ਸਿਆਸੀ ਖਬਰਾਂ

ਗਾਇਕ ਤੋਂ ਸਿਆਸਤਦਾਨ ਬਣੇ ਕੇ.ਐਸ. ਮੱਖਣ ਬਸਪਾ ਛੱਡ ਕੇ ਬਾਦਲ ਦਲ ‘ਚ ਸ਼ਾਮਲ

November 8, 2016 | By

ਚੰਡੀਗੜ੍ਹ: ਗਾਇਕ ਤੋਂ ਸਿਆਸਤਦਾਨ ਬਣੇ ਪੰਜਾਬੀ ਗਾਇਕ ਕੇ.ਐਸ. ਮੱਖਣ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਸ਼ਾਮਲ ਹੋ ਗਏ ਹਨ। ਕੇ.ਐਸ. ਮੱਖਣ ਪਹਿਲਾਂ 2014 ‘ਚ ਬਹੁਜਨ ਸਮਾਜ ਪਾਰਟੀ ‘ਚ ਸ਼ਾਮਲ ਹੋਇਆ ਸੀ ਅਤੇ ਉਸਨੇ 2014 ‘ਚ ਅਨੰਦਪੁਰ ਸਾਹਿਬ ਤੋਂ ਬਸਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਵੀ ਲੜੀ ਸੀ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਦੱਸਿਆ ਕਿ ਸਾਬਕਾ ਕਬੱਡੀ ਖਿਡਾਰੀ, ਸਮਾਜ ਸੇਵਕ ਅਤੇ ਗੀਤਕਾਰ ਕੇ.ਐਸ. ਮੱਖਣ ਦੇ ਦਲ ‘ਚ ਸ਼ਾਮਲ ਹੋਣ ਨਾਲ ਦਲ ਨੂੰ ਹੋਰ ਮਜਬੂਤੀ ਮਿਲੇਗੀ।

ਕੇ.ਐਸ. ਮੱਖਣ ਸੁਖਬੀਰ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ ਦਲ) 'ਚ ਸ਼ਾਮਲ

ਕੇ.ਐਸ. ਮੱਖਣ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ ਦਲ) ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕੇ.ਐਸ. ਮੱਖਣ ਦਾ ਪਾਰਟੀ ‘ਚ ਸ਼ਾਮਲ ਹੋਣ ਮੌਕੇ ਸਵਾਗਤ ਕਰਦਿਆਂ ਕਿਹਾ ਕਿ ਬਹੁ-ਪੱਖੀ ਸ਼ਖਸੀਅਤ ਦੇ ਦਲ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਨੌਜਵਾਨਾਂ ਨੂੰ ਨਾਲ ਜੋੜਨਾ ਹੋਰ ਸੌਖਾ ਹੋ ਜਾਏਗਾ ਅਤੇ ਮੱਖਣ ਦੇ ਸਮਾਜ ਸੇਵਾ ਵਾਲੇ ਕੰਮਾਂ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਵਿਸਥਾਰ ਨੂੰ ਹੋਰ ਬਲ ਮਿਲੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,