ਸਿੱਖ ਖਬਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਸੰਗਤ ਸਿੰਘ ਅਤੇ 40 ਸਿੰਘਾਂ ਦੀ ਯਾਦ ਵਿਚ ਅਜਾਇਬ ਘਰ ਬਣਾਏਗੀ

July 23, 2016 | By

ਅੰਮ੍ਰਿਤਸਰ: ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਬਿਆਨ ਜਾਰੀ ਕਰਕੇ ਦੱਸਿਆ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਸੰਗਤ ਸਿੰਘ ਜੀ ਦੇ ਨਾਮ ਅਤੇ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਣ ਵਾਲੇ 40 ਸਿੰਘਾਂ ਦੀ ਯਾਦ ਨੂੰ ਸਮਰਪਿਤ ਚਮਕੌਰ ਸਾਹਿਬ ਦੀ ਧਰਤੀ ‘ਤੇ ਗੁਰਦੁਆਰਾ ਸਾਹਿਬ ਤੇ ਅਜਾਇਬ ਘਰ ਦੀ ਉਸਾਰੀ ਕੀਤੀ ਜਾਵੇਗੀ।

gurduara degsar sahib patshahi 6vi, katana sahib,

ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਦੇਗਸਰ, ਕਟਾਣਾ ਸਾਹਿਬ, ਲੁਧਿਆਣਾ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ

ਫਤਹਿਗੜ੍ਹ ਸਾਹਿਬ ਵਿਖੇ ਉਸਾਰੇ ਜਾ ਰਹੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਮਿਊਜ਼ੀਅਮ ਦੇ ਇਕ ਹਿੱਸੇ ਅੰਦਰ ਭਾਈ ਸੰਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਜੀਵਨ ਆਧਾਰਤ ਚਿੱਤਰ ਪ੍ਰਦਰਸ਼ਨੀ ਹੋਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਕਿ ਇਹ ਫੈਸਲਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ, ਦੇਗਸਰ, ਕਟਾਣਾ ਸਾਹਿਬ, ਲੁਧਿਆਣਾ ਵਿਖੇ ਹੋਈ ਮੀਟਿੰਗ ਵਿਚ ਲਿਆ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,