ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ ਵਿਸ਼ਾਲ ਹੈ ਤੇ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਉਸ ਦਾ ਇੱਕ ਹਿੱਸਾ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਹੈ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਅੱਜ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਵਿਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨ ਦੇ ਮਾਮਲੇ ਵਿਚ ਇੰਡੀਆ ਦੇ ਇਕ ਗੈਂਗ ਨਾਲ ਜੁੜੇ ਤਿੰਨ ਵਿਅਕਤੀਆਂ ਦੀਆਂ ਗ੍ਰਿਫਤਾਰੀਆਂ ਨੇ ਦਿੱਲੀ ਦਰਬਾਰ ਦੇ ਗੈਂਗਵਾਦ ਤੇ ਜ਼ੁਰਮੀ ਟੋਲਿਆਂ ਨਾਲ ਗਠਜੋੜ ਦਾ ਤੱਥ ਸੰਸਾਰ ਸਾਹਮਣੇ ਉਜਾਗਰ ਕੀਤਾ ਹੈ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਜੂਨ 1984 ਵਿਚ ਵਾਪਰੇ ਤੀਜੇ ਘੱਲੂਘਾਰੇ ਦੀ ਯਾਦ ਵਿਚ ਸੰਸਾਰ ਭਰ ਵਿਚ ਸਮਾਗਮਾਂ ਦੀਆਂ ਲੜੀਆਂ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਗਿਆ ਹੈ ਕਿ ਇਸ ਮੌਕੇ ਉੱਤੇ ਪੰਥਕ ਇਕਸੁਰਤਾ ਦਾ ਮਹੌਲ ਸਿਰਜਣ ਲਈ ਉਚੇਚੇ ਯਤਨ ਹੋਣੇ ਚਾਹੀਦੇ ਹਨ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਜੂਨ 1984 ਵਿਚ ਵਾਪਰੇ ਤੀਜੇ ਘੱਲੂਘਾਰੇ ਦੀ ਯਾਦ ਵਿਚ ਸੰਸਾਰ ਭਰ ਵਿਚ ਸਮਾਗਮਾਂ ਦੀਆਂ ਲੜੀਆਂ ਚਲਾਉਣ ਦਾ ਸੱਦਾ ਦਿੱਤਾ ਗਿਆ ਹੈ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾਂ ਰਹੇ ਸੰਘਰਸ਼ ਦੀ ਹਿਮਾਇਤ ਦਾ ਐਲਾਨ ਕੀਤਾ ਹੈ। ਸਾਂਝੇ ਬਿਆਨ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਵੱਲੋਂ ਕਿਹਾ ਗਿਆ ਹੈ ਕਿ ਕਿਸਾਨਾਂ, ਮਜਦੂਰਾਂ ਅਤੇ ਮਜਲੂਮਾਂ ਦੇ ਹੱਕਾਂ ਲਈ ਕੀਤਾ ਜਾ ਰਿਹਾ ਸੰਘਰਸ਼ ਲੋਕਾਈ ਦੇ ਭਲੇ ਲਈ ਕੀਤਾ ਜਾ ਰਿਹਾ ਸੁਹਿਰਦ ਯਤਨ ਹੈ।
ਪੰਥ ਸੇਵਕਾਂ ਨੇ ਕਿਹਾ ਕੈਨੇਡਾ ਸਰਕਾਰ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕਰਦੇ ਹਾਂ, ਜਿਸ ਨੇ ਹਿੰਦ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਤੇ ਸਿੱਖਾਂ ਦੇ ਕਤਲਾਂ ਦੀ ਸਾਜਿਸ਼ ਤੋਂ ਪਰਦਾ ਉਤਾਰ ਕੇ ਪੂਰੀ ਦੁਨੀਆ ਸਾਹਮਣੇ ਸੱਚ ਪ੍ਰਗਟ ਕਰਨ ਦਾ ਆਪਣਾ ਇਖ਼ਲਾਕੀ ਤੇ ਕਨੂੰਨੀ ਫਰਜ ਨਿਭਾਇਆ ਹੈ।
ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਕਿਰਸਾਨਾਂ ਨਾਲ ਟਕਰਾਅ ਵਾਲਾ ਮਹੌਲ ਬਣਾਇਆ ਜਾ ਰਿਹਾ ਹੈ ਤੇ ਇਸੇ ਮਾਹੌਲ ਕਾਰਨ ਬੀਤੇ ਦਿਨ ਲੌਂਗੋਵਾਲ ਵਿਖੇ ਇਕ ਕਿਸਾਨ ਦੀ ਮੌਤ ਹੋ ਗਈ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਜਿੰਮੇਵਾਰੀ ਮਹਾਂਰਾਸ਼ਟਰ ਸਰਕਾਰ ਵੱਲੋਂ ਇਕ ਅਫਸਰਸ਼ਾਹ ਨੂੰ ਸੌਂਪਣਾ ਖਾਲਸਾ ਪੰਥ ਦੀਆਂ ਸੰਸਥਾਵਾਂ ਉੱਤੇ ਗੈਰ-ਪੰਥਕ ਪ੍ਰਬੰਧਕੀ ਨਿਜ਼ਾਮ ਦੇ ਗਲਬੇ ਨੂੰ ਦਰਸਾਉਂਦਾ ਹੈ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਕਰਕੇ ਕਿਹਾ ਕਿ ਗੁਰੂ ਸਾਹਿਬ ਦਾ ਅਦਬ ਸਤਿਕਾਰ ਹਰ ਸਿੱਖ ਲਈ ਸਰਬ-ਉੱਤਮ ਹੈ ਤੇ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਸਿੱਖਾਂ ਦੇ ਹਿਰਦੇ ਵਲੂੰਦਰਦਾ ਹੈ। ਉਹਨਾ ਗੁਰੂ ਅਦਬ ਦੀ ਲੰਮੀ ਤੇ ਸਥਾਪਤ ਪੰਥਕ ਪਰੰਪਰਾ ਹੈ ਜਿਸ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਉੱਤੇ ਹਰ ਸਮੇਂ ਘੱਟੋ ਘੱਟ ਪੰਜ ਹਜੂਰੀ ਸੇਵਕ ਸਿੰਘ ਜਿਵੇਂ ਕਿ ਗੁਰੂ ਕੇ ਵਜ਼ੀਰ (ਗ੍ਰੰਥੀ ਸਿੰਘ), ਚੌਰਬਰਦਾਰ, ਨਿਸ਼ਾਨ ਬਰਦਾਰ, ਨਗਾਰਚੀ ਸਿੰਘ, ਦੇਗੀਆ ਸਿੰਘ, ਧੂਫੀਏ ਸੇਵਾਦਾਰ, ਬਰਸ਼ਾਬਰਦਾਰ, ਚੋਬਦਾਰ ਅਤੇ ਲਾਂਗਰੀ ਸੇਵਾਦਾਰ ਦੀ ਹਾਜ਼ਰੀ ਚਾਹੀਦੀ ਹੈ।
Next Page »