Site icon Sikh Siyasat News

ਭਾਰਤ ਅਤੇ ਪਾਕਿਸਤਾਨ ਦੇ ਫੌਜੀਆਂ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ

ਚੰਡੀਗੜ੍ਹ:  ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੌਰਾਨ ਦੋਵਾਂ ਪਾਸਿਆਂ ਦੀ ਫੌਜ ਨੇ ਮੁੜ ਇਕ ਦੂਜੇ ਉੱਤੇ ਗੋਲੀਆਂ ਦਾਗੀਆਂ ਹਨ। ਕਸ਼ਮੀਰ ਦੇ ਤੰਗਧਾਰ ਅਤੇ ਕੰਜ਼ਾਬਤਾਂ ਖੇਤਰਾਂ ਵਿੱਚ ਲੰਘੇ ਸ਼ੁੱਕਰਵਾਰ ਤੋਂ ਦੋਹਾਂ ਪਾਸਿਆਂ ਤੋਂ ਗੋਲੀ ਚੱਲ ਰਹੀ ਹੈ।

ਪੁਰਾਣੀ ਤਸਵੀਰ | ਇਹ ਤਸਵੀਰ ਸਿਰਫ ਪ੍ਰਤੀਕ ਵਜੋਂ ਛਾਪੀ ਗਈ ਹੈ

ਜਿੱਥੇ ਭਾਰਤੀ ਖਬਰਖਾਨਾ ਕਹਿ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਬਿਨਾਂ ਕਿਸੇ ਉਕਸਾਹਟ ਦੇ ਗੋਲੀਬਾਰੀ ਕੀਤੀ ਜਾ ਰਹੀ ਹੈ ਉਥੇ ਪਾਕਿਸਤਾਨ ਦੇ ਅਖਬਾਰ ਡਾਨ ਦੇ ਬੀਤੇ ਖਬਰ ਨਸ਼ਰ ਕੀਤੀ ਹੈ ਕਿ ਸ਼ੁੱਕਰਵਾਰ ਨੂੰ ਭਾਰਤੀ ਫੌਜ ਵੱਲੋਂ ਬਿਨਾਂ ਕਿਸੇ ਉਕਸਾਹਟ ਦੇ ਕੀਤੀ ਗਈ ਗੋਲੀਬਾਰੀ ਵਿਚ ਦੋ ਪਾਕਿਸਤਾਨੀ ਨਾਗਰਿਕ ਮਾਰੇ ਗਏ ਹਨ।
ਦੋਵੇਂ ਪਾਸਿਆਂ ਤੋਂ ਇਹੀ ਕਿਹਾ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਸ਼ੁਰੂਆਤ ਦੂਜੀ ਧਿਰ ਨੇ ਕੀਤੀ ਸੀ ਅਤੇ ਉਹਨਾਂ ਸਿਰਫ ਗੋਲੀਬਾਰੀ ਦਾ ਜਵਾਬ ਦਿੱਤਾ ਹੈ।

⊕ ਇਹ ਵੀ ਪੜ੍ਹੋ – ਨਾਗਰਿਕਤਾ ਸੋਧ ਕਾਨੂੰਨ: ਆਖਿਰ ਮਸਲਾ ਕੀ ਹੈ? ਕਿੱਥੇ-ਕਿੱਥੇ, ਕਿਸ-ਕਿਸ ਵਲੋਂ ਵਿਰੋਧ ਹੋ ਰਿਹਾ ਹੈ ਅਤੇ ਕਿਉਂ?

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version