Tag Archive "kot-bakhtu"

ਕੋਟਬਖਤੂ ਤੋਂ ਹਰਿਆਣਾ ਨੂੰ ਜਾ ਰਿਹੈ 100 ਕਿਊਸਿਕ ਪਾਣੀ

ਪੰਜਾਬ ਦਾ 100 ਕਿਊਸਿਕ ਪਾਣੀ ਹਰਿਆਣਾ ਨੂੰ ਜਾ ਰਿਹਾ ਹੈ ਅਤੇ 17 ਨਵੰਬਰ ਤੋਂ ਇਹ ਸ਼ੁਰੂਆਤ 40 ਕਿਊਸਿਕ ਪਾਣੀ ਨਾਲ ਹੋਈ ਸੀ। ਕੋਟਲਾ ਬਰਾਂਚ ਦੀ ਟੇਲ ਬਠਿੰਡਾ ਦੇ ਪਿੰਡ ਕੋਟਬਖਤੂ ਵਿੱਚ ਬਣਦੀ ਹੈ ਜਿਥੋਂ ਪੰਜ ਰਜਵਾਹੇ ਪੱਕਾ ਰਜਵਾਹਾ, ਰੱਘੂ, ਬੰਗੀ ਰਜਵਾਹਾ, ਮਾਈਨਰ ਮੀਲ 83, ਰਿਫਾਈਨਰੀ ਰਜਵਾਹਾ ਨਿਕਲਦੇ ਹਨ। ਕੋਟਬਖਤੂ ਤੋਂ ਹੀ ਇਹ ਨਹਿਰ ਨਿਕਲਦੀ ਹੈ ਜੋ ਕਿ ਅੱਗੇ ਜਾ ਕੇ ਹਰਿਆਣਾ ਦੇ ਡਬਵਾਲੀ ਮਾਈਨਰ ਤੱਕ ਜਾਂਦੀ ਹੈ। ਨਹਿਰ ਮਹਿਕਮਾ ਰੋਜ਼ਾਨਾ ਇਸ ਰੱਦ ਨਹਿਰ ਵਿੱਚ ਪਾਣੀ ਪਾ ਰਿਹਾ ਹੈ ਜੋ ਅੱਗਿਓਂ ਹਰਿਆਣਾ ਨੂੰ ਜਾ ਰਿਹਾ ਹੈ। ਹਰਿਆਣਾ ਦੇ ਪਿੰਡ ਦੇਸੂ ਅਤੇ ਪੰਨੀਵਾਲਾ ਆਦਿ ਨੂੰ ਇਹ ਪਾਣੀ ਮਿਲਦਾ ਹੈ। ਕੋਟਲਾ ਬਰਾਂਚ ਦੀ ਅੱਜ ਦੀ ਮੰਗ 250 ਕਿਊਸਿਕ ਹੈ ਜਦੋਂ ਕਿ ਇਸ ਬਰਾਂਚ ਨੂੰ ਪਾਣੀ 436 ਕਿਊਸਿਕ ਮਿਲ ਰਿਹਾ ਹੈ। ਜੋ ਵਾਧੂ ਪਾਣੀ ਮਿਲਦਾ ਹੈ, ਉਹ ਰੱਦ ਨਹਿਰ ਵਿਚ ਚਲਾ ਜਾਂਦਾ ਹੈ।