ਸਿੱਖ ਖਬਰਾਂ

ਦਲ ਖ਼ਾਲਸਾ ਆਗੂ ਕੰਵਰਪਾਲ ਸਿੰਘ ਦੇ ਪਿਤਾ ਅਤਰ ਸਿੰਘ ਨੂੰ ਪੰਥਕ ਸ਼ਖਸ਼ੀਅਤਾਂ ਨੇ ਦਿੱਤੀ ਸ਼ਰਧਾਂਜਲੀ

December 4, 2023 | By

ਅੰਮ੍ਰਿਤਸਰ – ਸਿੱਖ ਜਥੇਬੰਦੀ ਦਲ ਖਾਲਸਾ ਦੇ ਆਗੂ ਸ. ਕੰਵਰਪਾਲ ਸਿੰਘ ਦੇ ਪਿਤਾ ਅਤਰ ਸਿੰਘ ਜੋ 23 ਨਵੰਬਰ 2023 ਨੂੰ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੇ ਨਮਿੱਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਨਾਮਵਰ ਸਖਸ਼ੀਅਤਾਂ ਨੇ ਸ਼ਾਮਿਲ ਹੋ ਕੇ ਸ.ਅਤਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।

ਸ.ਅਤਰ ਸਿੰਘ ਜੀ

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਿਖਤੀ ਸੰਦੇਸ਼ ਭੇਜ ਕੇ ਪਰਿਵਾਰ ਨੂੰ ਗੁਰਮਤਿ ਸਿਧਾਤਾਂ ਦੀ ਰੌਸ਼ਨੀ ਵਿੱਚ ਭਾਣਾ ਮੰਨਣ ਦਾ ਹੌਸਲਾ ਦਿੱਤਾ। ਜਿਕਰਯੋਗ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਕੁਝ ਦਿਨ ਪਹਿਲਾ ਉਹਨਾਂ ਦੇ ਗ੍ਰਹਿ ਵਿਖੇ ਜਾ ਕੇ ਪਰਿਵਾਰ ਨੂੰ ਮਿਲੇ।

ਇਸ ਮੌਕੇ ਜਲਾਵਤਨ ਆਗੂ ਭਾਈ ਗਜਿੰਦਰ ਸਿੰਘ, ਸਿੱਖ ਫੈਡਰੇਸ਼ਨ ਯੂ.ਕੇ., ਸਿੱਖ ਫੈਡਰੇਸ਼ਨ ਅਮਰੀਕਾ, ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਜੋਗਾ ਸਿੰਘ ਇੰਗਲੈਂਡ ਉਹਨਾਂ ਦੁਆਰਾ ਭੇਜੇ ਗਏ ਲਿਖਤੀ ਸੰਦੇਸ਼ ਵੀ ਪੜੇ ਗਏ। ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਚੀਫ ਖ਼ਾਲਸਾ ਦੀਵਾਨ, ਅਕਾਲੀ ਦਲ ਅੰਮ੍ਰਿਤਸਰ, ਦਮਦਮੀ ਟਕਸਾਲ, ਅਕਾਲੀ ਦਲ ( ਦਿੱਲੀ ਯੂਨਿਟ) ਦਲ ਖ਼ਾਲਸਾ ਵੱਲੋਂ ਕੰਵਰਪਾਲ ਸਿੰਘ ਨੂੰ ਦਸਤਾਰ ਭੇਟ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੁਖਦੇਵ ਸਿੰਘ ਭੌਰ, ਬੀਬੀ ਕਿਰਨਜੋਤ ਕੌਰ ਨੇ ਸੰਬੋਧਨ ਕਰਦਿਆਂ ਸ ਅਤਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਉਹਨਾਂ ਪੰਥਕ ਏਕਤਾ ਅਤੇ ਕੌਮੀ ਇੱਕਸੁਰਤਾ ਦਾ ਹੋਕਾ ਦਿੱਤਾ।

ਸ. ਅਤਰ ਸਿੰਘ ਜੋ 85 ਵਰ੍ਹਿਆਂ ਦੇ ਸਨ ਜੋ ਕਿ ਲੰਮੇ ਸਮੇਂ ਤੋਂ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਨਾਲ ਜੁੜੇ ਹੋਏ ਸਨ। ਬੁਲਾਰਿਆਂ ਨੇ ਸੰਬੋਧਨ ਹੁੰਦਿਆਂ ਦੱਸਿਆ ਕਿ 90ਵੇ ਦਹਾਕੇ ਵਿਚ ਸਿੱਖ ਸੰਘਰਸ਼ ਵਿਚ ਵੱਡੇ ਪੁੱਤਰ ਕੰਵਰਪਾਲ ਸਿੰਘ ਦੀ ਸਰਗਰਮ ਸ਼ਮੂਲੀਅਤ ਕਾਰਨ ਸ. ਅਤਰ ਸਿੰਘ ਨੂੰ ਸਰਕਾਰ ਦਾ ਜਬਰ ਝੱਲਣਾ ਪਿਆ ਅਤੇ ਕਈ ਵਾਰ ਉਹਨਾਂ ਨੂੰ ਪੁਲਿਸ ਥਾਣਿਆਂ ਵਿਚ ਦਿਨ ਗੁਜ਼ਾਰਨੇ ਪਏ।

ਇਸ ਮੌਕੇ ਭਾਈ ਮੋਹਕਮ ਸਿੰਘ, ਸ. ਜਗਜੀਤ ਸਿੰਘ ਗਾਬਾ (ਜਲੰਧਰ), ਜਸਪਾਲ ਸਿੰਘ ਢਿੱਲੋਂ, ਚੀਫ ਖਾਲਸਾ ਦੀਵਾਨ ਦੇ ਮੀਤ-ਪ੍ਰਧਾਨ ਸ਼ਵਿੰਦਰ ਸਿੰਘ ਕੱਥੂਨੰਗਲ, ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਭਾਈ ਮਨਜੀਤ ਸਿੰਘ, ਰਜਿੰਦਰ ਮੋਹਨ ਸਿੰਘ ਛੀਨਾ, ਸ. ਮਨਜੀਤ ਸਿੰਘ ਭੋਮਾ, ਸ. ਜਸਵੀਰ ਸਿੰਘ ਖੰਡੂਰ, ਗੁਰਦੀਪ ਸਿੰਘ ਬਠਿੰਡਾ, ਪ੍ਰੋਫ਼ੈਸਰ ਮਹਿੰਦਰਪਾਲ ਸਿੰਘ, ਗਿਆਨੀ ਕੇਵਲ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ ਮਹਿਤਾ, ਕਰਨੈਲ ਸਿੰਘ ਪੀਰ ਮੁਹੰਮਦ, ਸਤਨਾਮ ਸਿੰਘ ਪਾਉਂਟਾ ਸਾਹਿਬ, ਹਰਚਰਨਜੀਤ ਸਿੰਘ ਧਾਮੀ, ਸ਼ਰਨਪਾਲ ਸਿੰਘ, ਸ. ਹਰਿੰਦਰ ਸਿੰਘ ਸੰਧੂ, ਦਲਜੀਤ ਸਿੰਘ ਮਹਿਤਾ, ਬਲਵਿੰਦਰ ਸਿੰਘ ਝਬਾਲ, ਉਪਕਾਰ ਸਿੰਘ ਸੰਧੂ, ਬਲਦੇਵ ਸਿੰਘ ਸਿਰਸਾ, ਕੰਵਰ ਚੜ੍ਹਤ ਸਿੰਘ, ਜੁਗਰਾਜ ਸਿੰਘ ਲਾਲ ਕਿਲ੍ਹਾ, ਪ੍ਰੋਫ਼ੈਸਰ ਬਲਜਿੰਦਰ ਸਿੰਘ, ਪ੍ਰੋ ਰੁਪਿੰਦਰ ਕੌਰ, ਗੁਰਜਿੰਦਰ ਕੌਰ ਅਮਨ ਮੁੰਡੀ, ਰਣਜੀਤ ਸਿੰਘ ਦਮਦਮੀ ਟਕਸਾਲ, ਗੁਰਵਿੰਦਰ ਸਿੰਘ ਬਠਿੰਡਾ, ਕੁਲਜੀਤ ਸਿੰਘ, ਗੁਰਪ੍ਰੀਤ ਸਿੰਘ ਕਲਕੱਤਾ, ਰਣਵੀਰ ਸਿੰਘ, ਗੁਰਨਾਮ ਸਿੰਘ ਮੂਨਕਾਂ, ਪਰਮਬੀਰ ਸਿੰਘ ਮੱਤੇਵਾਲ, ਪ੍ਰੋਫ਼ੈਸਰ ਸੂਬਾ ਸਿੰਘ, ਪਰਮਜੀਤ ਸਿੰਘ ਟਾਂਡਾ, ਕੌਂਸਲਰ ਅਜੀਤ ਸਿੰਘ ਭਾਟੀਆ, ਸਾਬਕਾ ਡਾਇਰੈਕਟਰ ਬਿਜਲੀ ਬੋਰਡ ਐਲ.ਕੇ. ਸ਼ਰਮਾ, ਡਾ. ਹਰਮਿੰਦਰ ਸਿੰਘ ਨਾਗਪਾਲ, ਰਾਜੀਵ ਇੰਦਰ ਸਿੰਘ ਭੋਲਾ, ਸੁਰਜੀਤ ਸਿੰਘ ਖ਼ਾਲਿਸਤਾਨੀ, ਜਸਵੀਰ ਸਿੰਘ ਘੁੰਮਣ, ਪ੍ਰਿੰਸੀਪਲ ਮਨਦੀਪ ਕੌਰ, ਯਸ਼ਪ੍ਰੀਤ ਕੌਰ, ਕੁਲਵਿੰਦਰ ਕੌਰ ਤੁਗਲਵਾਲਾ, ਬਲਦੇਵ ਸਿੰਘ ਨਵਾਂਪਿੰਡ, ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,