ਸਿੱਖ ਖਬਰਾਂ

ਸ੍ਰੀ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਨੇ ਬਰਤਾਨੀਆਂ ਅਤੇ ਪੰਜਾਬ ਦੇ ਸਿੱਖ ਕੈਦੀਆਂ ਨੂੰ ਧਾਰਮਿਕ ਸਾਹਿਤ ਮੁਹੱਈਆਂ ਕਰਵਾਉਣ ਦਾ ਕੀਤਾ ਐਲਾਨ

July 4, 2015 | By

ਫਤਿਹਗੜ੍ਹ ਸਾਹਿਬ ( 6 ਮਈ, 2015): ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵੱਲੋਂ ਬਰਤਾਨੀਆਂ ਦੀਆਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿੱਚ ਚੱਲ ਰਹੀ ਇਸ ਯੂਨੀਵਰਸਿਟੀ ਨੇ ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਇਹ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤੋਂ ਮਨਜ਼ੂਰੀ ਲੈਣ ਦਾ ਐੱਲਾਨ ਵੀ ਕੀਤਾ ਹੈ।
ਇਹ ਫੈਸਲਾ ਸ਼ੁਕਰਵਾਰ ਨੂੰ ਯੂਨੀਵਰਸਿਟੀ ਦੀ ਹੋਈ ਮੀਟਿੰਗ ਵਿੱਚ ਲ਼ਿਆ ਗਿਆ ਹੈ।

ਡਾ. ਗੁਰਮੋਹਨ ਸਿੰਘ ਵਾਲੀਆ

ਡਾ. ਗੁਰਮੋਹਨ ਸਿੰਘ ਵਾਲੀਆ

ਅੰਗਰੇਜ਼ੀ ਅਖਬਾਰ “ਇੰਡੀਅਨ ਐਕਸਪ੍ਰੈਸ” ਵਿੱਚ ਛਪੀ ਖ਼ਬਰ ਅਨੁਸਾਰ ਯੂਨੀਵਰਸਿਟੀ ਦੇ ਉੱਪ-ਕੁੱਲਪਤੀ ਡਾ. ਗੁਰਮੋਹਨ ਸਿੰਘ ਵਾਲੀਆ ਨੇ ਕਿਹਾ ਕਿ ਮੀਟਿੰਗ ਵਿੱਚ ਕੈਦੀਆਂ ਨੂੰ ਸਿੱਖ ਧਰਮ, ਕਦਰਾ ਕੀਮਤਾਂ ਅਤਟ ਸਿੱਖ ਸਭਿਆਚਾਰ ਬਾਰੇ ਜਾਗਰੂਕ ਕਰਨ ਬਾਰੇ ਵਿਚਾਰ ਕੀਤਾ ਗਿਆ।

ਉਨ੍ਹਾਂ ਨੇ ਕਿਹਾ ਕਿ ਮੇਰੀ ਬਰਤਾਨੀਆਂ ਯਾਤਰਾ ਦੌਰਾਨ ਸਿੱਖ ਪ੍ਰਤੀਨਿਧਾਂ ਨੇ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਧਾਰਮਿਕ ਸਾਹਿਤ ਮੁਹੱਈਆ ਕਰਵਾਇਆ ਜਾਵੇ।

ਬਰਤਾਨੀਆਂ ਵਿੱਚ ਜੇਲਾਂ ਨਾਲ ਸਬੰਧਿਤ ਸਿੱਖ ਧਾਰਮਿਕ ਮਾਮਲਿਆ ਬਾਰੇ ਕੰਮ ਕਰ ਰਹੇ ਗਗਨਦੀਪ ਸਿੰਘ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ 135 ਜੇਲਾਂ ਲਈ ਉਨ੍ਹਾਂ ਨੂੰ ਸਿੱਖ ਸਾਹਿਤ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਭੇਜਿਆ ਜਾਵੇ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਸਿੱਖ ਗੁਰੂ ਸਾਹਿਬਾਨ ਦੀਆਂ ਜੀਵਨੀਆਂ, ਸਿੱਖ ਇਤਿਹਾਸ ਦੀਆਂ ਕਿਤਾਬਾਂ ਸਮੇਤ ਸਿੱਖ ਸਭਿਆਚਾਰ ਅਤੇ ਕਦਰਾਂ ਕੀਮਤਾਂ ਨਾਲ ਸਬੰਧਿਤ ਕਿਤਾਬਾਂ ਸਿੱਖ ਕੈਦੀਆਂ ਨੂੰ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,