ਸਿੱਖ ਖਬਰਾਂ

ਫਿਲਮ “ਏਹੁ ਜਨਮੁ ਤੁਮ੍ਹਾਰੇ ਲੇਖੇ” ਵਿੱਚ ਭਗਤ ਪੂਰਨ ਸਿੰਘ ਦੀ ਸੇਵਾ ਭਾਵਨਾ ਦਰਸ਼ਕਾਂ ਨੂੰ ਕਰ ਰਹੀ ਹੈ ਪ੍ਰਭਾਵਿਤ

February 7, 2015 | By

ਅੰਮ੍ਰਿਤਸਰ (6 ਫ਼ਰਵਰੀ, 2015): ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ‘ਤੇ ਬਣੀ ਫਿਲਮ “ਏਹੁ ਜਨਮੁ ਤੁਮ੍ਹਾਰੇ ਲੇਖੇ” ਤੋਂ ਪ੍ਰਭਾਵਿਤ ਹੋ ਕੇ ਲੋਕ ਜਿਥੇ ਹੁਣ ਪਿੰਗਲਵਾੜਾ ਵਿਖੇ ਸੇਵਾ ਕਰਨ ਲਈ ਆ ਰਹੇ ਹਨ, ਉਥੇ ਫਿਲਮ ਦੇ ਹੀ ਇੱਕ ਕਲਾਕਾਰ ਨੇ ਪ੍ਰਭਾਵਿਤ ਹੋ ਕੇ ਪਿੰਗਲਵਾੜਾ ਦੀ ਇੱਕ ਕੁੜੀ ਨਾਲ ਵਿਆਹ ਕਰਾਉਣ ਦੀ ਵੀ ਪੇਸ਼ਕਸ਼ ਕੀਤੀ ਹੈ।

Eh-Janam-Tumhare-Lekhe-6215-amritsar-tribune21-227x300

ਭਗਤ ਪੂਰਨ ਸਿੰਘ

ਫਿਲਮ ਸਫਲਤਾ ਦੀ ਪਉੜੀ ਚੜ੍ਹਦਿਆਂ ਇਕ ਹਫ਼ਤੇ ਵਿੱਚ 69 ਲੱਖ ਰੁਪਏ ਦਾ ਕਾਰੋਬਾਰ ਕੀਤਾ ਹੈ।

ਇਹ ਫਿਲਮ ਪਿਛਲੇ ਹਫ਼ਤੇ 30 ਜਨਵਰੀ ਨੂੰ ਭਾਰਤ ਸਮੇਤ ਵੱਖ ਵੱਖ ਮੁਲਕਾਂ ਅਮਰੀਕਾ, ਕੈਨੇਡਾ, ਅਸਟਰੇਲੀਆ, ਨਿਊਜ਼ੀਲੈਂਡ, ਇਟਲੀ, ਇੰਗਲੈਂਡ, ਸਿੰਗਾਪੁਰ, ਫਿਲਪੀਨਜ਼, ਮਲੇਸ਼ੀਆ, ਹਾਂਗਕਾਂਗ ਤੇ ਅਫਰੀਕਾ ਆਦਿ ਵਿੱਚ ਰਿਲੀਜ਼ ਹੋਈ ਸੀ, ਜਿਥੇ ਕਿ ਲਗਾਤਾਰ ਇਸ ਦਾ ਪ੍ਰਦਰਸ਼ਨ ਜਾਰੀ ਹੈ।

ਫਿਲਮ ਨੇ ਲੋਕਾਂ ਨੂੰ ਇੰਜ ਪ੍ਰਭਾਵਿਤ ਕੀਤਾ ਹੈ ਕਿ ਲੋਕ ਖੁਦ ਪਿੰਗਲਵਾੜਾ ਵਿਖੇ ਸੇਵਾ ਕਰਨ ਲਈ ਪੁੱਜ ਰਹੇ ਹਨ ਅਤੇ ਕਈਆਂ ਨੇ ਵਿਦੇਸ਼ ਤੋਂ ਵੀ ਸੇਵਾ ਕਰਨ ਲਈ ਪੇਸ਼ਕਸ਼ ਕੀਤੀ ਹੈ। ਸੰਸਥਾ ਦੀ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਇਹ ਫਿਲਮ ਬਣਾਉਣ ਦਾ ਮੰਤਵ ਹੀ ਇਹ ਸੀ ਕਿ ਲੋਕਾਂ ਨੂੰ ਭਗਤ ਪੂਰਨ ਸਿੰਘ ਦੇ ਜੀਵਨ ਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਤੋਂ ਜਾਣੂੰ ਕਰਾਇਆ ਜਾਵੇ, ਜਿਸ ਵਿੱਚ ਉਹ ਸਫਲ ਹੋਏ ਹਨ।

ਉਨ੍ਹਾਂ ਆਖਿਆ ਕਿ ਫਿਲਮ ਨੂੰ ਦੇਖਣ ਮਗਰੋਂ ਲੋਕ ਇਸ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ ਕਿ ਉਹ ਖੁਦ ਬ ਖੁਦ ਪਿੰਗਲਵਾੜਾ ਪਹੁੰਚ ਕੇ ਸੇਵਾ ਕਰਨ ਲਈ ਪੇਸ਼ਕਸ਼ ਕਰ ਰਹੇ ਹਨ, ਜੋ ਕਿ ਇਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਫਿਲਮ ਵਿਚ ਸ਼ਾਮਲ ਕਲਾਕਾਰਾਂ ਦੀ ਟੀਮ ਵਿਚੋਂ ਇਕ ਕਲਾਕਾਰ ਨੇ ਭਗਤ ਪੂਰਨ ਸਿੰਘ ਦੇ ਕਾਰਜਾਂ ਤੋਂ ਪ੍ਰਭਾਵਿਤ ਹੁੰਦਿਆਂ ਐਲਾਨ ਕੀਤਾ ਕਿ ਉਹ ਆਪਣਾ ਵਿਆਹ ਪਿੰਗਲਵਾੜੇ ਦੀ ਕਿਸੇ ਇਕ ਕੁੜੀ ਨਾਲ ਕਰਾਵੇਗਾ।

ਫਿਲਮ ਦਾ ਨਿਰਦੇਸ਼ਨ ਦੂਰਦਰਸ਼ਨ ਦੇ ਉਘੇ ਨਿਰਦੇਸ਼ਕ ਸ੍ਰੀ ਹਰਜੀਤ ਸਿੰਘ ਵੱਲੋਂ ਕੀਤਾ ਗਿਆ ਹੈ ਜਦਕਿ ਭਗਤ ਪੂਰਨ ਸਿੰਘ ਦਾ ਰੋਲ ਪਵਨ ਮਲਹੋਤਰਾ ਨੇ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,