Tag Archive "dal-khasla"

ਦਲ ਖਾਲਸਾ ਅਤੇ ਮਾਨ ਦਲ 26 ਜਨਵਰੀ ਨੂੰ ਕਾਲੇ ਗਣਤੰਤਰ ਦਿਵਸ ਵਜੋਂ ਮਨਾਵੇਗਾ

ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ ਤੇ 26 ਜਨਵਰੀ ਨੂੰ ਮੋਗਾ ਵਿਖੇ ਜ਼ਬਰਦਸਤ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ।

ਘੱਲੂਘਾਰਾ ਯਾਦਗਾਰੀ ਮਾਰਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ: ਦਲ ਖਾਲਸਾ

ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।

ਨਾ.ਸੋ.ਕਾ. ਦੇ ਖਿਲਾਫ ਬੁੱਧੀਜੀਵੀ ਵਰਗ ਸਾਹਮਣੇ ਆਇਆ • ਬਹਿਬਲ ਗੋਲੀ ਕਾਂਡ ਦੇ ਗਵਾਹਾਂ ਨੇ ਕੀਤੀ ਪ੍ਰੈੱਸ ਕਾਨਫਰੰਸ ‘ਤੇ ਹੋਰ ਖ਼ਬਰਾਂ

ਸਿੱਖ ਅਤੇ ਪੰਜਾਬੀ ਲੇਖਕਾਂ, ਚਿੰਤਕਾਂ, ਬੁੱਧੀਜੀਵੀਆਂ, ਸਮਾਜ ਸੇਵੀ ਅਤੇ ਪੱਤਰਕਾਰਾਂ ਦਾ ਵਫਦ ਜਾਮੀਆਂ ਮਿਲੀਆ ਅਤੇ ਸ਼ਾਹੀਨ ਬਾਗ ਪਹੁੰਚਿਆ।

ਦਲ ਖਾਲਸਾ ਵਲੋਂ ਸੰਵਿਧਾਨਕ ਗ਼ੁਲਾਮੀ, ਬੇਇੰਸਾਫੀਆਂ ਅਤੇ ਵਧੀਕੀਆਂ ਵਿਰੁੱਧ ਮੁਜ਼ਾਹਰਾ 26 ਜਨਵਰੀ ਨੂੰ ਮਾਨਸਾ ਵਿਖੇ

ਭਾਰਤੀ ਗਣਤੰਤਰ ਦਿਵਸ ਨੂੰ ਸੰਵਿਧਾਨਕ ਗ਼ੁਲਾਮੀ ਅਤੇ ਵਿਸ਼ਵਾਸਘਾਤ ਦਿਹਾੜਾ ਵਜੋਂ ਮਨਾਉਣ ਦਾ ਸੱਦਾ ਦੇਦਿੰਆਂ, ਦਲ ਖਾਲਸਾ ਨੇ ਮਾਨਸਾ ਵਿਖੇ 26 ਜਨਵਰੀ ਨੂੰ ਰੋਹ-ਭਰਿਆ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।

ਸਿੱਖ ਜਥੇਬੰਦੀਆਂ ਕਰਨਗੀਆਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਸਨਮਾਨ

ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਲ ਖ਼ਾਲਸਾ ਸਣੇ ਕਈ ਸਿੱਖ ਜਥੇਬੰਦੀਆਂ ਨੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪੰਜਾਬ ਦੌਰ ਸਮੇਂ ਉਨ੍ਹਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ।

ਕੋਹਿਨੂਰ ਭਾਰਤ ਨਾਲੋਂ ਬਰਤਾਨੀਆ ਵਿੱਚ ਜਿਆਦਾ ਮਹਿਫੂਜ਼ ਰਹੇਗਾ: ਦਲ ਖਾਲਸਾ

ਕੋਹਿਨੂਰ ਹੀਰੇ ਅਤੇ ਸਿੱਖ ਰਾਜ ਨਾਲ ਸਬੰਧਿਤ ਹੋਰ ਬੇਸ਼ਕੀਮਤੀ ਚੀਜ਼ਾਂ ਜੋ ਇਸ ਸਮੇਂ ਬਰਤਾਨੀਆ ਦੇ ਮਿਊਜ਼ੀਅਮ ਦਾ ਸ਼ਿੰਗਾਰ ਹਨ, ਦੀ ਸਿਰਫ ਸਿੱਖ ਕੌਮ ਹੀ ਕਾਨੂੰਨੀ ਵਾਰਸ ਹੈ।

ਸੂਬੇ ਵਿੱਚ ਮਚੀ ਉਥਲ-ਪੁਥਲ ਦਾ ਮੁੱਖ ਕਾਰਨ ਸੁਖਬੀਰ ਸਿੰਘ ਬਾਦਲ-ਦਲ ਖਾਲਸਾ

ਹੁਸ਼ਿਆਰਪੁਰ: ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪੰਥਕ ਜਥੇਬੰਦੀਆਂ ਉਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਉਹਨਾਂ ਨੂੰ ਕਾਂਗਰਸ ਨਾਲ ਰਲਗੱਡ ਕਰਨ ਦੇ ਇਲਜ਼ਾਮਾਂ ਨੂੰ ਨਕਾਰਦਿਆਂ, ਦਲ ਖਾਲਸਾ ਨੇ ਕਿਹਾ ਕਿ ਸੂਬੇ ਵਿੱਚ ਮਚੀ ਉਥਲ-ਪੁਥਲ ਦਾ ਮੁੱਖ ਕਰਨ ਸੁਖਬੀਰ ਸਿੰਘ ਬਾਦਲ ਦਾ ਸਿਰਸਾ ਡੇਰੇ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਜਥੇਦਾਰਾਂ ਰਾਂਹੀ ਮੁਆਫ ਕਰਵਾਉਣ ਦੀ ਬਜਰ ਗਲਤੀ ਹੈ।

ਕੇਂਦਰ ਤੋਂ ਗਰਾਟਾਂ ਦੀ ਭੀਖ ਮੰਗਣ ਦੀ ਬਜ਼ਾਏ, ਬਾਦਲ ਪੰਜਾਬ ਦਾ ਪਾਣੀ ਵਰਤ ਰਹੇ ਰਾਜਾਂ ਤੋਂ ਪੈਸਾ ਵਸੂਲਣ ਵੱਲ ਧਿਆਨ ਦੇਵੇ : ਦਲ ਖਾਲਸਾ

ਅੰਮ੍ਰਿਤਸਰ (7 ਸਤੰਬਰ, 2014): ਪੰਜਾਬ ਅਤੇ ਸਿੱਖਾਂ ਦੇ ਕੌਮੀ ਹਿੱਤਾਂ ਲਈ ਲੰਮੇ ਸਮੇਂ ਤੋਂ ਕਾਰਜ਼ਸ਼ੀਲ ਸਿੱਖ ਜੱਥੇਬੰਦੀ ਦਲ ਖਾਲਸਾ ਨੇ ਕਿਹਾ ਕਿ ਪੰਜਾਬ ਦੀ ਲੜਖੜਾ ਰਹੀ ...

ਪੁਲਿਸ ਅਫਸਰ ਕੋਲੋਂ ਨਜਾਇਜ਼ ਹਥਿਆਰਾਂ ਦੀ ਬਰਾਮਦਗੀ ਦਾ ਹਾਈ ਕੋਰਟ ਨੋਟਿਸ ਲਵੇ: ਦਲ ਖਾਲਸਾ

ਅੰਮ੍ਰਿਤਸਰ (3 ਅਗਸਤ, 2011): ਹੁਸ਼ਿਆਰਪੁਰ ਦੇ ਐਸ.ਪੀ. (ਡੀ.) ਰਣਧੀਰ ਸਿੰਘ ਉਪਲ ਦੀ ਅੰਮ੍ਰਿਤਸਰ ਰਿਹਾਇਸ਼ ਵਿਚੋਂ ਦੋ ਏ.ਕੇ.47 ਰਾਈਫਲਾਂ ਤੇ .38 ਬੋਰ ਦੇ ਰਿਵਾਲਵਰ ਦੀ ਬਰਾਮਦਗੀ ਦੇ ਮੱਦੇਨਜ਼ਰ ਦਲ ਖਾਲਸਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਇਹਨਾਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਮਲੇ ਵਿੱਚ ਆਪਣੇ-ਆਪ ਨੋਟਿਸ ਲੈਣ ਦੀ ਗੁਹਾਰ ਲਾਈ ਹੈ।

ਪੰਜਾਬ ਵਿੱਚ ਫਿਰ ਗੂੰਜੇ ਖਾਲਸਤਾਨੀ ਨਾਅਰੇ; ਦਲ ਖਾਲਸਾ ਵੱਲੋਂ ਫਤਹਿਗੜ੍ਹ ਸਾਹਿਬ ਤੋਂ ਚੱਪੜਚਿੜੀ ਤੱਕ ‘ਸਿੱਖ ਰਾਜ ਮਾਰਚ’

ਚੱਪੜਚਿੜੀ/ਫਤਹਿਗੜ੍ਹ (ਮਈ, 12, 2010): ਦਲ ਖ਼ਾਲਸਾ ਨੇ ਅੱਜ ਖ਼ਾਲਸਾ ਰਾਜ ਦੀ ਤੀਜੀ ਸ਼ਤਾਬਦੀ ਮੌਕੇ ਚੱਪੜਚਿੜੀ ਤੋਂ ਸਰਹਿੰਦ ਤੱਕ ‘ਖ਼ਾਲਸਾ ਰਾਜ’ ਮਾਰਚ ਦੌਰਾਨ ਸਿੱਖ ਕੌਮ ਦੀ ਆਜ਼ਾਦੀ ਦੇ ਨਿਸ਼ਾਨੇ ਦੀ ਪ੍ਰਾਪਤੀ ਲਈ ਅਹਿਦ ਲਿਆ। ਮਾਰਚ ਦੀ ਸਮਾਪਤੀ ਖ਼ਾਲਸਾਈ ਝੰਡੇ ਨੂੰ ਤਲਵਾਰਾਂ ਨਾਲ ਸਲਾਮੀ ਦੇਕੇ ਕੀਤੀ ਗਈ।