ਸੁਖਬੀਰ ਬਾਦਲ, ਅਰਵਿੰਦ ਕੇਜਰੀਵਾਲ (ਫਾਈਲ ਫੋਟੋ)

ਸਿਆਸੀ ਖਬਰਾਂ

ਕੇਜਰੀਵਾਲ ਉਨ੍ਹਾਂ ਨਾਲ ਸਾਂਝ ਪਾ ਰਿਹੈ, ਜਿਨ੍ਹਾਂ ਕਿਸੇ ਵੇਲੇ ਇਥੇ ਮਾਹੌਲ ਖ਼ਰਾਬ ਕੀਤਾ ਸੀ: ਸੁਖਬੀਰ

By ਸਿੱਖ ਸਿਆਸਤ ਬਿਊਰੋ

January 26, 2017

ਹੁਸ਼ਿਆਰਪੁਰ: ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਬੁੱਧਵਾਰ ਚੱਬੇਵਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਤੋਂ ਬਚਣ ਲਈ ਆਖਿਆ। ਉਨ੍ਹਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਾੜਾ ਬੰਦਾ ਦੱਸਿਆ ਤੇ ਕਿਹਾ ਕਿ ਉਹ ਆਪਣੇ ਪੁੱਤ ਦੇ ਸਿਰ ਦੀ ਸਹੁੰ ਖਾ ਕੇ ਵੀ ਮੁੱਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਮਾਜਸੇਵੀ ਅੰਨਾ ਹਜ਼ਾਰੇ ਦੇ ਸਿਰ ’ਤੇ ਹੋਂਦ ਕਾਇਮ ਕੀਤੀ ਅਤੇ ਫਿਰ ਉਨ੍ਹਾਂ ਨੂੰ ਦਰਕਿਨਾਰ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਜਿਵੇਂ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ, ਉਵੇਂ ਹੀ ਪੰਜਾਬ ਉਨ੍ਹਾਂ ਨਾਲ ਕਰੇਗਾ। ਬਾਦਲ ਨੇ ਕਿਹਾ ਕਿ ਕੇਜਰੀਵਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਿੜ ਕੱਢਣ ਲਈ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਨੇ ਉਨ੍ਹਾਂ ਲੋਕਾਂ ਨਾਲ ਸਾਂਝ ਪਾ ਲਈ ਹੈ, ਜਿਨ੍ਹਾਂ ਨੇ ਕਿਸੇ ਵੇਲੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਿਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਇਆ, ਅੱਜ ਉਨ੍ਹਾਂ “ਅਖੌਤੀ ਆਗੂਆਂ” ਅਤੇ “ਫਰਜ਼ੀ ਜਥੇਦਾਰਾਂ” ਨਾਲ ਕੇਜਰੀਵਾਲ ਮੀਟਿੰਗਾਂ ਤੇ ਨਾਸ਼ਤੇ ਕਰਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: