June 2, 2023 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਬੀਤੇ ਦਿਨੀਂ ਹੋਏ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਨੌਜੁਆਨ ਸਿੱਖਾਂ ਦੀ ਕੁਟਮਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਰਪਾਲ ਸਿੰਘ ਨਾਮੀ ਸਿੱਖ ਨੌਜੁਆਨ ਦਾ ਕਤਲ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਤੇ ਅਰੁਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਇਸ ਘਟਨਾ ਨੇ ਸਿੱਖ ਮਾਨਸਿਕਤਾ ਨੂੰ ਗਹਿਰੀ ਸੱਟ ਮਾਰੀ ਹੈ ਅਤੇ ਪੂਰੇ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ ’ਤੇ ਧੱਬਾ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮਹਾਰਾਸ਼ਟਰ ਪੁਲਿਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।
Related Topics: Maharashtra, Maharashtra Government, Maharashtra Police, Shiromani Gurdwara Parbandhak Committee (SGPC)