ਆਮ ਖਬਰਾਂ » ਸਿੱਖ ਖਬਰਾਂ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਜਾਰੀ ਕੀਤੀ ਗੁਰਦਾਸਪੁਰ ਗੋਲੀ ਕਾਂਡ ਦੀ ਰਿਪੋਰਟ

April 7, 2012 | By

ਅਮ੍ਰਿਤਸਰ, ਪੰਜਾਬ (6 ਅਪ੍ਰੈਲ, 2012): ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਗੁਰਦਾਸਪੁਰ ਗੋਲੀ ਕਾਂਡ ਸਬੰਧੀ ਪੜਤਾਲੀਆ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਭਾਈ ਜਸਪਾਲ ਸਿੰਘ ਦੀ ਸ਼ਹਾਦਤ ਤੇ ਹੋਰਨਾਂ ਦੇ ਜ਼ਖ਼ਮੀ ਹੋਣ ਲਈ ਹਿੰਦੂਤਵੀ ਜੱਥੇਬੰਦੀਆਂ, ਪੁਲਿਸ ਦਾ ਇਕ ਤਰਫਾ ਰੋਲ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਨਿਯੁਕਤੀਆਂ ਜਿੰਮੇਵਾਰ ਹਨ। ਅੱਜ ਬੀਬੀ ਪਰਮਜੀਤ ਕੌਰ ਖਾਲੜਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਕਿਰਪਾਲ ਸਿੰਘ ਰੰਧਾਵਾ, ਦਲਬੀਰ ਸਿੰਘ ਸਰਪ੍ਰਸਤ ਖਾਲੜਾ ਮਿਸ਼ਨ, ਵਿਰਸਾ ਸਿੰਘ ਬਹਿਲਾ ‘ਤੇ ਆਧਾਰਿਤ ਬਣੀ ਕਮੇਟੀ ਦੀ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਮੈਜਿਸਟ੍ਰੇਟੀ ਪੜਤਾਲ ਅਤੇ ਪੁਲਿਸ ਦੀ ਐਸ.ਆਈ.ਟੀ. ਪੜਤਾਲ ਸਭ ਲੋਕਾਂ ਦੇ ਅੱਖੀਂ ਘੱਟਾ ਪਾਉਣ ਲਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਹਿੰਦੂਤਵੀ ਆਗੂਆਂ ਨੂੰ ਗ੍ਰਿਫ਼ਤਾਰ ਕਰੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਵੱਲੋਂ ਪਹਿਲਾਂ ਵਾਂਗ ਝੂਠ ਬੋਲ ਕੇ ਆਪਣੀ ਸਾਖ ਮਿੱਟੀ ‘ਚ ਮਿਲਾ ਲਈ ਕਿ ਭਾਈ ਜਸਪਾਲ ਸਿੰਘ ਦੀ ਸ਼ਹਾਦਤ ਪੁਲਿਸ ਗੋਲੀ ਨਾਲ ਨਹੀਂ ਹੋਈ। ਪੋਸਟਮਾਰਟਮ ਸਮੇਂ ਨਿਕਲੀ ਗੋਲੀ ਏ. ਕੇ. 47 ਰਾਈਫਲ ਦੀ ਗੋਲੀ ਨੇ ਇਹ ਝੂਠ ਪੂਰੀ ਤਰ੍ਹਾਂ ਬੇਨਾਕਾਬ ਕਰ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,