ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਚੋਣਾਂ ਲੜ ਕੇ ਵਿਧਾਇਕ ਬਣੇ ਇੱਕ ਹੋਰ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦਾ ਕਹਿਣੈ ਕਿ ਆਮ ਆਦਮੀ ਪਾਰਟੀ ਆਪਣੇ ਸ਼ੁਰੂਆਤੀ ਸਿਧਾਂਤਾਂ ਤੋਂ ਬਹੁਤ ਦੂਰ ਜਾ ਚੁੱਕੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਵਿਉਹਾਰ ਕਰ ਰਹੇ ਹਨ।
ਮਾਸਟਰ ਬਲਦੇਵ ਸਿੰਘ ਨੇ ਬੁੱਧਵਾਰ ਨੂੰ ਆਪਣਾ ਅਸਤੀਫਾ ਆਮ ਆਦਮੀ ਪਾਰਟੀ ਦੇ ਕਨਵੀਨਰ ਨੂੰ ਭੇਜਿਆ ਹੈ।
ਸਬੰਧਤ ਖਬਰਾਂ: Jaito MLA Baldev Singh Resigns from AAP: Terms Kejriwal a Dictator
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਤਾਨਾਸ਼ਾਹ ਕਰਾਰ ਦੇਂਦਿਆਂ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਖਹਿਰਾ ਵੀ 6 ਜਨਵਰੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਚੁੱਕੇ ਹਨ।