ਸਿੱਖ ਖਬਰਾਂ

ਗੁਰਵਿੰਦਰ ਸਿੰਘ ਹੀਰਾ ਨੇ ਭਰੀ ਅਦਾਲਤ ਵਿਚ ਕਿਹਾ ਕਿ ਪੁਲਿਸ ਨੇ ਉਸਦੇ ਸਾਹਮਣੇ ਸੋਹਣਜੀਤ ਸਿੰਘ ਨੂੰ ਮਾਰ ਦਿਤਾ

March 17, 2011 | By

ਅੰਮ੍ਰਿਤਸਰ (16 ਮਾਰਚ, 2011): ਖਾਲੜਾ ਐਕਸ਼ਨ ਕਮੇਟੀ ਦੇ ਆਗੂ ਸ. ਬਲਵਿੰਦਰ ਸਿੰਘ ਝਬਾਲ, ਜੋ ਕਿ ਸ਼੍ਰੌਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਵੀ ਸੀਨੀਅਰ ਆਗੂ ਹਨ, ਨੇ ਅੱਜ ਇਕ ਬਿਆਨ ਵਿਚ ਖਾੜਕੂ ਸੋਹਣ ਸਿੰਘ ਦੀ ਪੁਲਿਸ ਰਿਮਾਂਡ ਦੌਰਾਨ ਹੋਈ ਮੌਤ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕੇਸ ਦੀ ਜਾਂਚ ਕਰ ਰਹੇ ਜੱਜ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਹਨ ਅਤੇ ਸੀ. ਬੀ. ਆਈ ਜਾਂਚ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਜਾਵੇਗਾ।”

ਸ. ਝਬਾਲ ਨੇ ਦਸਿਆ ਕਿਹਾ ਕਿ ਪੁਲਿਸ ਨੇ ਇਕ ਬੰਬ ਕੇਸ ਵਿਚ ਗੁਰਵਿੰਦਰ ਸਿੰਘ ਹੀਰਾ ਨੂੰ ਗ੍ਰਿਫਤਾਰ ਕੀਤਾ ਸੀ, ਜੋ ਕਿ 8-9 ਮਹੀਨੇ ਤੋਂ ਨਿਆਇਕ ਹਿਰਾਸਤ ਵਿਚ ਸੀ ਤੇ14 ਮਾਰਚ ਨੂੰ ਪੁਲਿਸ ਦੀ ਖਾਸ ਟੁਕੜੀ ਦੇ ਅਧਿਕਾਰੀਆਂ ਨੇ ਗੁਰਵਿੰਦਰ ਸਿੰਘ ਹੀਰਾ ਦਾ ਹੋਰ ਰਿਮਾਂਡ ਲੈਣ ਲਈ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ।

ਉਨ੍ਹਾਂ ਦਸਿਆ ਕਿ ਅਦਾਲਤ ਵਿਚ ਗੁਰਵਿੰਦਰ ਸਿੰਘ ਹੀਰਾ ਨੇ ਜੱਜ ਨੂੰ ਦਸਿਆ ਕਿ ਪੁਲਿਸ ਵਾਲਿਆਂ ਨੇ ਸੋਹਣ ਸਿੰਘ ਨੂੰ ਉਸ ਦੇ ਸਾਹਮਣੇ ਮਾਰ ਦਿਤਾ ਹੈ ਤੇ ਇਹ ਹੁਣ ਉਸ ਨੂੰ ਵੀ ਮਾਰ ਦੇਣਗੇ। ਉਨ੍ਹਾਂ ਦੱਸਿਆ ਕਿ ਹੀਰਾ ਦੇ ਮੂੰਹੋਂ ਸੱਚ ਸੁਣ ਕੇ ਜੱਜ ਵੀ ਹੈਰਾਨ ਰਹਿ ਗਏ ਤੇ ਉਨ੍ਹਾਂ ਰਿਮਾਂਡ ਦੇਣ ਤੋਂ ਸਾਫ਼ ਇਨਕਾਰ ਕਰ ਦਿਤਾ।

ਸ. ਝਬਾਲ ਨੇ ਦਸਿਆ ਕਿ ਹੀਰਾ ਦੇ ਭਰਾ ਮਨਵਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਤਾਰਾਂ ਦੇ ਕੇ ਅਪਣੇ ਭਰਾ ਦੀ ਜਾਨ ਨੂੰ ਖ਼ਤਰਾ ਹੋਣ ਦੀ ਜਾਣਕਾਰੀ ਦਿਤੀ ਹੈ।

ਇਸ ਮੌਕੇ ਸ. ਸੁਰਿੰਦਰ ਸਿੰਘ ਘਰਿਆਲਾ ਅਤੇ ਜਸਬੀਰ ਸਿੰਘ ਪਧਰੀ ਆਦ ਵੀ ਹਾਜ਼ਰ ਸਨ।

ਦੂਜੇ ਪਾਸੇ ਖਾੜਕੂ ਸੋਹਣ ਸਿੰਘ ਸੁਰ ਸਿੰਘ ਵਾਲਾ ਦੀ ਹਿਰਾਸਤ ਵਿਚ ਹੋਈ ਭੇਦਭਰੀ ਮੌਤ ਬਾਰੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸਿੱਖ ਜਥੇਬੰਦੀਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਨਿਆਂਇਕ ਜਾਂਚ ਦੇ ਮੁਕੰਮਲ ਹੋਣ ਤਕ ਸਬੰਧਤ ਅਧਿਕਾਰੀਆਂ ਨੂੰ ਮੁਅੱਤਲ ਕਰਨ ਤਾਕਿ ਉਹ ਅਪਣੇ ਅਹੁਦੇ ਦਾ ਪ੍ਰਭਾਵ ਪਾ ਕੇ ਜਾਂਚ ਨੂੰ ਪ੍ਰਭਾਵਤ ਨਾ ਕਰ ਸਕਣ।

ਖ਼ਾਲਸਾ ਐਕਸ਼ਨ ਕਮੇਟੀ ਦੇ ਆਗੂ ਭਾਈ ਮੋਹਕਮ ਸਿੰਘ, ਦਲ ਖ਼ਾਲਸਾ ਦੇ ਕੰਵਰਪਾਲ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ ਤੇ ਸੱਤਾਧਾਰੀ ਧਿਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅੱਜ ਵੀ ਪੁਲਿਸ ਰਾਜ ਹੈ ਅਤੇ ਅਕਾਲੀ ਸਰਕਾਰ ਸਿਰਫ਼ ਨਾਮ ਦੀ ਹੀ ਹੈ। ਉਨ੍ਹਾਂ ਕਿਹਾ ਕਿ ਸੋਹਣ ਸਿੰਘ ਦੀ ਮੌਤ ਪੁਲਿਸ ਤਸ਼ੱਦਦ ਨਾਲ ਹੋਈ ਹੈ। ਖ਼ੁਦਕਸ਼ੀ ਦੀ ਗੱਲ ਮਨਘੜਤ ਕਹਾਣੀ ਹੈ ਜੋ ਸਬੰਧਤ ਅਧਿਕਾਰੀਆਂ ਨੇ ਅਪਣੀ ਚਮੜੀ ਬਚਾਉਣ ਲਈ ਘੜੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,