ਆਮ ਖਬਰਾਂ

ਰਾਮ ਰਹੀਮ ਨੂੰ ਭਜਾਉਣ ਦੀ ਕੋਸ਼ਿਸ਼, ਅੱਗਾਂ ਲਾਉਣ,ਭੰਨ੍ਹ-ਤੋੜ ਕਰਨ ਦੀ ਸਾਜ਼ਿਸ਼ ‘ਚ ਦਿਲਾਵਰ ਇੰਸਾਂ ਗ੍ਰਿਫ਼ਤਾਰ

September 15, 2017 | By

ਪੰਚਕੂਲਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਬਲਾਤਕਾਰ ਦਾ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੰਚਕੁਲਾ ‘ਚ ਲੋਕਾਂ ਨੂੰ ਭੜਕਾ ਕੇ ਹਿੰਸਾ ਕਰਵਾਉਣ ਅਤੇ ਸਾਜ਼ਿਸ਼ ਰਚਣ ਦੇ ਇੱਕ ਹੋਰ ਮੁਲਜ਼ਮ ਦਿਲਾਵਰ ਇੰਸਾ ਨੂੰ ਹਰਿਆਣਾ ਪੁਲਿਸ ਨੇ ਸੋਨੀਪਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦਿਲਾਵਰ ਇੰਸਾ ਨੂੰ ਹਰਿਆਣਾ ਪੁਲਿਸ ਦੇ ਏਸੀਪੀ ਮਨੀਸ਼ ਮਲਹੋਤਰਾ ਦੀ ਅਗਵਾਈ ਵਿੱਚ ਬਣੀ ਐੱਸ.ਆਈ.ਟੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਲਾਤਕਾਰ ਦੇ ਦੋਸ਼ ‘ਚ 20 ਸਾਲਾ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਖਾਸ ਦਿਲਾਵਰ ਇੰਸਾਂ (ਫਾਈਲ ਫੋਟੋ)

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਚਕੂਲਾ ਦੇ ਪੁਲਿਸ ਕਮਿਸ਼ਨਰ ਏ.ਐਸ. ਚਾਵਲਾ ਨੇ ਦੱਸਿਆ ਕਿ ਮੁਲਜ਼ਮ ਦਿਲਾਵਰ ਇੰਸਾ ਦੇ ਖਿਲਾਫ ਦੰਗੇ ਭੜਕਾਉਣ, ਸਾਜ਼ਿਸ਼ ਰਚਣ ਅਤੇ ਰਾਮ ਰਹੀਮ ਨੂੰ ਭਜਾਉਣ ਦੀ ਕੋਸ਼ਿਸ਼ ਕਰਨ ਦੇ ਮੱਦੇਨਜ਼ਰ ਦੇਸ਼ ਧ੍ਰੋਹ ਦਾ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਦਿਲਾਵਰ ਇੰਸਾ ਇਨ੍ਹਾਂ ਸਾਰੀਆਂ ਘਟਨਾਵਾਂ ਦਾ ਸਾਜ਼ਿਸ਼ਕਾਰ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸਬੰਧਤ ਖ਼ਬਰ:

ਛੱਤਰਪਤੀ ਕਤਲ ਕੇਸ: 16 ਸਤੰਬਰ ਦੀ ਪੇਸ਼ੀ ਤੋਂ ਪਹਿਲਾਂ ਰਾਮ ਰਹੀਮ ਦੀ ਮਾਂ ਨੇ ਕੀਤੀ ਜੇਲ੍ਹ ‘ਚ ਮੁਲਾਕਾਤ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,