ਸਾਲ 2014 ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਹੁਣ ਹਰਿਆਣਾ ਕਮੇਟੀ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਨੇ ਅੱਜ ਜਨਤਾ ਅਕਾਲੀ ਦਲ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਅੱਜ (10 ਜੂਨ, 2017) ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਝੀਂਡਾ ਨੇ ਦੱਸਿਆ ਕਿ ਬਾਦਲ ਪਰਿਵਾਰ ਦੇ ਕਬਜ਼ੇ ਵਿੱਚ ਆਇਆ ਅਕਾਲੀ ਦਲ ਪੂਰੀ ਤਰ੍ਹਾਂ ਸਿੱਖੀ ਸਿਧਾਤਾਂ ਤੇ ਧਰਮ ਦੇ ਕੁੰਡੇ ਤੋਂ ਦੂਰ ਹੋ ਚੁੱਕਾ ਹੈ ਅਤੇ ਜਿਤਨਾ ਨਿਘਾਰ ਸਿੱਖ ਸਿਆਸਤ ਵਿੱਚ ਪਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਵਿੱਚ ਆਇਆ ਐਨਾ ਪਹਿਲਾਂ ਕਦੇ ਨਹੀਂ ਆਇਆ।
ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਨੂੰਨੀ ਲੜਾਈ ਲੜ ਰਹੇ, ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਅਕਾਲ ਤਖਤ ਸਾਹਿਬ ਦੀ ਅਜ਼ਾਦ ਹਸਤੀ ਬਹਾਲ ਕਰਾਉਣ ਲਈ ਅਰਦਾਸ ਕੀਤੀ।
41 ਮੈਂਬਰਾਂ ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਚੱਲ ਰਹੇ ਪ੍ਰਧਾਨਗੀ ਅਹੁਦੇ ਦੇ ਸੰਘਰਸ਼ 'ਚ ਅਸਥਾਈ ਤੌਰ 'ਤੇ ਠਹਿਰਾਅ ਆ ਗਿਆ ਹੈ। ਸਿੱਖ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਦੀਆਂ ਕੋਸ਼ਿਸ਼ਾਂ ਕਰਕੇ ਐਤਵਾਰ ਨੂੰ ਪੰਜ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਨੂੰ ਦੁਬਾਰਾ ਹਰਿਆਣਾ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਪਿਛਲੇ ਮਹੀਨੇ (9 ਅਪ੍ਰੈਲ) ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ 'ਤੇ ਦੀਦਾਰ ਸਿੰਘ ਨਲਵੀ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ। ਹੁਣ ਦੋਵੇਂ ਪ੍ਰਧਾਨਾਂ, ਸਾਬਕਾ ਅਤੇ ਮੌਜੂਦਾ ਨੂੰ ਬਹੁਗਿਣਤੀ ਮੈਂਬਰਾਂ ਦੀ ਹਮਾਇਤ ਹਾਸਲ ਕਰਨ ਲਈ ਕੜਾ ਸੰਘਰਸ਼ ਕਰਨਾ ਪੈ ਰਿਹਾ ਹੈ।
ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਸਿਆਸੀ ਆਗੂਆਂ ਬਾਰੇ ਫੈਸਲਾ 8 ਮਈ ਨੂੰ ਲਏ ਜਾਣ ਦੀ ਗੱਲ ਕਰਦਿਆਂ ਕਾਰਜਕਾਰੀ ਜਥੇਦਾਰਾਂ ਨੇ ਕਿਹਾ ਹੈ ਕਿ ਅਜੇ ਤੀਕ ਉਨ੍ਹਾਂ ਨਾਲ ਕਿਸੇ ਵੀ ਸਬੰਧਤ ਸਿਆਸੀ ਆਗੂ ਨੇ ਸੰਪਰਕ ਨਹੀਂ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਵਲੋਂ ਦਿੱਤੀ ਦਰਖਾਸਤ ਅਤੇ ਸਪਸ਼ੱਟੀਕਰਨ 'ਤੇ ਵਿਚਾਰ ਕਰਦਿਆਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਵਲੋਂ ਜਾਰੀ 16 ਜੁਲਾਈ 2014 ਦਾ ਉਹ ਹੁਕਮਨਾਮਾ ਰੱਦ ਕਰ ਦਿੱਤਾ ਹੈ ਜਿਸ ਤਹਿਤ ਜਗਦੀਸ਼ ਸਿੰਘ ਝੀਂਡਾ, ਹਰਮੋਹਿੰਦਰ ਸਿੰਘ ਚੱਠਾ ਅਤੇ ਦੀਦਾਰ ਸਿੰਘ ਨਲਵੀ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਸੀ।