
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ‘ਕਨੇਡਾ ਦੀ ਧਰਤੀ ਉੱਤੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਵਾਰਦਾਤ ਵਿਚ ਇੰਡੀਆ ਦੀ ਸ਼ਮੂਲੀਅਤ ਦੇ ਕੀਤੇ ਖੁਲਾਸੇ ਅਤੇ ਅਮਰੀਕਾ ਵਿਚ ਇੰਡੀਆ ਵੱਲੋਂ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਸਾਜਿਸ਼ ਰਚਣ ਤੋਂ ਬਾਅਦ ਅਮਰੀਕਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ ਤੇ ਕੀਤੀ ਗਈ ਕਾਰਵਾਈ ਨਾਲ ਇੰਡੀਅਨ ਸਟੇਟ ਦੀ ਗੈਰ-ਨਿਆਇਕ ਕਤਲਾਂ ਦੀ ਦਹਿਸ਼ਤਵਾਦੀ ਨੀਤੀ ਅਤੇ ਕੌਮਾਂਤਰੀ ਪੱਧਰ ਉੱਤੇ ਲਾਗੂ ਕੀਤੀ ਜਾ ਰਹੀ ਸਿੱਖਾਂ ਦੇ ਕਤਲਾਂ ਦੀ ਯੋਜਨਾਬੱਧ ਮੁਹਿੰਮ ਦੁਨੀਆ ਸਾਹਮਣੇ ਬੇਪਰਦ ਹੋਈ ਹੈ’।
ਪੰਥ ਸੇਵਕਾਂ ਨੇ ਕਿਹਾ ਕੈਨੇਡਾ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦੇ ਹਾਂ, ਜਿਸ ਨੇ ਹਿੰਦ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਤੇ ਸਿੱਖਾਂ ਦੇ ਕਤਲਾਂ ਦੀ ਸਾਜਿਸ਼ ਤੋਂ ਪਰਦਾ ਉਤਾਰ ਕੇ ਪੂਰੀ ਦੁਨੀਆ ਸਾਹਮਣੇ ਸੱਚ ਪ੍ਰਗਟ ਕਰਨ ਦਾ ਆਪਣਾ ਇਖ਼ਲਾਕੀ ਤੇ ਕਨੂੰਨੀ ਫਰਜ ਨਿਭਾਇਆ ਹੈ।
ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਕਿਰਸਾਨਾਂ ਨਾਲ ਟਕਰਾਅ ਵਾਲਾ ਮਹੌਲ ਬਣਾਇਆ ਜਾ ਰਿਹਾ ਹੈ ਤੇ ਇਸੇ ਮਾਹੌਲ ਕਾਰਨ ਬੀਤੇ ਦਿਨ ਲੌਂਗੋਵਾਲ ਵਿਖੇ ਇਕ ਕਿਸਾਨ ਦੀ ਮੌਤ ਹੋ ਗਈ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਜਿੰਮੇਵਾਰੀ ਮਹਾਂਰਾਸ਼ਟਰ ਸਰਕਾਰ ਵੱਲੋਂ ਇਕ ਅਫਸਰਸ਼ਾਹ ਨੂੰ ਸੌਂਪਣਾ ਖਾਲਸਾ ਪੰਥ ਦੀਆਂ ਸੰਸਥਾਵਾਂ ਉੱਤੇ ਗੈਰ-ਪੰਥਕ ਪ੍ਰਬੰਧਕੀ ਨਿਜ਼ਾਮ ਦੇ ਗਲਬੇ ਨੂੰ ਦਰਸਾਉਂਦਾ ਹੈ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਕਰਕੇ ਕਿਹਾ ਕਿ ਗੁਰੂ ਸਾਹਿਬ ਦਾ ਅਦਬ ਸਤਿਕਾਰ ਹਰ ਸਿੱਖ ਲਈ ਸਰਬ-ਉੱਤਮ ਹੈ ਤੇ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਸਿੱਖਾਂ ਦੇ ਹਿਰਦੇ ਵਲੂੰਦਰਦਾ ਹੈ। ਉਹਨਾ ਗੁਰੂ ਅਦਬ ਦੀ ਲੰਮੀ ਤੇ ਸਥਾਪਤ ਪੰਥਕ ਪਰੰਪਰਾ ਹੈ ਜਿਸ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਉੱਤੇ ਹਰ ਸਮੇਂ ਘੱਟੋ ਘੱਟ ਪੰਜ ਹਜੂਰੀ ਸੇਵਕ ਸਿੰਘ ਜਿਵੇਂ ਕਿ ਗੁਰੂ ਕੇ ਵਜ਼ੀਰ (ਗ੍ਰੰਥੀ ਸਿੰਘ), ਚੌਰਬਰਦਾਰ, ਨਿਸ਼ਾਨ ਬਰਦਾਰ, ਨਗਾਰਚੀ ਸਿੰਘ, ਦੇਗੀਆ ਸਿੰਘ, ਧੂਫੀਏ ਸੇਵਾਦਾਰ, ਬਰਸ਼ਾਬਰਦਾਰ, ਚੋਬਦਾਰ ਅਤੇ ਲਾਂਗਰੀ ਸੇਵਾਦਾਰ ਦੀ ਹਾਜ਼ਰੀ ਚਾਹੀਦੀ ਹੈ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਗੁਰਦੁਆਰਾ ਐਕਟ ਵਿੱਚ ਤਰਮੀਮ ਭਗਵੰਤ ਮਾਨ ਸਰਕਾਰ ਦਾ ਸਿੱਖਾਂ ਦੇ ਧਾਰਮਿਕ ਮਾਲਿਆਂ ਵਿੱਚ ਦਖ਼ਲ ਹੈ। ਉਹਨਾ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਕੀਰਤਨ ਪ੍ਰਸਾਰਨ ਲਈ ਟੈਂਡਰਾਂ ਦੀ ਗੱਲ ਬਾਦਲ ਪਰਿਵਾਰ ਨੂੰ ਲਾਹਾ ਦਿਵਾਉਣ ਵਾਲੀ ਗੁਰਮਤਿ ਵਿਰੋਧੀ ਸੋਚ ਹੈ।
ਪੰਜਾਬ 'ਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਸਿਖਾਂ ਨੂੰ ਤੁਰੰਤ ਪੰਜਾਬ ਲਿਆ ਕੇ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਬਿਤੇ ਦਿਨੀ ਪਾਤੜਾਂ ਨੇੜਲੇ ਪਿੰਡ ਸ਼ੁਤਰਾਣਾ ਵਿਖੇ ਗੁਰਦੁਆਰਾ ਨਾਮ ਜਪ ਸਾਹਿਬ ਵਿਖੇ ਇਕ ਇਕੱਤਰਤਾ ਹੋਈ।
ਪੰਜਾਬ ਭਰ ਵਿਚ ਬੀਤੇ ਦਿਨ ਤੋਂ ਹੋ ਰਹੀਆਂ ਗ੍ਰਿਫਤਾਰੀਆਂ ਤੇ ਛਾਪੇਮਾਰੀ ਬਾਰੇ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ
ਚੰਡੀਗੜ੍ਹ (24 ਮਾਰਚ): ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਅੱਜ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ “ਪੰਜਾਬ ਵਿਚ ਨੌਜਵਾਨਾਂ ਦੀ ਫੜੋ-ਫੜੀ, ਗ੍ਰਿਫਤਾਰੀਆਂ ਤੇ ਹਿਰਾਸਤਾਂ ...
Next Page »