ਸਿੱਖ ਖਬਰਾਂ

ਆਕਲੈਂਡ ਵਿੱਚ ਲੰਘੇ ਸਿੱਖ ਸੰਘਰਸ਼ ‘ਤੇ ਅਧਾਰਿਤ ਫਿਲ਼ਮ “ਸੁੱਖਾ ਜਿੰਦਾ” ਦਾ ਇਸ਼ਤਿਹਾਰ ਜਾਰੀ ਕੀਤਾ ਗਿਆ

July 5, 2015 | By

ਆਕਲੈਂਡ (4 ਜੁਲਾਈ, 2015 ): ਸਿੱਖ ਕੌਮ ਦੀ ਸ਼ਾਨਾਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ‘ਤੇ ਆਧਾਰਤ 5 ਪੰਜਾਬੀ ਫਿਲਮ ‘ਦ ਮਾਸਟਰ ਮਾਈਂਡ ਜਿੰਦਾ ਐਂਡ ਸੁੱਖਾ’ ਦਾ ਇਸ਼ਤਿਹਾਰ ਅੱਜ ਇੱਥੇ ਆਕਲੈਂਡ ‘ਚ ਵਿਖੇ ਰਿਲੀਜ਼ ਕੀਤਾ ਗਿਆ।

ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ

ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ

ਇਸ ਮੌਕੇ ਸੁਪਰੀਮ ਸਿੱਖ ਸੁਸਾਇਟੀ ਦੇ ਮੁੱਖ ਬੁਲਾਰੇ ਭਾਈ ਦਲਜੀਤ ਸਿੰਘ ਨੇ ਸਮੂਹ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਪਰੀਮ ਸਿੱਖ ਸੁਸਾਇਟੀ ਦਾ ਹਮੇਸ਼ਾ ਹੀ ਇਹ ਮਕਸਦ ਰਿਹਾ ਕਿ ਜੋ ਵੀ ਫ਼ਿਲਮਾਂ ਪੰਜਾਬ ਅਤੇ ਸਿੱਖੀ ਅਤੇ ਸਿੱਖ ਇਤਿਹਾਸ ਸਬੰਧੀ ਹੁੰਦੀਆਂ ਹਨ, ਉਨ੍ਹਾਂ ਵੱਲੋਂ ਹਮੇਸ਼ਾ ਹੀ ਸਾਥ ਦਿੱਤਾ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ‘ਚ ਇਸ ਫ਼ਿਲਮ ਨੂੰ ਸਾਥ ਦੇਣ ਅਤੇ ਫ਼ਿਲਮ ਨੂੰ ਜਾਰੀ ਕਰਵਾਉਣ ਦੀ ਗੱਲ ਕਹੀ ।

ਇਸ ਮੌਕੇ ਫ਼ਿਲਮ ਦੇ ਪ੍ਰੋਡਿਊਸਰ ਸ: ਗੁਰਪ੍ਰੀਤ ਸਿੰਘ ਜੋ ਕਿ ਐਡੀਲੇਡ ਤੋਂ ਵਿਸ਼ੇਸ਼ ਤੌਰ ‘ਤੇ ਨਿਊਜ਼ੀਲੈਂਡ ਪਹੁੰਚੇ ਸਨ, ਵੱਲੋਂ ਵੀ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਇਸ ਫ਼ਿਲਮ ਦੀ ਕਹਾਣੀ ਭਾਈ ਸੁੱਖਾ ਜਿੰਦਾ ਵੱਲੋਂ ਖੁਦ ਲਿਖੀ ਗਈ ਹੈ ਅਤੇ ਪਰਿਵਾਰ ਦੀ ਮਨਜ਼ੂਰੀ ਦੇ ਨਾਲ ਹੀ ਇਸ ਫਿਲਮ ਦਾ ਨਿਰਮਾਣ ਕੀਤਾ ਗਿਆ ਹੈ ।

ਇਸ ਫ਼ਿਲਮ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੋਸ਼ਿਸ਼ ਕੀਤੀ ਗਈ ਹੈ ਕਿ ਫ਼ਿਲਮ ‘ਚ ਸਾਰੇ ਹੀ ਸਹੀ ਤੱਥ ਪੇਸ਼ ਕੀਤੇ ਜਾਣ ਤਾਂ ਜੋ ਆਉਣ ਵਾਲੀ ਪੀੜ੍ਹੀ ਆਪਣੇ ਮੌਜੂਦਾ ਇਤਿਹਾਸ ਨਾਲ ਵੀ ਵਾਕਿਫ ਹੋ ਸਕੇ ਅਤੇ ਸਹੀ ਇਤਿਹਾਸ ਹੀ ਉਨ੍ਹਾਂ ਨੂੰ ਦੇਖਣ ਨੂੰ ਮਿਲੇ । ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਪੂਰੀ ਦੁਨੀਆ ‘ਚ ਅਗਸਤ ‘ਚ ਜਾਰੀ ਕੀਤਾ ਜਾਵੇਗਾ ।

ਸਿੱਖ ਸੰਘਰਸ਼ ਨਾਲ ਬਣ ਰਹੀਆਂ ਫਿਲਮਾਂ ਪ੍ਰਤੀ ਸੁਹਿਰਦ ਸਿੱਖ ਹਲਕਿਆਂ ਵਿੱਚ ਚਿੰਤਾ:
ਸਿੱਖ ਸੰਘਰਸ਼ ਨਾਲ ਸੰਘਰਸ਼ ਨਾਲ ਸੰਬਧਿਤ ਫਿਲਮ “ਸਾਡਾ ਹੱਕ” ਨੂੰ ਦਰਸ਼ਕਾਂ ਵੱਲੋਂ ਮਿਲੇ ਵਧੀਆ ਹੁੰਗਾਰੇ ਤੋਂ ਬਾਅਦ ਇਸ ਪਾਸੇ ਫਿਲਮਾਂ ਬਣਾਉਣਾ ਦਾ ਰੁਝਾਨ ਕਾਫੀ ਵਧਿਆ ਹੈ। ਸਿੱਖ ਸੰਘਰਸ਼ ਵਿੱਚ ਸਿੱਖ ਕੌਮ ਦੀਆਂ ਸ਼ਾਨਾਮੱਤੀਆਂ ਪ੍ਰੰਰਾਵਾਂ ‘ਤੇ ਪਹਿਰਾ ਦੇਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿਮਦਾ ਅਤੇ ਸੁਖਦੇਵ ਸਿੰਘ ਸੁੱਖਾਂ ਦੇ ਜੀਵਣ ‘ਤੇ ਫਿਲਮਾਂ ਬਣਾਉਣ ਦਾ ਐਲਾਨ ਹੋਇਆ ਹੈ।

ਇਸ ਤੋਂ ਇਲਾਵਾ ਰਾਜ ਕਾਕੜਾ ਵੱਲੋਂ ਬਣਾਈ ਗਈ ਫਿਲਮ “ਕੌਮ ਦੇ ਹੀਰੇ” ਅਤੇ ਦਿੱਲੀ ਦੇ ਸਿੱਖ ਕਤਲੇਆਮ ਨੂੰ ਲੈ ਕੇ ਬਣੀਆਂ ਫਿਲਮਾਂ ਵਰਨਣਯੋਗ ਹਨ।

ਇਹ ਫਿਲਮਾਂ ਮੁੱਖ ਤੌਰ ‘ਤੇ ਵਪਾਰਕ ਹਿੱਤਾਂ ਨੂੰ ਮੁੱਖ ਰੱਖਕੇ ਬਣਾਈਆਂ ਗਈਆਂ/ਜਾ ਰਹੀਆਂ ਹਨ, ਪਰ ਇਨ੍ਹਾਂ ਫਿਲਮਾਂ ਵਿੱਚ ਵਰਤੀ ਗਈ ਤਕਨੀਕ ਅਤੇ ਅਦਾਕਾਰੀ ਦੇ ਪੱਖੋ ਇਨ੍ਹਾਂ ਫਿਲਮਾ ਦਾ ਪੱਧਰ ਵਧੀਆ ਨਹੀਂ ਹੈ, ਜਿਸ ਕਰਕੇ ਸੁਹਿਰਦ ਸਿੱਖ ਹਲਕਿਆਂ ਵਿੱਚ ਇਸ ਪ੍ਰਤੀ ਚਿੰਤਾ ਪ੍ਰਗਾਟਾਈ ਜਾ ਰਹੀ ਹੈ।ਕਿਉਕਿ ਤਕਨੀਕ ਅਤੇ ਅਦਾਕਰੀ ਪੱਖੋ ਮਾੜੀਆਂ ਫਿਲਮਾਂ ਜਿੱਥੇ ਦਰਸ਼ਕਾਂ ਨੂੰ ਸੰਤੁਸ਼ਟ ਕਰਨ ਵਿੱਚ ਨਾਕਾਮ ਰਹਿੰਦੀਆਂ ਹਨ, ਉੱਥੇ ਇਸ ਖੇਤਰ ਦੀਆਂ ਭਵਿੱਖਤ ਸੰਭਾਵਨਾਵਾਂ ‘ਤੇ ਵੀ ਨਾਂਹ ਪੱਖੀ ਅਸਰ ਛੱਡਦੀਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,