Tag Archive "%e0%a8%b8%e0%a8%bf%e0%a9%b1%e0%a8%96-%e0%a8%b8%e0%a8%bc%e0%a8%b9%e0%a9%80%e0%a8%a6"

ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ 2012: ਪੰਥਕ ਜਥੇਬੰਦੀਆਂ ਵੱਲੋਂ ਸਿੱਖ ਮਸਲਿਆਂ ਲਈ ਸੰਘਰਸ ਜਾਰੀ ਰੱਖਣ ਦਾ ਅਹਿਦ

ਫ਼ਤਹਿਗੜ੍ਹ ਸਾਹਿਬ (27 ਦਸੰਬਰ, 2011): ਪੰਥਕ ਸੇਵਾ ਲਹਿਰ (ਬਾਬਾ ਬਲਜੀਤ ਸਿੰਘ ਦਾਦੂਵਾਲ), ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਅਤੇ ਸਮੂਹ ਪੰਥਕ ਜਥੇਬੰਦੀਆਂ ਦੀ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਸਾਂਝੀ ਕਾਨਫਰੰਸ ਵਿੱਚ ਪੰਥਕ ਬੁਲਾਰਿਆਂ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਪ੍ਰੋ. ਦਵਿੰਦਰਪਾਲ ਸਿੰਘ ਭੁਲੱਰ ਤੇ ਹੋਰਨਾਂ ਬੇਦੋਸ਼ੇ ਨਜ਼ਰਬੰਦ ਸਿੱਖਾਂ ਦੀ ਰਿਹਾਈ, ਸਾਕਾ ਨੀਲਾ ਤਾਰਾ ਦੀ ਯਾਦਗਾਰ ਦੀ ਉਸਾਰੀ ਅਤੇ ਅਨੰਦ ਮੈਰਿਜ਼ ਐਕਟ ਦੇ ਮੁੱਦਿਆਂ ਦੇ ਹੱਲ ਲਈ ਸਮੁੱਚੀ ਕੌਮ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਗਿਆ।

ਸ਼ਹੀਦ ਜਨਰਲ ਸੁਬੇਗ ਸਿੰਘ ਜੀ

ਸਿੱਖ ਕੌਮ ਨੇ ਗੁਰੂ ਅਰਜਨ ਦੇਵ ਜੀ ਦੇ ਸਮੇਂ ਤੋਂ ਹੀ ਕੌਮੀ ਕਾਰਜਾਂ ਪ੍ਰਤੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਹਰੇਕ ਹਮਲਾਵਰ ਦਾ ਆਪਣੀਆਂ ਜਾਨਾਂ ਵਾਰ ਕੇ ਮੁਕਾਬਲਾ ਕੀਤਾ ਹੈ। ਗੁਰੂ ਅਰਜਨ ਦੇਵ ਜੀ ਨੇ ਸਿੱਖ ਸਿਧਾਂਤਾਂ ਲਈ ਚੰਦੂ ਸ਼ਾਹ ਵਲੋਂ ਪੰਜੀ ਲੱਖ ਰੁਪਏ ਦੇ ਜੁਰਮਾਨੇ ਦੀ ਮੰਗ ਨੂੰ ਠੁਕਰਾ ਕੇ ਸ਼ਹੀਦੀ ਦੇਣ ਦੀ ਚੋਣ ਕੀਤੀ ਸੀ। ਗੁਰੂ ਤੇਗ ਬਹਾਦਰ ਜੀ ਨੇ ਬ੍ਰਾਹਮਣਾਂ ਦੇ ਆਪਣੇ ਧਰਮ ਨੂੰ ਮੰਨਣ ਦੀ ਅਜਾਦੀ ਅਤੇ ਜਬਰੀ ਧਰਮ ਬਦਲਣ ਦੇ ਮੁਗਲ ਬਾਦਸ਼ਾਹ ਔਰੰਗਜੇਬ ਦੀ ਨੀਤੀ ਵਿਰੁੱਧ ਆਪਣੀ ਕੁਰਬਾਨੀ ਦਿੱਤੀ। ਗੁਰੂ ਗੋਬਿੰਦ ਸਿੰਘ ਨੇ ਸਿੱਖ ਸਿਧਾਂਤਾਂ ਲਈ ਆਪਣੇ ਸਾਰੇ ਪਰਿਵਾਰ ਨੂੰ ਕੁਰਬਾਨ ਕਰ ਦਿੱਤਾ।