Tag Archive "bsf"

ਕਸ਼ਮੀਰ: ਛੁੱਟੀ ‘ਤੇ ਘਰ ਆਏ ਭਾਰਤੀ ਬੀਐਸਐਫ ਮੁਲਾਜ਼ਮ ਦਾ ਅਣਪਛਾਤੇ ਹਮਲਾਵਰਾਂ ਵਲੋਂ ਕਤਲ

ਜੰਮੂ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੋਰਾ ਵਿੱਚ ਬੁੱਧਵਾਰ ਦੀ ਰਾਤ ਅਣਪਛਾਤੇ ਹਮਲਾਵਰਾਂ ਨੇ ਭਾਰਤੀ ਬੀਐਸਐਫ ਦੇ ਮੁਲਾਜ਼ਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜੰਮੂ ਕਸ਼ਮੀਰ ਪੁਲਿਸ ਨੇ ਇਸ ਹਮਲੇ ਲਈ ਲਸ਼ਕਰ-ਏ-ਤੋਇਬਾ ਨੂੰ ਜ਼ਿੰਮੇਵਾਰ ਦੱਸਿਆ ਹੈ।

ਮੀਡੀਆ ਰਿਪੋਰਟਾਂ: ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਦੋ ਸਿੱਖਾਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ

ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਕ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਦੋ ਸਿੱਖਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਨ੍ਹਾਂ ਗ੍ਰਿਫਤਾਰ ਸਿੱਖਾਂ ਨੂੰ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿੱਚ ਭੇਜੇ ਹਥਿਆਰ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਸੰਵਿਧਾਨ ਦੀ ਧਾਰਾ 21 ਭਾਰਤੀ ਅਤੇ ਵਿਦੇਸ਼ੀ ਨਾਗਰਿਕਾਂ ਦੀ ਜਾਨ ਦੀ ਹਿਫਾਜ਼ਤ ਦੀ ਗੱਲ ਕਰਦੀ ਹੈ: ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਬੀਤੇ ਦਿਨੀਂ ਭਾਰਤ-ਪਾਕਿ ਸਰਹੱਦ ਉਤੇ ਬੀਐਸਐਫ ਵਲੋਂ ਇਕ ਨਿਹੱਥੇ ਪਾਕਿਸਤਾਨੀ ਨਾਗਰਿਕ ਨੂੰ ਕਤਲ ਕਰਨ ਦੀ ਪੁਰਜੋਰ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਅਜਿਹੇ ਕਤਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੀ ਉਲੰਘਣਾ ਦੱਸਿਆ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਸੇ ਤਰ੍ਹਾਂ ਕਈ ਸਿੱਖਾਂ ਅਤੇ ਪਾਕਿਸਤਾਨੀਆਂ ਨੂੰ ਬੀਐਸਐਫ ਵਲੋਂ ਮਾਰਿਆ ਜਾ ਚੁੱਕਾ ਹੈ।

ਨਸ਼ਾ ਤਸਕਰਾਂ ਦੀ ਮਦਦ ਕਰਨ ਦੇ ਦੋਸ਼ ਵਿੱਚ ਬੀ.ਐਸ.ਐਫ ਦਾ ਹੋਲਦਾਰ ਪ੍ਰੇਮ ਸਿੰਘ ਆਇਆ ਪੁਲਿਸ ਅੜਿਕੇ

ਜਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੋਹਾਲੀ ਪੁਲਿਸ ਨੇ ਇੰਟਰਸਟੇਟ ਗੈਂਗ ਦੇ ਇਕ ਹੋਰ ਮੈਂਬਰ ਬੀ.ਐਸ.ਐਫ ਦੇ ਹੋਲਦਾਰ ਪ੍ਰੇਮ ਸਿੰਘ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਭੁੱਲਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਨੰਬਰ 119 ਮਿਤੀ 01.09.2015 ਅ/ਧ 399,402 ਹਿੰ:ਦੰ: 25,54,59 ਅਸਲਾ ਐਕਟ ਥਾਣਾ ਸਦਰ ਖਰੜ ਦੀ ਤਫਤੀਸ਼ ਕਰਦਿਆਂ ਬੀ.ਐਸ.ਐਫ. ਦੇ ਇੱਕ ਹੋਰ ਜਵਾਨ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਬੀ.ਐਸ.ਐਫ ਦਾ ਦਾਅਵਾ; ਦੀਨਾਨਗਰ ਹਮਲੇ ਵਿੱਚ ਸ਼ਾਮਿਲ ਅੱਤਵਾਦੀ ਪਾਕਿਸਤਾਨ ਵੱਲੋਂ ਨਹੀਂ ਆਏ ਸਨ

ਜਲੰਧਰ: ਗੁਰਦਾਸਪੁਰ ਜਿਲ੍ਹੇ ਦੇ ਦੀਨਾਨਗਰ ਵਿੱਚ ਹੋਏ ਅੱਤਵਾਦੀ ਹਮਲੇ ਬਾਰੇ ਇੱਕ ਵੱਡਾ ਖੁਲਾਸਾ ਕਰਦਿਆਂ ਬੀ.ਐਸ.ਐਫ ਦੇ ਆਈ.ਜੀ ਅਨਿਲ ਪਾਲੀਵਾਲ ਨੇ ਕਿਹਾ ਹੈ ਕਿ ਦੀਨਾਨਗਰ ਹਮਲੇ ਨਾਲ ਸੰਬੰਧਿਤ ਅੱਤਵਾਦੀ ਪੰਜਾਬ ਨਾਲ ਲੱਗਦੀ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖਲ ਨਹੀਂ ਹੋਏ ਸਨ।

ਬੀ.ਐਸ.ਐਫ ਵੱਲੋਂ ਪੰਜਾਬ ਦੀ ਸਰਹੱਦ ਤੋਂ ਏ.ਕੇ 47 ਅਤੇ ਜਿੰਦਾ ਕਾਰਤੂਸ ਬਰਾਮਦ

ਤਰਨਤਾਰਨ: ਪਾਕਿਸਤਾਨ ਦੇ ਖੇਮਕਰਨ ਸੈਕਟਰ ਨਾਲ ਲੱਗਦੀ ਸਰਹੱਦ ਤੇ ਭਾਰਤੀ ਚੌਂਕੀ ਟਾਪੂ ਦੇ ਨੇੜੇ ਤੋਂ ਬੀ.ਐਸ.ਐਫ ਵੱਲੋਂ ਇੱਕ ਏ.ਕੇ 47 ਅਤੇ ਵੱਡੀ ਗਿਣਤੀ ਵਿੱਚ ਜਿੰਦਾ ਕਾਰਤੂਸ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ।ਬੀ.ਐਸ.ਐਫ ਦੇ ਇਸ ਦਾਅਵੇ ਤੋਂ ਬਾਅਦ ਕੇਂਦਰੀ ਅਤੇ ਪੰਜਾਬ ਦੀਆਂ ਖੁਫੀਆ ਅਜੈਂਸੀਆਂ ਵੱਲੋਂ ਹਰਕਤ ਵਿੱਚ ਆਉਂਦਿਆਂ ਇਸ ਸਰਹੱਦੀ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਨਾਲ ਨਾਲ ਸਾਬਕਾ ਖਾੜਕੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਉੱਤੇ ਵੀ ਪੂਰੀ ਤਰ੍ਹਾਂ ਨਿਗ੍ਹਾ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ।

ਵਿਸ਼ੇਸ਼ ਖਬਰ ਰਾਹੀਂ ਖੁਲਾਸਾ ਹੋਇਆ ਕਿ ਫਿਰੋਜ਼ਪੁਰ ਦੇ ਸਰਹੱਦੀ ਲੋਕ ਗੁਲਾਮੀ ਦੀ ਜ਼ਿੰਦਗੀ ਜਿਓਣ ਲਈ ਮਜਬੂਰ ਹਨ

ਫ਼ਿਰੋਜ਼ਪੁਰ/ਲੁਧਿਆਣਾ, ਪੰਜਾਬ (24 ਅਪ੍ਰੈਲ, 2012): ਪੰਜਾਬੀ ਦੇ ਰੋਜਾਨਾ ਅਖਬਾਰ "ਅਜੀਤ" ਵਿਚ 24 ਅਪ੍ਰੈਲ, 2012 ਨੂੰ ਛਪੀ ਇਕ ਅਹਿਮ ਖਬਰ ਅਨੁਸਾਰ ਭਾਰਤ-ਪਾਕਿ ਸਰਹੱਦ 'ਤੇ ਵਸਦੇ ਦਰਜਨਾਂ ਪਿੰਡਾਂ ਦੇ ਲੋਕ ਆਰਥਕ ਮੰਦਹਾਲੀ ਦਾ ਸ਼ਿਕਾਰ ਹਨ ਅਤੇ ਮੋਟੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਕੰਡਿਆਲੀ ਤਾਰ ਨੇ ਕੰਗਾਲ ਕਰਕੇ ਰੱਖ ਦਿੱਤਾ ਹੈ। ਇਸ ਤੋਂ ਇਲਾਵਾ ਸਰਹੱਦੀ ਫੌਜ (ਬੀ.ਐਸ.ਐਫ.) ਵਾਲਿਆਂ ਦੇ ਮਾਨਸਿਕ ਤਸ਼ੱਦਦ ਦਾ ਸਾਹਮਣਾ ਕਰ ਰਹੇ ਸਰਹੱਦੀ ਕਿਸਾਨ ਇਲਾਕਾ ਛੱਡਣ ਲਈ ਮਜ਼ਬੂਰ ਹਨ।