ਸਿੱਖ ਖਬਰਾਂ

ਸ਼ਹੀਦ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ ਮਨਾਇਆ

September 20, 2010 | By

ਡੱਲੇਵਾਲ/ਗੋਰਾਇਆ (ਸਤੰਬਰ 20, 2010): ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਰਹੇ ਅਤੇ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ 20ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਿਕਾਰ ਘਾਟ, ਛੇਵੀਂ ਪਾਤਸ਼ਾਹੀ, ਪਿੰਡ ਡੱਲੇਵਾਲ ਵਿਖੇ ਮਿਤੀ 19 ਸਤੰਬਰ, 2010 ਦਿਨ ਐਤਵਾਰ ਨੂੰ ਮਾਨਇਆ ਗਿਆ।
ਇਸ ਮੌਕੇ ਸ਼ਹੀਦ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਪਰਮਜੀਤ ਸਿੰਘ ਖਾਲਸਾ ਦੇ ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਢਾਡੀ ਸਿੰਘਾਂ ਨੇ ਇਸ ਮੌਕੇ ਬੀਰ-ਰਸੀ ਵਾਰਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਵਿੱਢੇ ਅਜ਼ਾਦੀ ਦੇ ਸੰਘਰਸ਼ ਦੇ ਪ੍ਰਸੰਗ ਸੁਣਾਏ ਗਏ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਆਗੂ ਸ. ਸਰਬਜੀਤ ਸਿੰਘ ਖਾਲਸਾ ਨੇ ਭਾਈ ਸਤਪਾਲ ਸਿੰਘ ਜੀ ਦੀ ਸਖਸ਼ੀਅਤ ਬਾਰੇ ਜਾਣਕਾਰੀ ਦਿੱਤੀ। ੳਨ੍ਹਾਂ ਇਹ ਵੀ ਦੱਸਿਆ ਕਿ ਜਿਸ ਸਮੇਂ ਪੁਲਿਸ ਵੱਲੋਂ ਭਾਈ ਸਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਸ਼ਹੀਦ ਕੀਤਾ ਗਿਆ ਉਸ ਸਮੇਂ ਨਾ ਤਾਂ ਉਹ ਰੂਪੋਸ਼ ਸਨ ਅਤੇ ਨਾ ਹੀ ਉਨ੍ਹਾਂ ਖਿਲਾਫ ਕੋਈ ਕੇਸ ਦਰਜ ਸੀ।
ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਆਗੂ ਸ. ਚਰਨਜੀਤ ਸਿੰਘ ਸੁੱਜੋਂ ਨੇ ਕਿਹਾ ਕਿ ਸਿੱਖ ਸੰਘਰਸ਼ ਦੌਰਾਨ ਹੋਈਆਂ ਸ਼ਹਾਦਤਾਂ ਤੋਂ ਨੌਜਵਾਨ ਪੀੜ੍ਹੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ ਕਿ ਗੁਰੂ ਆਸ਼ੇ ਮੁਤਾਬਿਕ ਜੀਣਾ ਅਤੇ ਧਰਮ ਤੋਂ ਆਪਾ ਨਿਸ਼ਾਵਰ ਕਰ ਦੇਣਾ ਸਿੱਖੀ ਦਾ ਮੁੱਢਲਾ ਆਦਰਸ਼ ਹੈ।
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ. ਪਰਮਜੀਤ ਸਿੰਘ ਗਾਜ਼ੀ ਨੇ ਵੀ ਸ਼ਹੀਦ ਸਤਪਾਲ ਸਿੰਘ ਦੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
ਸਮਾਗਮ ਵਿੱਚ ਆਈਆਂ ਸੰਗਤਾਂ ਦਾ ਧੰਨਵਾਦ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਉੱਚ ਆਗੂ ਭਾਈ ਕੁਲਬੀਰ ਸਿੰਘ ਬੜਾਪਿੰਡ ਵੱਲੋਂ ਕੀਤਾ ਗਿਆ, ਉਨ੍ਹਾਂ ਨੌਜਵਾਨਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਰਸਤੇ ਉੱਤੇ ਚੱਲਣ ਲਈ ਪ੍ਰੇਰਤ ਕੀਤਾ। ਇਸ ਮੌਕੇ ਪਹੁੰਚੇ ਸ਼ਹੀਦ ਸਿੰਘ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,