Tag Archive "indian-independence"

ਘੱਟਗਿਣਤੀਆਂ ਦੇ ਹੋ ਰਹੇ ਘਾਣ ਤੋਂ ਬਾਅਦ ਕਿਸ ਮੂੰਹ ਨਾਲ ਅਜ਼ਾਦੀ ਦਿਹਾੜਾ ਮਨਾਇਆ ਜਾਵੇ: ਮਾਨ ਦਲ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਭਾਰਤ ਦੇ ਅਜ਼ਾਦੀ ਦਿਹਾੜੇ ਦੇ ਵਿਰੋਧ ਵਿੱਚ ਅੱਜ (14 ਅਗਸਤ) ਅੰਮ੍ਰਿਤਸਰ ਵਿਖੇ ਰੋਸ ਮੁਜਾਹਰਾ ਕੀਤਾ ਗਿਆ। ਦਲ ਦੇ ਜਨਰਲ ਸਕੱਤਰ ਅਮਰੀਕ ਸਿੰਘ ਬਲੋਵਾਲ ਅਤੇ ਮਾਝਾ–ਦੋਆਬਾ ਜ਼ੋਨ ਦੇ ਦਫਤਰ ਇੰਚਾਰਜ ਨਵਦੀਪ ਸਿੰਘ, ਪਾਰਟੀ ਦੀ ਤਰਨਤਾਰਨ ਇਕਾਈ ਦੇ ਸ਼ਹਿਰੀ ਪ੍ਰਧਾਨ ਡਾ. ਗੁਰਜਿੰਦਰ ਸਿੰਘ ਦੀ ਅਗਵਾਈ ਵਿੱਚ ਪਾਰਟੀ ਕਾਰਜਕਰਤਾ ਭਾਰਤੀ ਉਪ ਮਹਾਂਦੀਪ 'ਚ ਅੰਦਰ ਘੱਟ ਗਿਣਤੀਆਂ ਦੀ ਅਜ਼ਾਦੀ ਨੁੰ ਦਬਾਉਣ ਵਾਲੀਆਂ ਕਾਰਵਾਈਆਂ ਖਿਲਾਫ ਰੋਸ ਪ੍ਰਗਟਾਉਂਦੀਆਂ ਤਸਵੀਰਾਂ, ਬੈਨਰ ਤੇ ਪਲੇਅ ਕਾਰਡ ਹੱਥਾਂ ਵਿੱਚ ਲੈਕੇ ਸਥਾਨਕ ਹਾਲ ਗੇਟ ਦੇ ਬਾਹਰ ਇਕੱਤਰ ਹੋਏ ਅਤੇ ਤਕਰੀਬਨ ਇੱਕ ਘੰਟਾ ਆਪਣੇ ਰੋਸ ਦਾ ਇਜ਼ਹਾਰ ਕੀਤਾ।

ਦਲ ਖਾਲਸਾ ਦੀ ਕਾਨਫਰੰਸ ਵਿਚ ਸੰਯੁਕਤ ਰਾਸ਼ਟਰ ਅਧੀਨ ਪੰਜਾਬ ਅੰਦਰ ਰੈਫਰੈਡਮ ਕਰਵਾਉਣ ਦੀ ਮੰਗ ਦਾ ਮਤਾ ਪਾਸ

ਅਜ਼ਾਦੀ ਦੇ ਮੌਲਿਕ ਅਧਿਕਾਰ ਦੀ ਬਹਾਲੀ ਲਈ ਆਪਣੀ ਵਚਨਬੱਧਤਾ ਦੁਹਰਾਉਦਿਆਂ, ਦਲ ਖਾਲਸਾ ਨੇ ਭਾਰਤੀ ਆਗੂਆਂ ਉੱਤੇ ਉਹਨਾਂ ਸਾਰੇ ਲਿਖਤੀ ਅਤੇ ਜ਼ਬਾਨੀ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ ਜੋ ਉਹਨਾਂ ਵੰਡ ਮੌਕੇ ਸਿੱਖਾਂ ਨੂੰ ਭਾਰਤੀ ਯੂਨੀਅਨ ਵਿੱਚ ਸ਼ਾਮਿਲ ਕਰਨ ਲਈ ਸਿੱਖ ਲੀਡਰਸ਼ਿਪ ਨਾਲ ਕੀਤੇ ਸਨ।

ਦਲ ਖ਼ਾਲਸਾ ਵਲੋਂ ਕਾਲੇ ਕਾਨੂੰਨ ‘ਦੇਸ਼-ਧ੍ਰੋਹ’ ਦੀ ਦੁਰਵਰਤੋਂ ਵਿਰੁੱਧ ਕਾਨਫਰੰਸ ਅਤੇ ਮਾਰਚ 14 ਅਗਸਤ ਨੂੰ

ਦਲ ਖਾਲਸਾ ਵਲੋਂ ਜ਼ੁਲਮ, ਧੱਕੇਸ਼ਾਹੀ ਅਤੇ ਗੁਲਾਮੀ ਵਿਰੁੱਧ ਆਪਣੇ ਸੰਘਰਸ਼ ਨੂੰ ਜਾਰੀ ਰੱਖਦਿਆਂ ਭਾਰਤ ਦੇ 70ਵੇਂ ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ 14 ਅਗਸਤ ਨੂੰ ਜਲੰਧਰ ਵਿਚ ਕਾਨਫਰੰਸ ਅਤੇ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਹੈ।

‘ਅੰਡੇਮਾਨ ਸੈਲੂਲਰ ਜੇਲ੍ਹ ਦੇ ਸੰਦਰਭ ‘ਚ ਸਿੱਖਾਂ ਦਾ ਆਜ਼ਾਦੀ ਸੰਗਰਾਮ ਵਿਚ ਯੋਗਦਾਨ’ ਵਿਸ਼ੇ ‘ਤੇ ਸੈਮੀਨਾਰ

ਸ਼੍ਰੋਮਣੀ ਕਮੇਟੀ ਵਲੋਂ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਦੇ ਰੰਧਾਵਾ ਆਡੀਟੋਰੀਅਮ ਵਿਚ ‘ਅੰਡੇਮਾਨ-ਨਿਕੋਬਾਰ ਸੈਲੂਲਰ ਜੇਲ੍ਹ ਦੇ ਸੰਦਰਭ ਵਿਚ ਸਿੱਖਾਂ ਦਾ ਆਜ਼ਾਦੀ ਸੰਗਰਾਮ ਵਿਚ ਯੋਗਦਾਨ’ ਵਿਸ਼ੇ ਉੱਤੇ ਕਰਵਾਏ ਗਏ ਸੈਮੀਨਾਰ ਵਿਚ ਬੋਲਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੁਲਕ ਦੀ ਆਜ਼ਾਦੀ ਲਈ ਸ਼ਹੀਦ ਹੋਣ ਅਤੇ ਉਮਰ ਕੈਦਾਂ ਭੋਗਣ ਵਾਲਿਆਂ ਵਿੱਚ 80 ਫੀਸਦੀ ਤੋਂ ਜ਼ਿਆਦਾ ਗਿਣਤੀ ਪੰਜਾਬੀਆਂ ਤੇ ਖਾਸ ਕਰ ਕੇ ਸਿੱਖਾਂ ਦੀ ਸੀ। ਪਰ ਇਹ ਬੜੇ ਦੁੱਖ ਤੇ ਅਫ਼ਸੋਸ ਦੀ ਗੱਲ ਹੈ ਕਿ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਅੰਡੇਮਾਨ-ਨਿਕੋਬਾਰ ਸੈਲੂਲਰ ਜੇਲ੍ਹ ਦੀ ਗਾਥਾ ਵਿਚ ਸਿੱਖਾਂ ਅਤੇ ਪੰਜਾਬੀਆਂ ਦਾ ਜ਼ਿਕਰ ਤੱਕ ਵੀ ਨਹੀਂ ਹੈ।

ਦਲ ਖ਼ਾਲਸਾ ਵਲੋਂ ਸੈਮੀਨਾਰ: ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ ਬਾਰੇ ਹੋਈ ਚਰਚਾ

4 ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਦਾ ਚਿਹਰਾ ਭਾਵੇਂ ਅਮਰਿੰਦਰ ਸਿੰਘ ਬਣੇ, ਅਰਵਿੰਦ ਕੇਜਰੀਵਾਲ ਜਾਂ ਫਿਰ ਸੁਖਬੀਰ ਬਾਦਲ, ਸਿੱਖ ਕੌਮ ਦਾ ਨਾ ਤਾਂ ਮੁਕੱਦਰ ਬਦਲੇਗਾ ਅਤੇ ਨਾ ਹੀ ਕੌਮ ਦੇ ਹਾਲਾਤ ਤੇ ਸਥਿਤੀ ਵਿਚ ਕੋਈ ਹਾਂ-ਪੱਖੀ ਫਰਕ ਆਵੇਗਾ। ਇਹ ਮਤਾ ਦਲ ਖਾਲਸਾ ਵੱਲੋਂ 'ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਅਤੇ ਸਵੈ-ਨਿਰਣੇ ਦੇ ਹੱਕ' ਵਿਸ਼ੇ 'ਤੇ ਅੰਮ੍ਰਿਤਸਰ ਵਿਖੇ ਕਰਵਾਈ ਗਈ ਕਨਵੈਨਸ਼ਨ ਵਿਚ ਪਾਸ ਕੀਤਾ ਗਿਆ। ਦੂਜੇ ਮਤੇ ਰਾਹੀਂ ਸਪੱਸ਼ਟ ਕੀਤਾ ਗਿਆ ਕਿ ਲੋਕ ਸਭਾ ਜਾਂ ਵਿਧਾਨ ਸਭਾ ਚੋਣਾਂ ਤੋਂ ਉਨ੍ਹਾਂ ਦੀ ਜਥੇਬੰਦੀ ਦੂਰ ਰਹੇਗੀ ਅਤੇ ਉਨ੍ਹਾਂ ਦਾ ਕੋਈ ਵੀ ਮੈਂਬਰ ਚੋਣਾਂ 'ਚ ਹਿੱਸਾ ਨਹੀਂ ਲਵੇਗਾ ਤੇ ਨਾ ਹੀ ਵੋਟ ਪਾਏਗਾ।

ਸਵੈ-ਨਿਰਣੇ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਭਾਰਤੀ ਅਜ਼ਾਦੀ ਜਸ਼ਨਾਂ ਦੇ ਬਾਈਕਾਟ ਦਾ ਸੱਦਾ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ, ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ 'ਤੇ ਗੋਲੀ ਚਲਾ ਕੇ ਕਤਲ ਕੀਤੇ ਗਏ ਦੋ ਸਿੱਖਾਂ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਵਿਚ ਸਰਕਾਰ ਦੀ ਨਾਕਾਮੀ ਅਤੇ ਸਿੱਖਾਂ ਨੂੰ ਸਵੈ-ਨਿਰਣੇ ਦਾ ਹੱਕ ਨਾ ਦੇਣ ਦੇ ਵਿਰੋਧ ਵਿਚ ਦਲ ਖ਼ਾਲਸਾ ਨੇ 15 ਅਗਸਤ ਨੂੰ ਲੁਧਿਆਣਾ ਵਿਖੇ ਰੋਹ ਭਰਪੂਰ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।