ਖਾਸ ਖਬਰਾਂ » ਸਿੱਖ ਖਬਰਾਂ

ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਲਈ ਜ਼ਿੰਮੇਵਾਰ ਐਸ. ਪੀ. ਨੂੰ ਮੁਅੱਤਲ ਕਰਕੇ ਕੇਸ ਦਰਜ਼ ਕਰੋ: ਸ. ਮਾਨ

March 23, 2018 | By

ਫ਼ਤਹਿਗੜ੍ਹ ਸਾਹਿਬ: ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਕਤ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰਕੇ ਉਸ ਉੱਤੇ ਕਤਲ ਕੇਸ ਦਰਜ਼ ਕਰਨ ਦੀ ਮੰਗ ਕੀਤੀ ਹੈ।

ਸ. ਸਿਮਰਨਜੀਤ ਸਿੰਘ ਮਾਨ (ਪੁਰਾਣੀ ਤਸਵੀਰ)

ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨਾਂ ਹੇਠ ਜਾਰੀ ਹੋਏ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਜੇਕਰ ਸਬੰਧਤ ਪੁਲਿਸ ਅਫ਼ਸਰ ਅਤੇ ਪ੍ਰਸ਼ਾਸ਼ਨ ਸਹਿਜ਼ ਅਤੇ ਅਕਲ ਤੋਂ ਕੰਮ ਲੈਂਦੇ ਤਾਂ ਇਸ ਹੋਣ ਵਾਲੀ ਘਟਨਾ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾਂ ਹਰਿਆਣਾ ਦੀ ਖੱਟਰ ਹਕੂਮਤ ਨੂੰ ਇਸ ਦਿਸ਼ਾ ਵੱਲ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

ਸ. ਮਾਨ ਨੇ ਕਿਹਾ ਕਿ ਬਾਦਲ ਦਲੀਆਂ ਦੇ ਜੱਥੇਦਾਰ ਗੁਰਬਚਨ ਸਿੰਘ ਵਲੋਂ ਉਪਰੋਕਤ ਭਾਈ ਗੁਰਬਖਸ ਸਿੰਘ ਖਾਲਸਾ ਦੀ ਕੌਮੀ ਮਕਸਦ ਅਧੀਨ ਹੋਈ ਸ਼ਹਾਦਤ ਨੂੰ ਆਤਮ ਹੱਤਿਆ ਦਾ ਨਾਮ ਦੇ ਕੇ ਇੱਕ ਤਾਂ ਭਾਈ ਗੁਰਬਖਸ ਸਿੰਘ ਖਾਲਸਾ ਦੀ ਸ਼ਹਾਦਤ ਤੋਂ ਮੂੰਹ ਮੋੜਿਆ ਜਾ ਰਿਹਾ ਹੈ ਅਤੇ ਦੂਸਰਾ ਸਰਕਾਰੀ ਸੋਚ ਅਤੇ ਅਮਲਾਂ ਨੂੰ ਹੀ ਬਲ ਦਿੱਤਾ ਜਾ ਰਿਹਾ ਹੈ।

ਗੌਰਤਲਬ ਹੈ ਕਿ ਸਬੰਧਿਤ ਅਧਿਕਾਰੀਆਂ ਵਿਰੁੱਧ ਕਾਰਵਾਈ ਨਾ ਹੋਣ ਕਰਕੇ ਪੰਥਕ ਆਗੂਆਂ ਨੇ ਭਾਈ ਗੁਰਬਖ਼ਸ ਸਿੰਘ ਖ਼ਾਲਸਾ ਦੀ ਮ੍ਰਿਤਕ ਦੇਹ ਦਾ ਸੰਸਕਾਰ 29 ਮਾਰਚ ਤੱਕ ਰੋਕ ਲਿਆ ਹੈ । ਕਿਉਂਕਿ ਉਸੇ ਦਿਨ ਹੀ ਭਾਈ ਗੁਰਬਖ਼ਸ ਸਿੰਘ ਖ਼ਾਲਸਾ ਦੀ ਆਤਮਾ ਦੀ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ, ਅੰਬਾਲਾ ਵਿਖੇ 11 ਤੋਂ 3 ਵਜੇ ਤੱਕ ਭੋਗ ਸਮਾਗਮ ਹੋਵੇਗਾ ਅਤੇ ਸਰਕਾਰ ਵਲੋਂ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਅਗਲਾ ਪ੍ਰੋਗਰਾਮ ਐਲਾਨਿਆ ਜਾਵੇਗਾ।

ਪੁਲਿਸ ਕਾਰਵਾਈ ਕਾਰਨ ਹੋਈ ਹੀ ਗੁਰਬਖਸ਼ ਸਿੰਘ ਖਾਲਸਾ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰੀ ਸੀ: ਪਰਤੱਖ ਦਰਸ਼ੀਆਂ ਦੇ ਬਿਆਨ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,