Tag Archive "ardaas-samagam"

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਪੱਕੀ ਰਿਹਾਈ ਨਮਿੱਤ ਅਰਦਾਸ ਸਮਾਗਮ ਹੋਇਆ

ਹਲੇਮੀ ਰਾਜ ਦੀ ਸਥਾਪਨਾ ਅਤੇ ਖਾਲਸਾ ਜੀ ਦੇ ਬੋਲ ਬਾਲੇ ਵਾਸਤੇ ਸੰਘਰਸ਼ ਕਰਦਿਆਂ ਦਿੱਲੀ ਦਰਬਾਰ ਦੀ ਬੰਦੀ ਵਿੱਚ ਪਏ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਅਤੇ ਚੜ੍ਹਦੀ ਕਲਾ ਨਮਿਤ ਇੱਕ ਅਰਦਾਸ ਸਮਾਗਮ ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ ਛੇਵੀਂ, ਇਆਲੀ ਵਿਖੇ ਹੋਇਆ।

ਬੰਦੀ ਸਿੰਘਾਂ ਅਤੇ ਸਿੱਖ ਨਜ਼ਰਬੰਦਾਂ ਦੀ ਚੜ੍ਹਦੀਕਲਾ ਤੇ ਰਿਹਾਈ ਲਈ ਹਜ਼ੂਰ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ

ਸਿੱਖ ਸੰਘਰਸ਼ ਦੌਰਾਨ ਪਾਏ ਯੋਗਦਾਨ ਲਈ ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਅਤੇ ਬੀਤੇ ਵਰ੍ਹੇ ਪੰਜਾਬ ਵਿਚ ਚੱਲੇ ਸਰਕਾਰੀ ਦਮਨਚੱਕਰ ਦੌਰਾਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਸਮੇਤ ਪੰਜਾਬ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਕੀਤੇ ਗਏ ਸਿੱਖ ਨੌਜਵਾਨਾਂ ਦੀ ਚੜ੍ਹਦੀਕਲਾ ਤੇ ਰਿਹਾਈ ਲਈ ਇਕ ਅਰਦਾਸ ਸਮਾਗਮ 31 ਦਸੰਬਰ 2023 ਨੂੰ ਤਖਤ ਸ੍ਰੀ ਹਜ਼ਰ ਸਾਹਿਬ, ਨਾਂਦੇੜ ਵਿਖੇ ਹੋਇਆ।

ਦਲ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਗਿਆ ਅਰਦਾਸ ਸਮਾਗਮ

ਸਿੱਖ ਕੌਮ ਨੂੰ ਡੂੰਘੀ ਸੱਟ ਮਾਰਨ ਵਾਲੀ ਦਰਬਾਰ ਸਾਹਿਬ ਅੰਦਰ ਬੇਅਦਬੀ ਦੀ ਘਟਨਾ ਨੂੰ ਦੋ ਸਾਲ ਪੂਰੇ ਹੋਣ ਮੌਕੇ ਅਕਾਲ ਤਖਤ ਸਾਹਿਬ ਵਿਖੇ ਦਲ ਖਾਲਸਾ ਦੇ ਮੈਂਬਰਾਂ ਵੱਲੋਂ ਅਰਦਾਸ ਕੀਤੀ ਗਈ ਜਿਸ ਦੀ ਅਗਵਾਈ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ।

ਪੰਥਕ ਜਥੇਬੰਦੀਆਂ ਵਲੋਂ ਜੁਝਾਰੂ ਸਿੰਘਾਂ ਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਜੁਝਾਰੂ ਸਿੰਘਾਂ, ਜਲਾਵਤਨੀ ਯੋਧਿਆਂ ਤੇ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।

ਦਲ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ 18 ਨੂੰ

"18 ਦਸੰਬਰ 2021 ਨੂੰ ਦਰਬਾਰ ਸਾਹਿਬ ਵਿਖੇ ਇੱਕ ਅਜਿਹੀ ਹਿਰਦੇਵੇਧਕ ਸਾਜ਼ਸ਼ੀ ਘਟਨਾ ਵਾਪਰੀ ਜਿਸ ਨੇ ਪੂਰੇ ਸਿੱਖ ਜਗਤ ਅਤੇ ਨਾਨਕ ਨਾਮ ਲੇਵਾ ਦੇ ਧੁਰ-ਅੰਦਰ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਘਟਨਾ ਦੇ ਦੋ ਸਾਲ ਬੀਤਣ ਦੇ ਬਾਅਦ ਵੀ ਅਸਲ ਸਾਜਿਸ਼ਕਰਤਾ ਦਾ ਕੋਈ ਸੁਰਾਗ ਨਹੀਂ ਲੱਭਾ। ਭਾਰਤੀ ਖੁਫੀਆ ਅਤੇ ਸੁਰੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ”। ਇਹ ਵਿਚਾਰ ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਪ੍ਰਗਟਾਏ ਹਨ।

ਅਕਾਲ ਤਖ਼ਤ ਸਾਹਿਬ ਵਿਖੇ ਭਾਈ ਲਖਵੀਰ ਸਿੰਘ ਰੋਡੇ ਨਮਿਤ ਅੰਤਿਮ ਅਰਦਾਸ ਸਮਾਗਮ ਹੋਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜਦੀਕ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਬੀਤੇ ਦਿਨੀਂ ਜਲਾਵਤਨੀ ਦੌਰਾਨ ਅਕਾਲ ਚਲਾਣਾ ਕਰ ਗਏ ਭਾਈ ਲਖਵੀਰ ਸਿੰਘ ਰੋਡੇ ਨਮਿਤ ਅਰਦਾਸ ਸਮਾਗਮ ਹੋਇਆ।

ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਅਤੇ ਡਿਬਰੂਗੜ੍ਹ ਨਜ਼ਰਬੰਦਾਂ ਦੀ ਰਿਹਾਈ ਲਈ ਅਰਦਾਸ ਕੀਤੀ

ਬੀਤੇ ਦਿਨ, 19 ਨਵੰਬਰ ਦਿਨ ਐਤਵਾਰ ਨੂੰ, ਸਿੱਖ ਸੰਘਰਸ਼ ਦੌਰਾਨ ਪਾਏ ਯੋਗਦਾਨ ਲਈ ਲੰਮੇ ਸਮੇਂ ਤੋਂ ਇੰਡੀਆ ਹਕੂਮਤ ਵੱਲੋਂ ਕੈਦ ਕੀਤੇ ਗਏ ਬੰਦੀ ਸਿੰਘਾਂ ਅਤੇ ਇਸ ਵਰ੍ਹੇ ਦੇ ‘ਨੈਸ਼ਨਲ ਸਕਿਉਰਿਟੀ ਐਕਟ’ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਵਾਰਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ ।