ਸਿਆਸੀ ਖਬਰਾਂ » ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਦੀ ਪ੍ਰਕਾਸ਼ਨਾ ਕਾਰਨ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ

October 6, 2017 | By

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਦਲ ਖਾਲਸਾ ਕਿਸਾਨ ਵਿੰਗ ਆਗੂ ਬਲਦੇਵ ਸਿੰਘ ਸਿਰਸਾ ਅਤੇ ਦਲ ਖਾਲਸਾ ਧਾਰਮਿਕ ਵਿੰਗ ਦੇ ਆਗੂ ਅਜੀਤ ਸਿੰਘ ਬਾਠ ਨੇ ਸ਼੍ਰੋਮਣੀ ਕਮੇਟੀ ਵਲੋਂ ਛਪਵਾਈ ਲਿਖਤ ”ਗੁਰੁ ਬਿਲਾਸ ਪਾਤਸ਼ਾਹੀ ਛੇਵੀ” ਵਿੱਚ ਦਰਜ ‘ਇਤਰਾਜ਼ਯੋਗ’ ਇਤਿਹਾਸ ਕਾਰਨ ਅਪਣੇ ਵਕੀਲ ਮਨਵਿੰਦਰ ਸਿੰਘ ਰੰਧਾਵਾ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਰੂਪ ਸਿੰਘ ਸਕੱਤਰ, ਡਾ: ਬਲਕਾਰ ਸਿੰਘ ਪ੍ਰੋ: ਪੰਜਾਬੀ ਯੂਨੀਵਰਸਿਟੀ ਪਟਿਆਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਹਿਬ ਜੋਗਿੰਦਰ ਸਿੰਘ ਵੇਦਾਤੀ, ਡਾ: ਅਮਰਜੀਤ ਸਿੰਘ ਸਾਬਕਾ ਪ੍ਰੋਫੈਸਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ, ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਪ੍ਰੋ: ਮਨਜੀਤ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ, ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਸਾਬਕਾ ਸਕੱਤਰ ਸ੍ਰ: ਮਨਜੀਤ ਸਿੰਘ ਕਲਕੱਤਾ, ਗਿਆਨੀ ਜਸਵੰਤ ਸਿੰਘ ਕਥਾਵਾਚਕ ਭੂਰਾ ਕੋਹਨਾ, ਦਲੀਪ ਸਿੰਘ ਮੱਲੂਨੰਗਲ, ਡਾ: ਹਰਭਜਨ ਸਿੰਘ ਸੋਚ ਸਾਬਕਾ ਵਾਈਸ ਚਾਂਸਲਰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਦਿ ਨੂੰ ਕਾਨੂੰਨੀ ਨੋਟਿਸ ਜਾਰੀ ਕਰਕੇ ਉਹਨਾਂ ਦੀ ਕਿਤਾਬ ਸਬੰਧੀ ਨਿਭਾਈ ਭੂਮਿਕਾ ਬਾਰੇ ਸਪੱਸ਼ਟੀਕਰਨ ਮੰਗਿਆ ਅਤੇ ਨਾ ਦੇਣ ਦੀ ਸੂਰਤ ਵਿੱਚ ਅਦਾਲਤ ਵਿੱਚ ਕੇਸ ਕਰਨ ਦੀ ਚਿਤਾਵਨੀ ਦਿੱਤੀ ਹੈ।

ਬਲਦੇਵ ਸਿੰਘ ਸਿਰਸਾ, ਪ੍ਰੋ. ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਬਲਦੇਵ ਸਿੰਘ ਸਿਰਸਾ, ਪ੍ਰੋ. ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਸ. ਸਿਰਸਾ ਅਤੇ ਸ. ਬਾਠ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ “ਗੁਰੁ ਬਿਲਾਸ ਪਾਤਸ਼ਾਹੀ ਛੇਵੀ” ਵਿਚ ਦਰਜ ਇਤਿਹਾਸ ਦੀ ਪ੍ਰਮਾਣਿਕਤਾ ‘ਤੇ ਇਤਰਾਜ਼ ਜਾਹਰ ਕੀਤਾ ਹੈ। ਬਲਦੇਵ ਸਿੰਘ ਸਿਰਸਾ ਸਮੇਂ-ਸਮੇਂ ‘ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ‘ਚ ਆਈਆਂ ਕਮੀਆਂ ਵੱਲ ਸਿੱਖ ਸੰਗਤਾਂ ਦਾ ਧਿਆਨ ਦਿਵਾਉਂਦੇ ਰਹਿੰਦੇ ਹਨ।

ਸਬੰਧਤ ਖ਼ਬਰ:

ਗੁ: ਗਿਆਨ ਗੋਦੜੀ ਦੀ ਅਜ਼ਾਦੀ: ਸ਼੍ਰੋਮਣੀ ਕਮੇਟੀ ਦੀ ਕਾਰਵਾਈ ਸਬ-ਕਮੇਟੀਆਂ ਬਣਾਉਣ ਤਕ ਹੀ ਸੀਮਤ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,