Site icon Sikh Siyasat News

ਕੈਪਟਨ ਸਰਕਾਰ ਵੱਲੋਂ ਹਿਸਾਬ ਅਤੇ ਵਿਿਗਆਨ ਦੀ ਪੜ੍ਹਾਈ ਦਾ ਮਾਧਿਅਮ ਪੰੰਜਾਬੀ ਤੋਂ ਅੰਗਰੇਜ਼ੀ ਕਰਨਾ ਮੰਦਭਾਗਾ: ਸ਼੍ਰੋਮਣੀ ਕਮੇਟੀ

ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਅੰਦਰ ਹੀ ਕੀਤੀ ਜਾ ਰਹੀ ਪੰਜਾਬੀ ਦੀ ਬੇ-ਕਦਰੀ ਠੀਕ ਨਹੀਂ ਹੈ ਅਤੇ ਇਸ ਨਾਲ ਕੈਪਟਨ ਸਰਕਾਰ ਦਾ ਪੰਜਾਬੀ ਭਾਸ਼ਾ ਵਿਰੋਧੀ ਰਵੱਈਆ ਸਾਹਮਣੇ ਆਇਆ ਹੈ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਮਿਡਲ ਸਕੂਲਾਂ ਵਿੱਚੋਂ ਵਾਧੂ ਸਟਾਫ਼ ਨੂੰ ਬਦਲ ਕੇ ਹੋਰਨਾਂ ਸਕੂਲਾਂ ਵਿਚ ਤਬਦੀਲ ਕਰਨ ਨਾਲ ਕਈ ਸਕੂਲਾਂ ਵਿਚ ਪੰਜਾਬੀ ਦੇ ਅਧਿਆਪਕ ਨਹੀਂ ਰਹਿਣਗੇ, ਜਿਸ ਨਾਲ ਬੱਚਿਆਂ ਨੂੰ ਪੰਜਾਬੀ ਵਿਸ਼ਾ ਹੋਰਨਾਂ ਵਿਿਸ਼ਆਂ ਦੇ ਅਧਿਆਪਕਾਂ ਨੂੰ ਪੜ੍ਹਾਉਣਾ ਪਵੇਗਾ।

ਸਬੰਧਤ ਖ਼ਬਰ: ਪਟਿਆਲਾ ਦੇ 130 ਸਕੂਲਾਂ ਵਿੱਚ ਨਵੀਂਆਂ ਕਲਾਸਾਂ ਤੋਂ ਹਿਸਾਬ ਤੇ ਵਿਿਗਆਨ ਦੀ ਪੜ੍ਹਾਈ ਦਾ ਮਾਧਿਆਮ ਅੰਗਰੇਜ਼ੀ ਹੋਵੇਗਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪਟਿਆਲਾ ਜ਼ਿਲ੍ਹੇ ਦੇ 130 ਪ੍ਰਾਇਮਰੀ ਸਕੂਲਾਂ ਵਿਚ ਅਗਲੇ ਸਾਲ ਤੋਂ ਹਿਸਾਬ ਅਤੇ ਵਿਿਗਆਨ ਦੀ ਪੜ੍ਹਾਈ ਦਾ ਮਾਧਿਅਮ ਪੰੰਜਾਬੀ ਦੀ ਥਾਂ ਅੰਗਰੇਜ਼ੀ ਕਰਨ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version