ਸਿੱਖ ਖਬਰਾਂ

ਕੇਜਰੀਵਾਲ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਬਾਜ਼ ਆਵੇ : ਬਾਬਾ ਹਰਨਾਮ ਸਿੰਘ ਧੁੰਮਾ

July 7, 2016 | By

ਚੰਡੀਗੜ੍ਹ: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਆਮ ਆਦਮੀ ਪਾਰਟੀ ਵੱਲੋਂ ਧਾਰਮਿਕ ਅਕੀਦਿਆਂ, ਜਜ਼ਬਾਤਾਂ ਨੂੰ ਰੌਂਦਣ ਜਾਂ ਖਿਲਵਾੜ ਕਰਨ ਦੀ ਖੇਡੀ ਜਾ ਰਹੀ ਘਿਣਾਉਣੀ ਖੇਡ ਪ੍ਰਤੀ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਅਰਵਿੰਦ ਕੇਜਰੀਵਾਲ ਅਜਿਹੀਆਂ ਸਾਜਿਸ਼ਾਂ ਤੋਂ ਬਾਜ ਆਉਣ ਨਹੀਂ ਤਾਂ ਸਿੱਖ ਪੰਥ ਅਜਿਹੀਆਂ ਪੰਥ ਵਿਰੋਧੀ ਸਾਜਿਸ਼ਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਸੰਤ ਸਮਾਜ ਦੇ ਮੈਂਬਰ

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਸੰਤ ਸਮਾਜ ਦੇ ਮੈਂਬਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਹਰਨਾਮ ਸਿੰਘ ਧੁੰਮਾ ਨੇ ਆਮ ਆਦਮੀ ਪਾਰਟੀ ਵੱਲੋਂ ਬੀਤੇ ਦਿਨੀਂ ਜਾਰੀ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਰਮਾਂ ਦੇ ਸਤਿਕਾਰਯੋਗ ਗ੍ਰੰਥਾਂ ਨਾਲ ਕਰਨ ਤੇ ਮੈਨੀਫੈਸਟੋ ਦੇ ਕਵਰ ਪੇਜ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਦਿਆਂ ਉਸ ‘ਤੇ ਚੋਣ ਨਿਸ਼ਾਨ ਝਾੜੂ ਲਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਅਾਸ਼ੀਸ਼ ਖੇਤਾਨ ਵੱਲੋਂ ਇਕ ਸਿਆਸੀ ਦਸਤਾਵੇਜ਼ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਤੁਲਨਾ ਕਰਨ ਪ੍ਰਤੀ ਕੀਤੀ ਗਈ ਹਿਮਾਕਤ ਸਬੰਧੀ ਕੇਜਰੀਵਾਲ ਆਪਣਾ ਸਟੈਂਡ ਸਪੱਸ਼ਟ ਕਰੇ ਤੇ ਆਸ਼ੀਸ਼ ਖੇਤਾਨ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,