੀਤੀ ਜਾਵੇਗੀ ਅਤੇ ਉਹਨਾਂ ਅਨਸਰਾਂ ਤੇ ਤਾਕਤਾਂ ਨੂੰ ਨੰਗਿਆ ਕੀਤਾ ਜਾਵੇਗਾ ਜੋ ਸਾਡੇ ਸੂਬੇ ਦੇ ਆਰਥਿਕ ਸਰੋਤਾਂ ਦੀ ਲੁੱਟ ਲਈ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਪਾਣੀ ਦਾ ਮਸਲਾ ਪੰਜਾਬੀਆਂ ਲਈ ਬਹੁਤ ਅਹਿਮ ਹੈ ਅਤੇ ਉਹ ਕਿਸੇ ਵੀ ਪਾਰਟੀ ਨੂੰ ਇਸ ਮਸਲੇ ‘ਤੇ ਨਿੱਜੀ ਮੁਫਾਦਾਂ ਵਾਲੀ ਸੌੜੀ ਰਾਜਨੀਤੀ ਨਹੀਂ ਕਰਨ ਦੇਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: