ਸਿੱਖ ਖਬਰਾਂ

ਤਖਤ ਸ਼੍ਰੀ ਕੇਸਗੜ੍ਹ ਦੇ ਜੱਥੇਦਾਰ ‘ਤੇ ਹਮਲਾ ਕਰਨ ਵਾਲੇ ਨੌਜਵਾਨ ਪਾਠੀ ਨੂੰ ਡਿਊਟੀ ਤੋਂ ਹਟਾਇਆ

October 8, 2015 | By

 ਜੋਗਾ ਸਿੰਘ

ਜੋਗਾ ਸਿੰਘ

ਸ੍ਰੀ ਅਨੰਦਪੁਰ ਸਾਹਿਬ (7 ਅਕਤੂਬਰ, 2015): ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੇ ਮਾਫੀਨਾਮੇ ਦੇ ਰੋਸ ਵਜੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ‘ਤੇ ਹਮਲਾ ਕਰਨ ਵਾਲਾ ਨੌਜਵਾਨ ਪਾਠੀ ਜੋਗਾ ਸਿੰਘ ਜੋ ਕਿ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਕੀਰਤਪੁਰ ਸਾਹਿਬ ਵਿਖੇ ਆਰਜ਼ੀ ਪਾਠੀ ਸਿੰਘ ਦੇ ਤੌਰ ‘ਤੇ ਸੇਵਾ ਨਿਭਾਅ ਰਿਹਾ ਸੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਕਰੀ ਤੋਂ ਫ਼ਾਰਗ ਕਰ ਦਿੱਤਾ ।

ਉਕਤ ਪਾਠੀ ਜੋਗਾ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਮਹੋਲਕੇ ਜ਼ਿਲ੍ਹਾ ਅੰਮਿ੍ਤਸਰ 14 ਫਰਵਰੀ 2013 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਸੁਰੱਖਿਅਤ ਰਾਸ਼ੀ ਜਮ੍ਹਾ ਕਰਵਾ ਕੇ ਆਰਜ਼ੀ ਪਾਠੀ ਸਿੰਘ ਦੇ ਤੌਰ ‘ਤੇ ਸੇਵਾ ਨਿਭਾਅ ਰਿਹਾ ਸੀ । ਇਸ ਸਬੰਧੀ ਜਦੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਕਤ ਪਾਠੀ ਸਿੰਘ ਨੇ ਜੋ ਕੀਤਾ ਹੈ ਉਹ ਸਹਿਣ ਕਰਨ ਯੋਗ ਨਹੀਂ ਹੈ, ਜਿਸ ਕਰਕੇ ਉਸ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ।

ਜ਼ਿਕਰਯੋਗ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਜਾਂ ਜੱਥੇਦਾਰਾਂ ਨੇ ਸੰਨ 2007 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਕੇ ਸਿੱਖ ਕੌਮ ਦੀ ਮਾਣ ਮਰਿਆਦਾ ਨੂੰ ਠੇਸ ਪਹੁਚਾਉਣ ਵਾਲੇ ਸੌਦਾ ਸਾਧ ਨੂੰ ਸਿਆਸੀ ਦਬਾਅ ਅਧੀਨ ਮਾਫੀਨਾਮਾ ਜਾਰੀ ਕੀਤਾ ਗਿਆ ਹੈ, ਜਿਸਦਾ ਬਾਦਲ ਦਲ ਦੀਆਂ ਇੱਕਾ ਦੁੱਕਾ ਸਹਿਯੋਗੀ ਜੱਥੇਬੰਦੀਆਂ ਨੂੰ ਛੱਡ ਕੇ ਸਮੁੱਚੀ ਸਿੱਖ ਕੌੰਮ ਵੱਲੋਂ ਤਕੜਾ ਵਿਰੋਧ ਕੀਤਾ ਜਾ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,