ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਧਾਇਕਾਂ ਵੱਲੋਂ ਵਾਰ-ਵਾਰ ਇਹ ਗੱਲ ਕਹੀ ਜਾਂਦੀ ਹੈ ਕਿ ਆਪ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਪੱਕੀ ਰਿਹਾਈ ਦੀ ਹਾਮੀ ਹੈ ਪਰ ਹਕੀਕਤ ਵਿੱਚ ਇਹ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਰਾਹ ਵਿੱਚ ਰੋੜੇ ਅਟਕਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਮਾਣ ਬੀਤੇ ਦਿਨ ਉਸ ਵੇਲੇ ਸਾਹਮਣੇ ਆਇਆ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਪੱਕੀ ਰਿਹਾਈ ਬਾਬਤ ਚੱਲ ਰਹੀ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਦਾ ਪੂਰੀ ਤਰ੍ਹਾਂ ਨਾਲ ਫਿਰਕੂਕਰਨ ਹੋ ਚੁੱਕਾ ਹੈ "ਉਹ ਭਾਵੇਂ ਸੱਤਾਧਾਰੀ ਧਿਰ ਹੋਵੇ ਜਾਂ ਵਿਰੋਧੀ ਧਿਰ ਜਾਂ ਭਾਵੇਂ ਇਹਨਾਂ ਦੇ ਸਮਰਥਕ ਹੋਣ" ਅਤੇ ਇਹ ਵੀ ਸਪਸ਼ਟ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਅੰਦਰ ਨਵੀਂ ਸ਼ੈਲੀ ਦੀ ਰਾਜਨੀਤੀ ਦੀ ਸੰਭਾਵਨਾ ਲਗਭਗ ਖਤਮ ਹੋ ਚੁੱਕੀ ਹੈ।
ਬੀਤੇ ਦਿਨੀ ਅਰਵਿੰਦ ਕੇਜਰੀਵਾਲ ਵੱਲੋਂ ਇਕ ਪ੍ਰੈਸ ਕਾਨਫਰੰਸ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਦਿੱਤੇ ਗਏ ਬਿਆਨ ਨਾਲ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਦੇ ਝੂਠ ਦਾ ਬੇਨਕਾਬ ਹੋ ਗਿਆ ਹੈ।ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਦੀ ਪੂਰੀ ਪੜਚੋਲ ਸੁਣੋ।