
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ‘ਕਨੇਡਾ ਦੀ ਧਰਤੀ ਉੱਤੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਸ ਵਾਰਦਾਤ ਵਿਚ ਇੰਡੀਆ ਦੀ ਸ਼ਮੂਲੀਅਤ ਦੇ ਕੀਤੇ ਖੁਲਾਸੇ ਅਤੇ ਅਮਰੀਕਾ ਵਿਚ ਇੰਡੀਆ ਵੱਲੋਂ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਸਾਜਿਸ਼ ਰਚਣ ਤੋਂ ਬਾਅਦ ਅਮਰੀਕਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ ਤੇ ਕੀਤੀ ਗਈ ਕਾਰਵਾਈ ਨਾਲ ਇੰਡੀਅਨ ਸਟੇਟ ਦੀ ਗੈਰ-ਨਿਆਇਕ ਕਤਲਾਂ ਦੀ ਦਹਿਸ਼ਤਵਾਦੀ ਨੀਤੀ ਅਤੇ ਕੌਮਾਂਤਰੀ ਪੱਧਰ ਉੱਤੇ ਲਾਗੂ ਕੀਤੀ ਜਾ ਰਹੀ ਸਿੱਖਾਂ ਦੇ ਕਤਲਾਂ ਦੀ ਯੋਜਨਾਬੱਧ ਮੁਹਿੰਮ ਦੁਨੀਆ ਸਾਹਮਣੇ ਬੇਪਰਦ ਹੋਈ ਹੈ’।
ਸਾਲ 1988 ਤੋਂ ਜਲਾਵਤਨੀ ਤਹਿਤ ਜਰਮਨੀ ਵਿਚ ਰਹਿ ਰਹੇ ਰਹੇ ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਦੇ ਸਤਿਕਾਰ ਯੋਗ ਪਿਤਾ ਜੀ ਬਾਪੂ ਸਮਿੰਦਰ ਸਿੰਘ ਅਕਾਲ ਪੁਰਖ ਵੱਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰ ਕੇ ਅੱਜ ਗੁਰ ਚਰਨਾ ਵਿਚ ਜਾ ਬਿਰਾਜੇ ਹਨ।
ਗੁਰੂ ਖਾਲਸਾ ਪੰਥ ਦੀ ਸੇਵਾ ਲਈ ਅਣਥੱਕ ਅਤੇ ਬੇਅੰਤ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰ ਗੁਰਪੁਰੀ ਵਾਸੀ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਨਿੱਘੀ ਯਾਦ ਵਿੱਚ ਯਾਦ ਵਿੱਚ 1 ਅਕਤੂਬਰ ਨੂੰ, ਪਿੰਡ ਗੁਲਜਾਰਪੁਰਾ ਠਰੂਆ ਦੇ ਗੁਰਦੁਆਰਾ ਸਾਹਿਬ ਵਿੱਚ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।
ਸਿੱਖ ਜਥੇਬੰਦੀ ਦਲ ਖਾਲਸਾ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਜਥੇਬੰਦੀ ਦੇ ਸੰਸਥਾਪਕ ਅਤੇ ਹਾਈਜੈਕਰਾਂ ਵਿੱਚੋਂ ਇੱਕ ਭਾਈ ਗਜਿੰਦਰ ਸਿੰਘ ਨੂੰ ਰਾਜਨਿਤਿਕ ਸ਼ਰਨ ਦੇਵੇ। ਜਿਕਰਯੋਗ ਹੈ ਕਿ ਅੱਜ ਤੋਂ 42 ਸਾਲ ਪਹਿਲਾਂ ਗਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸੰਤ ਜਰਨੈਲ ਸਿੰਘ ਭਿੰਡਾਂਵਾਲਿਆਂ ਦੀ ਰਿਹਾਈ ਅਤੇ ਪੰਜਾਬ ਅੰਦਰ ਸਿੱਖਾਂ ਨਾਲ਼ ਹੋ ਰਹੇ ਵਿਤਕਰੇ ਅਤੇ ਅਤਿਆਚਾਰਾ ਵੱਲ ਦੁਨੀਆਂ ਦਾ ਧਿਆਨ ਖਿੱਚਣ ਲਈ ਭਾਰਤੀ ਜਹਾਜ਼ ਅਗਵਾ ਕੀਤਾ ਸੀ।
14 ਸਤੰਬਰ 2023 ਨੂੰ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਸਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਿਕਾਰ ਘਾਟ, ਪਾਤਿਸ਼ਾਹੀ ੬ਵੀਂ, ਪਿੰਡ ਡੱਲੇਵਾਲ (ਗੋਰਾਇਆ) ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਦਲਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੇ ਕਰ ਰਹੇ ਹਾਂ।
ਅੱਜ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਉਹਨਾਂ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਿਕਾਰ ਘਾਟ, ਪਾਤਸ਼ਾਹੀ 6ਵੀਂ, ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਮਨਾਇਆ ਗਿਆ।
ਕੌਮੀ ਇਨਸਾਫ ਮੋਰਚੇ ਵਲੋਂ 3/9/2023 ਨੂੰ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਬਰਸੀ ਮਨਾਈ ਗਈ ਜਿਸ ਦੌਰਾਨ ਭਾਈ ਦਲਜੀਤ ਸਿੰਘ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਗੁਰ-ਸੰਗਤ ਅਤੇ ਖਾਲਸਾ ਪੰਥ ਵੱਲੋਂ ਅੱਜ ਸ਼ਹੀਦ ਭਾਈ ਦਿਲਾਵਰ ਸਿੰਘ ਦਾ ੨੮ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ '"ਖਾੜਕੂ ਸੰਘਰਸ਼ ਦੀ ਸਾਖੀ 2 (ਸਾਧਨ, ਸਬੱਬ, ਸਿਦਕ ਅਤੇ ਸ਼ਹਾਦਤ)" ਜਾਰੀ ਕਰ ਦਿੱਤੀ ਗਈ ਹੈ।
ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ ਪਾਤਿਸ਼ਾਹੀ ਛੇਵੀਂ, ਬੁੱਕਣਵਾਲਾ ਮਾਰਗ, ਮੋਗਾ ਵਿਖੇ ਹੋਇਆ ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।
Next Page »